Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    SAT, FEB 27, 2021

    3:11:01 PM

  • prakash purab celebrated in tanda

    ਟਾਂਡਾ ’ਚ ਸ਼ਰਧਾ ਨਾਲ ਮਨਾਇਆ ਗਿਆ ਪ੍ਰਕਾਸ਼ ਦਿਹਾੜਾ,...

  • harish rawat  meeting  baba gurinder singh dhillon  amritsar

    ਕਾਂਗਰਸ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਡੇਰਾ ਬਿਆਸ...

  • bikram majithia narendra tomar farmer

    ਤੋਮਰ ਦੇ 'ਭੀੜ' ਵਾਲੇ ਬਿਆਨ ’ਤੇ ਬਿਕਰਮ ਮਜੀਠੀਆ ਦਾ...

  • sri kartarpur sahib  jathedar raghbir singh  corridor

    ਜਥੇਦਾਰ ਰਘਬੀਰ ਸਿੰਘ ਵਲੋਂ ਸ੍ਰੀ ਕਰਤਾਰਪੁਰ ਸਾਹਿਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਮਿਰਚ ਮਸਾਲਾ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਆਈ ਪੀ ਐੱਲ 2020
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤੇਕਨੋਲੋਜੀ
    • ਮੋਬਾਈਲ
    • Electronics
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਕਿਸਾਨ ਅੰਦੋਲਨ
  • BBC News
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Darshan TV News
  • Jalandhar
  • ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼ : ਧਰਮ ਲਈ ਸਰਬੰਸ ਵਾਰਨ ਵਾਲੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ

DARSHAN TV News Punjabi(ਦਰਸ਼ਨ ਟੀ.ਵੀ.)

ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼ : ਧਰਮ ਲਈ ਸਰਬੰਸ ਵਾਰਨ ਵਾਲੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ

  • Edited By Rajwinder Kaur,
  • Updated: 20 Jan, 2021 09:25 AM
Jalandhar
guru gobind singh ji prakash purab
  • Share
    • Facebook
    • Tumblr
    • Linkedin
    • Twitter
  • Comment

ਗੁਰਪ੍ਰੀਤ ਸਿੰਘ ਨਿਆਮੀਆਂ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ 1666 ਈਸਵੀ ਨੂੰ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਜੀ ਦੀ ਕੁੱਖ ਤੋਂ ਹੋਇਆ। ਸ੍ਰੀ ਗੁਰੂ ਤੇਗ ਬਹਾਦਰ ਜੀ ਉਸ ਵੇਲੇ ਸਿੱਖੀ ਦੇ ਪ੍ਰਚਾਰ ਲਈ ਦੇਸ਼ ਭਰ ਦੀ ਯਾਤਰਾ ਕਰ ਰਹੇ ਸਨ। ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣੇ ਪਰਿਵਾਰ ਨੂੰ ਪਟਨਾ ਸਾਹਿਬ ਵਿਖੇ ਠਹਿਰਾਇਆ ਅਤੇ ਆਪ ਅੱਗੇ ਆਸਾਮ ਵੱਲ ਚੱਲੇ ਗਏ ਸਨ। ਗੁਰੂ ਜੀ ਜਦੋਂ ਢਾਕਾ (ਬੰਗਲਾਦੇਸ਼) ਵਿਖੇ ਪਹੁੰਚੇ ਸਨ ਤਾਂ ਉਨ੍ਹਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦੀ ਸੂਚਨਾ ਮਿਲੀ ਸੀ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਮੌਕੇ ਔਰੰਗਜੇਬ ਦਾ ਜ਼ਬਰ, ਜ਼ੁਲਮ ਤੇ ਅੱਤਿਆਚਾਰ ਵੱਧ ਜਾਣਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਉਮਰ ਕੇਵਲ ਕੁੱਝ ਸਾਲਾਂ ਦੀ ਹੀ ਸੀ, ਜਦੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਵਾਪਸ ਆ ਕੇ ਆਪਣੇ ਪੁੱਤਰ ਤੇ ਪਰਿਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਬੁਲਾ ਲਿਆ ਸੀ। ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਹੋਇਆ, ਉਸ ਵੇਲੇ ਔਰੰਗਜੇਬ ਦਾ ਜ਼ਬਰ, ਜ਼ੁਲਮ ਤੇ ਅੱਤਿਆਚਾਰ ਸਭ ਹੱਦਾਂ ਬੰਨ੍ਹੇ ਟੱਪ ਗਿਆ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਧਰਮ ਪ੍ਰਚਾਰ ਦੌਰੇ ਲੋਕਾਂ ਵਿਚ ਢਾਰਸ ਦੇਣ ਦਾ ਕੰਮ ਕਰ ਰਹੇ ਸਨ। ਦੇਸ਼ ਦੇ ਬਾਦਸ਼ਾਹ ਔਰੰਗਜੇਬ ਨੇ ਉਸ ਵੇਲੇ ਦੇਸ਼ ਭਰ ਦੇ ਆਪਣੇ ਸਾਰੇ ਗਵਰਨਰਾਂ ਨੂੰ ਇਹ ਹੁਕਮ ਜਾਰੀ ਕਰ ਦਿੱਤਾ ਸੀ ਕਿ ਹਿੰਦੂਆਂ ਦੇ ਸਾਰੇ ਮੰਦਰ ਅਤੇ ਸਕੂਲ ਢਾਹ ਦਿੱਤੇ ਜਾਣ। ਇਨ੍ਹਾਂ ਹੁਕਮਾਂ ਨੂੰ ਸਾਰੇ ਗਵਰਨਰਾਂ ਵਲੋਂ ਬੜੀ ਸਖ਼ਤੀ ਨਾਲ ਲਾਗੂ ਕੀਤਾ ਜਾਣ ਲੱਗ ਪਿਆ। ਉਸ ਸਮੇਂ ਕਸ਼ਮੀਰ ਦਾ ਗਵਰਨਰ ਇਫ਼ਤਖ਼ਾਰ ਖ਼ਾਂ ਸੀ, ਜਿਸ ਨੇ ਬਾਦਸ਼ਾਹ ਦੇ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਦੀ ਅੱਤ ਹੀ ਚੁੱਕ ਲਈ। ਕਸ਼ਮੀਰ ਵਿਚ ਮੰਦਰ ਢਾਹੇ ਜਾਣ ਲੱਗੇ ਅਤੇ ਹਿੰਦੂਆਂ ਨੂੰ ਜ਼ਬਰਦਸਤੀ ਮੁਸਲਮਾਨ ਬਣਾਇਆ ਜਾਣ ਲੱਗ ਪਿਆ। ਜਦੋਂ ਅੱਤਿਆਚਾਰ ਸਭ ਹੱਦਾਂ ਬੰਨ੍ਹੇ ਟੱਪ ਗਿਆ ਤਾਂ ਕਸ਼ਮੀਰੀ ਪੰਡਿਤਾਂ ਦਾ ਇਕ 16 ਮੈਂਬਰੀ ਵਫਦ ਪੰਡਿਤ ਕਿਰਪਾ ਰਾਮ ਦੀ ਅਗਵਾਈ ਵਿਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁੱਜਾ ਤਾਂ ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਅੱਗੇ ਇਸ ਜ਼ੁਲਮ ਦੇ ਵਿਰੁੱਧ ਫਰਿਆਦ ਕੀਤੀ ਜਾ ਸਕੇ।

ਬਾਲ ਉਮਰ ਵਿਚ ਆਪਣੇ ਪਿਤਾ ਜੀ ਨੂੰ ਦਿੱਲੀ ਵੱਲ ਤੋਰਨਾ

ਇਸ ਵਫਦ ਦੀ ਮੁਲਾਕਾਤ ਗੁਰੂ ਜੀ ਨਾਲ 25 ਮਈ 1675 ਈਸਵੀ ਨੂੰ ਹੋਈ। ਕਸ਼ਮੀਰੀ ਪੰਡਿਤਾਂ ਨੇ ਸਾਰਾ ਹਾਲ ਗੁਰੂ ਜੀ ਨੂੰ ਦੱਸਿਆ, ਜਿਸ ਨੂੰ ਸੁਣਕੇ ਗੁਰੂ ਜੀ ਗ਼ੰਭੀਰ ਹੋ ਗਏ। ਉਸ ਵੇਲੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਉਮਰ ਕੇਵਲ 9 ਸਾਲ ਦੀ ਸੀ। ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਪਿਤਾ ਜੀ ਨੂੰ ਗ਼ੰਭੀਰ ਮੁਦਰਾ ਵਿਚ ਬੈਠੇ ਦੇਖਿਆ ਤਾਂ ਉਨ੍ਹਾਂ ਇਸ ਦਾ ਕਾਰਨ ਜਾਣਨਾ ਚਾਹਿਆ। ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਕਿਹਾ ਕਿ ਇਨ੍ਹਾਂ ਲਾਚਾਰ ਪੰਡਿਤਾਂ ’ਤੇ ਜ਼ੁਲਮ ਹੋ ਰਿਹਾ ਹੈ, ਜਿਸ ਨੂੰ ਤਦ ਹੀ ਠੱਲ੍ਹ ਪੈ ਸਕਦੀ ਹੈ, ਜੇਕਰ ਕੋਈ ਮਹਾਬਲੀ ਆਪਣੀ ਕੁਰਬਾਨੀ ਦੇਵੇ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਤੁਰੰਤ ਕਿਹਾ ਕਿ ਪਿਤਾ ਜੀ ਤੁਹਾਡੇ ਤੋਂ ਵੱਡਾ ਮਹਾਬਲੀ ਹੋਰ ਕੌਣ ਹੋ ਸਕਦਾ ਹੈ। ਇਸ ਤਰ੍ਹਾਂ ਹਿੰਦੋਸਤਾਨ ਵਿਚ ਹਿੰਦੂ ਧਰਮ ਦੀ ਰੱਖਿਆ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਾਲ ਉਮਰ ਵਿਚ ਹੀ ਆਪਣੇ ਪਿਤਾ ਜੀ ਨੂੰ ਦਿੱਲੀ ਵੱਲ ਤੋਰਿਆ। ਔਰੰਗਜੇਬ ਦੇ ਹੁਕਮ ’ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ 11 ਨਵੰਬਰ 1675 ਈਸਵੀ ਨੂੰ ਸ਼ਹੀਦ ਕਰ ਦਿੱਤਾ ਗਿਆ। 

ਬਾਣੀ ਦੀ ਰਚਨਾ ਕਰਨਾ ਅਤੇ ਯੁੱਧ ਲੜਨਾ

ਗੁਰੂ ਜੀ ਦੀ ਸ਼ਹੀਦੀ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਸਾਰੇ ਸਿੱਖਾਂ ਨੂੰ ਸ਼ਸਤਰ ਬੱਧ ਹੋਣ ਅਤੇ ਵਧੀਆ ਘੋੜੇ ਰੱਖਣ ਲਈ ਉਸੇ ਤਰ੍ਹਾਂ ਹੁਕਮ ਜਾਰੀ ਕਰ ਦਿੱਤਾ, ਜਿਸ ਤਰ੍ਹਾਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੋਂ ਬਾਅਦ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਕੀਤਾ ਸੀ। ਗੁਰੂ ਜੀ ਸ੍ਰੀ ਆਨੰਦਪੁਰ ਸਾਹਿਬ ਤੋਂ ਕੁੱਝ ਸਮੇਂ ਲਈ ਹਿਮਾਚਲ ਪ੍ਰਦੇਸ਼ ਵਿਚ ਨਾਹਨ ਦੇ ਰਾਜੇ ਮੇਦਨੀ ਪ੍ਰਕਾਸ਼ ਦੇ ਸੱਦੇ ’ਤੇ ਚਲੇ ਗਏ ਅਤੇ ਉਥੇ ਪਾਉਂਟਾ ਸਾਹਿਬ ਨਾਂ ਦਾ ਨਗਰ ਵਸਾਇਆ। ਇਥੇ ਹੀ ਗੁਰੂ ਜੀ ਨੇ ਬਹੁਤ ਸਾਰੀਆਂ ਬਾਣੀਆਂ ਦੀ ਰਚਨਾ ਵੀ ਕੀਤੀ ਅਤੇ ਭੰਗਾਣੀ ਦਾ ਯੁੱਧ ਵੀ ਪਾਉਂਟਾ ਸਾਹਿਬ ਦੇ ਨੇੜੇ ਹੀ ਲੜਨਾ ਪਿਆ। ਭੰਗਾਣੀ ਦਾ ਯੁੱਧ ਗੁਰੂ ਜੀ ਦਾ ਪਹਿਲਾ ਯੁੱਧ ਸੀ, ਜਿਸ ਵਿਚ ਉਹ ਬਾਈਧਾਰ ਦੇ ਰਾਜਿਆਂ ਦੀਆਂ ਫੌਜਾਂ ਨਾਲ ਲੜੇ ਅਤੇ ਜਿੱਤ ਹਾਸਲ ਕੀਤੀ। ਇਸ ਤੋਂ ਬਾਅਦ ਗੁਰੂ ਜੀ ਮੁੜ ਸ੍ਰੀ ਆਨੰਦਪੁਰ ਸਾਹਿਬ ਵਿਖੇ ਆ ਗਏ। 1699 ਈਸਵੀ ਨੂੰ ਵਿਸਾਖੀ ਵਾਲੇ ਦਿਨ ਗੁਰੂ ਜੀ ਨੇ ਖਾਲਸਾ ਪੰਥ ਦੀ ਸਿਰਜਣਾ ਕੀਤੀ ਅਤੇ ਪੰਜ ਪਿਆਰਿਆਂ ਕੋਲੋਂ ਆਪ ਅੰਮ੍ਰਿਤ ਛਕ ਕੇ ਆਪਣਾ ਨਾਮ (ਗੁਰੂ) ਗੋਬਿੰਦ ਸਿੰਘ ਰੱਖਿਆ। ਗੁਰੂ ਜੀ ਦੇ ਬਚਪਨ ਦਾ ਨਾਂ ਗੋਬਿੰਦ ਰਾਇ ਸੀ। 

ਸ੍ਰੀ ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣਾ ਅਤੇ ਪਰਿਵਾਰ ਵਿਛੋੜਾ

ਸ੍ਰੀ ਆਨੰਦਪੁਰ ਸਾਹਿਬ ਵਿਖੇ ਰਹਿੰਦਿਆਂ ਵੀ ਪਹਾੜੀ ਰਾਜਿਆਂ ਨੇ ਗੁਰੂ ਜੀ ਨਾਲ ਲੜਾਈ ਝਗੜਾ ਜਾਰੀ ਰੱਖਿਆ ਪਰ ਜਿੱਤ ਹਮੇਸ਼ਾ ਗੁਰੂ ਜੀ ਦੀ ਹੀ ਹੁੰਦੀ ਰਹੀ। ਅਖੀਰ 1704 ਈਸਵੀ ਨੂੰ ਜਦੋਂ ਗੁਰੂ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡ ਦਿੱਤਾ ਤਾਂ ਮੁਗਲ ਫੌਜਾਂ ਨੇ ਪਿੱਛੋਂ ਹਮਲਾ ਕਰ ਦਿੱਤਾ, ਜਿਸ ਕਰਕੇ ਗੁਰੂ ਜੀ ਦਾ ਸਾਰਾ ਪਰਿਵਾਰ ਵਿਛੜ ਗਿਆ। ਚਮਕੌਰ ਸਾਹਿਬ ਇਕ ਕੱਚੀ ਗੜ੍ਹੀ ਵਿਚ ਗੁਰੂ ਜੀ ਨੇ ਆਪਣੇ 40 ਸਿੰਘਾਂ ਸਮੇਤ 10 ਲੱਖ ਮੁਗਲ ਫੌਜ ਦਾ ਟਾਕਰਾ ਕੀਤਾ। ਇਥੇ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਸ਼ਹੀਦ ਹੋਏ। ਗੁਰੂ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਜੀ ਨੂੰ ਸਰਹਿੰਦ ਦੇ ਸੂਬੇ ਵਜੀਰ ਖ਼ਾਨ ਦੇ ਹੁਕਮ ’ਤੇ ਜ਼ਿੰਦਾ ਨੀਂਹਾਂ ਵਿਚ ਚਿਣਵਾ ਕੇ ਸ਼ਹੀਦ ਕਰ ਦਿੱਤਾ ਗਿਆ। ਬਾਅਦ ਵਿਚ ਬਾਬਾ ਬੰਦਾ ਸਿੰਘ ਬਹਾਦਰ ਨੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਪੰਜਾਬ ਆ ਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਬਦਲਾ ਲਿਆ। ਗੁਰੂ ਜੀ ਨੇ ਸਾਬੋ ਕੀ ਤਲਵੰਡੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪੁਨਰ ਸੰਪਾਦਨ ਕੀਤਾ ਅਤੇ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਨੂੰ ਦਰਜ ਕੀਤਾ। 

ਗੁਰੂ ਜੀ ਦੀ ਲੜਾਈ ਜ਼ੁਲਮ ਨਾਲ ਸੀ, ਕਿਸੇ ਵਿਅਕਤੀ ਵਿਸ਼ੇਸ਼ ਨਾਲ ਨਹੀਂ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ’ਚੋਂ ਸਾਨੂੰ ਇਕ ਗੱਲ ਬਹੁਤ ਪ੍ਰਮੁੱਖਤਾ ਨਾਲ ਪਤਾ ਚਲਦੀ ਹੈ ਕਿ ਗੁਰੂ ਜੀ ਦੀ ਕਿਸੇ ਨਾਲ ਜਾਤੀ ਦੁਸ਼ਮਣੀ ਨਹੀਂ ਸੀ। ਪੀਰ ਬੁੱਧੂ ਸ਼ਾਹ ਵਰਗੇ ਮੁਸਲਮਾਨ ਫਕੀਰ ਗੁਰੂ ਜੀ ਦੇ ਪੱਕੇ ਮੁਰੀਦ ਸਨ ਅਤੇ ਹੋਰ ਤਾਂ ਹੋਰ ਪੀਰ ਜੀ ਨੇ ਗੁਰੂ ਜੀ ਦੀ ਭੰਗਾਣੀ ਦੇ ਯੁੱਧ ਵਿਚ ਵੀ ਮਦਦ ਕੀਤੀ ਸੀ। ਗੁਰੂ ਜੀ ਦੀ ਲੜਾਈ ਜ਼ੁਲਮ ਨਾਲ ਸੀ, ਕਿਸੇ ਵਿਅਕਤੀ ਵਿਸ਼ੇਸ਼ ਨਾਲ ਨਹੀਂ। ਗੁਰੂ ਜੀ ਦੀ ਬਾਣੀ ਵਿਚ ਸੱਚ ਲਈ ਲੜਨਾ ਤੇ ਮਜਲੂਮ ਦੀ ਰੱਖਿਆ ਕਰਨ ਦੀ ਸਿੱਖਿਆ ਮਿਲਦੀ ਹੈ। ਗੁਰੂ ਜੀ ਪ੍ਰੇਮ ਦੇ ਪੁਜਾਰੀ ਸਨ। ਗੁਰੂ ਜੀ ਦੇ ਹੁਕਮ ਹੈ:-

‘‘ਸਾਚੁ ਕਹੋਂ ਸੁਨ ਲੈਹੁ ਸਭੈ
ਜਿਨ ਪ੍ਰੇਮੁ ਕੀਓ ਤਿੰਨ ਹੀ ਪ੍ਰਭੁ ਪਾਇਓ॥’’
‘‘ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ॥’’

ਗੁਰੂ ਜੀ ਸ਼ੁਭ ਕਰਮਨ ਲਈ ਜ਼ਿੰਦਗੀ ਕੁਰਬਾਨ ਕਰਨ ਨੂੰ ਪਹਿਲ ਦਿੰਦੇ ਹਨ। ਗੁਰੂ ਜੀ ਦਾ ਫੁਰਮਾਨ ਹੈ:-
‘‘ਦੇਹ ਸ਼ਿਵਾ ਬਰ ਮੋਹਿ ਇਹੈ ਸ਼ੁਭ ਕਰਮਨ ਤੇ ਕਬਹੂੰ ਨਾ ਟਰੋਂ ॥
ਨ ਡਰੋਂ ਅਰਿ ਸੇ ਜਬ ਜਾਏ ਲਰੋਂ ਨਿਸਚੈ ਕਰ ਆਪਣੀ ਜੀਤ ਕਰੋਂ ​​॥’’

ਗੁਰੂ ਜੀ ਨਿਮਰਤਾ ਦੀ ਮੂਰਤ ਸਨ ਅਤੇ ਇਸ ਗੱਲ ਦੇ ਸਖ਼ਤ ਵਿਰੁੱਧ ਸਨ ਕਿ ਕੋਈ ਉਨ੍ਹਾਂ ਨੂੰ ਰੱਬ ਦਾ ਦਰਜਾ ਦੇਵੇ। ਗੁਰੂ ਜੀ ਆਪਣੇ ਆਪ ਨੂੰ ਅਕਾਲ ਪੁਰਖ ਦਾ ਦਾਸ ਅਖਵਾ ਕੇ ਖੁਸ਼ ਸਨ। ਗੁਰੂ ਜੀ ਦਾ ਫੁਰਮਾਨ ਹੈ:-
‘‘ਜੇ ਹਮਕੋ ਪਰਮੇਸਰ ਉਚਰਿ ਹੈ,
ਤੇ ਸਭ ਨਰਕਿ ਕੁੰਡ ਮਹਿ ਪਰਿਹੈ।
ਮੈਂ ਹੋ ਦਾਸ ਤਵਨੁ ਕਾ ਜਾਨੋ
ਯਾ ਮੈਂ ਭੇਦੁ ਨ ਰੰਚ ਪਛਾਨੋ।
ਮੈ ਹੋ ਪਰਮ ਪੁਰਖ ਕੋ ਦਾਸਾ
ਦੇਖਨਿ ਆਯੋ ਜਗਤ ਤਮਾਸਾ।’’

ਬਾਬਾ ਬੰਦਾ ਸਿੰਘ ਬਹਾਦਰ ਨੂੰ ਜ਼ੁਲਮ ਦਾ ਟਾਕਰਾ ਕਰਨ ਲਈ ਪੰਜਾਬ ਵੱਲ ਭੇਜਣਾ

ਸਤੰਬਰ 1707 ਈਸਵੀ ਵਿਚ ਗੁਰੂ ਜੀ ਦੱਖਣ ਵਿਚ ਮਹਾਰਾਸ਼ਟਰ ਦੇ ਨਾਂਦੇੜ ਨਾਮੀ ਸਥਾਨ ’ਤੇ ਚਲੇ ਗਏ, ਜਿਥੇ ਗੁਰੂ ਜੀ ਨੇ ਮਾਧੋ ਦਾਸ ਵੈਰਾਗੀ ਨੂੰ ਅੰਮ੍ਰਿਤ ਛਕਾ ਕੇ ਬਾਬਾ ਬੰਦਾ ਸਿੰਘ ਬਹਾਦਰ ਬਣਾਇਆ ਅਤੇ ਜ਼ੁਲਮ ਦਾ ਟਾਕਰਾ ਕਰਨ ਲਈ ਪੰਜਾਬ ਵੱਲ ਭੇਜਿਆ। ਇਥੇ 2 ਵਿਸ਼ਵਾਸਘਾਤੀ ਪਠਾਣਾਂ ਨੇ ਗੁਰੂ ਜੀ ’ਤੇ ਛੁਰੇ ਨਾਲ ਵਾਰ ਕਰ ਦਿੱਤਾ। ਗੁਰੂ ਜੀ ਨੇ ਆਪਣੀ ਤਲਵਾਰ ਨਾਲ ਇਕ ਪਠਾਣ ਨੂੰ ਤਾਂ ਮੌਕੇ ’ਤੇ ਹੀ ਮਾਰ ਦਿੱਤਾ, ਜਦਕਿ ਦੂਜਾ ਸਿੱਖਾਂ ਹੱਥੋਂ ਮਾਰਿਆ ਗਿਆ। ਗੁਰੂ ਜੀ ਦੇ ਜ਼ਖ਼ਮ ਕਾਫ਼ੀ ਗ਼ਹਿਰੇ ਸਨ ਤੇ 7 ਅਕਤੂਬਰ 1708 ਈਸਵੀਂ ਨੂੰ ਗੁਰੂ ਜੀ ਜੋਤਿ ਜੋਤ ਸਮਾ ਗਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਦੇ ਦਿੱਤੀ। ਗੁਰੂ ਜੀ ਨੇ ਬਹੁਤ ਸਾਰੀਆਂ ਬਾਣੀਆਂ ਦੀ ਰਚਨਾ ਕੀਤੀ, ਜਿਨ੍ਹਾਂ ਵਿਚ ਜਾਪ ਸਾਹਿਬ, ਸਵੱਈਏ, ਬਚਿੱਤਰ ਨਾਟਕ, ਵਾਰ ਸ੍ਰੀ ਭਗੌਤੀ ਜੀ ਕੀ (ਚੰਡੀ ਦੀ ਵਾਰ), ਅਕਾਲ ਉਸਤਤਿ, ਜਫਰਨਾਮਾ ਦੇ ਨਾਂਅ ਵਰਣਨਯੋਗ ਹਨ।

  • Guru Gobind Singh Ji
  • Prakash Purab
  • ਸ੍ਰੀ ਗੁਰੂ ਗੋਬਿੰਦ ਸਿੰਘ ਜੀ
  • ਪ੍ਰਕਾਸ਼ ਪੁਰਬ

ਮਿਤ੍ਰ ਪਿਆਰੇ ਨੂੰ ਹਾਲੁ ਮੁਰੀਦਾਂ ਦਾ ਕਹਿਣਾ

NEXT STORY

Stories You May Like

  • dasmesh father guru gobind singh ji marriage guru ka lahore
    ਦਸਮੇਸ਼ ਪਿਤਾ ਜੀ ਦੇ ਵਿਆਹ ਦਿਹਾੜੇ ’ਤੇ ਵਿਸ਼ੇਸ਼ : ਜਾਣੋ ਕਿਵੇਂ ਮਸ਼ਹੂਰ ਹੋਇਆ ‘ਗੁਰੂ ਕਾ ਲਾਹੌਰ’
  • great freedom fighter  satguru ram singh ji
    ਜਾਣੋ ਕੌਣ ਸਨ ਮਹਾਨ ਸੁਤੰਤਰਤਾ ਸੰਗਰਾਮੀ ‘ਸਤਿਗੁਰੂ ਰਾਮ ਸਿੰਘ ਜੀ’
  • amritsar sri nankana sahib pilgrims corona test important
    ਅਹਿਮ ਖ਼ਬਰ : ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਕਰਵਾਉਣਾ ਜ਼ਰੂਰੀ
  • sri harmandir sahib akhand path sangat online booking
    ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਕਰਵਾਉਣ ਦੀ ਚਾਹਵਾਨ ਸੰਗਤ ਲਈ ਅਹਿਮ ਖ਼ਬਰ
  • gurdwara  guru ka bagh
    ਗੁਰਦੁਆਰਾ ਗੁਰੂ ਕਾ ਬਾਗ
  • sri guru nanak sahib ji world travel
    ਅਕਾਲ ਰੂਪ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਸੰਸਾਰ ਯਾਤਰਾ : ਲੜੀਵਾਰ ਬਿਰਤਾਂਤ
  • shaheed baba deep singh ji birthday war ground
    ਜਨਮ ਦਿਹਾੜੇ ’ਤੇ ਵਿਸ਼ੇਸ਼ : ਜੰਗ ਦੇ ਮੈਦਾਨ ’ਚ ਜ਼ਾਲਮਾਂ ਨੂੰ ਭਾਜੜ ਪਾਉਣ ਵਾਲੇ ਸ਼ਹੀਦ ‘ਬਾਬਾ ਦੀਪ ਸਿੰਘ ਜੀ’
  • guru gobind singh ji patna sahib takhat sri harmandir sahib gurupurb
    ਜਾਣੋ ਗੁਰੂ ਗੋਬਿੰਦ ਸਿੰਘ ਜੀ ਦੇ ਬਚਪਨ ਤੋਂ ਲੈ ਕੇ ਮਾਧੋ ਦਾਸ ਨੂੰ ਬੰਦਾ ਸਿੰਘ ਬਹਾਦਰ ਬਣਾਉਣ ਤੱਕ ਦੀ ਕਹਾਣੀ
  • gold shop robbery
    ਜਲੰਧਰ ਕੈਂਟ ’ਚ ਸੁਨਿਆਰੇ ਦੀ ਦੁਕਾਨ ’ਚੋਂ ਸੋਨੇ ਦੇ ਗਹਿਣੇ ਚੁੱਕ ਕੇ 2 ਔਰਤਾਂ...
  • fraud case jalandhar travel agent
    ਪਹਿਲਾਂ ਵਿਖਾਏ ਪਰਿਵਾਰ ਨੂੰ ਕੈਨੇਡਾ ਦੇ ਸੁਫ਼ਨੇ, ਫਿਰ ਕਰ ਲਈ 15 ਲੱਖ ਦੀ ਠੱਗੀ
  • 6 peoples arrested gambling case
    ਜੂਆ ਖੇਡਣ ਦੇ ਦੋਸ਼ ’ਚ 6 ਕਾਬੂ, ਹਜ਼ਾਰਾਂ ਦੀ ਨਕਦੀ ਬਰਾਮਦ
  • 2 peoples arested nakodar
    ਲੁੱਟਾਂ-ਖੋਹਾਂ ਤੇ ਨਸ਼ੇ ਦੀ ਸਮੱਗਲਿੰਗ ਕਰਨ ਵਾਲੇ 2 ਮੈਂਬਰ 5 ਪਿਸਟਲ ਅਤੇ 9 ਰੌਂਦਾਂ...
  • shri guru ravidas maharaj ji birthday parkash purabh
    ਪਵਿੱਤਰ ਸਥਾਨ ਸ੍ਰੀ ਖ਼ੁਰਾਲਗੜ੍ਹ ਸਾਹਿਬ ਦੀ ਹੈ ਵਿਸ਼ੇਸ਼ ਮਹੱਤਤਾ, ‘ਗੁਰੂ ਰਵਿਦਾਸ’ ਜੀ...
  • manish tiwari congress
    ਪੰਜਾਬ ’ਚ ਕਾਂਗਰਸ ਮੁੜ ਕਰੇਗੀ ਵਾਪਸੀ, ਕਿਸਾਨਾਂ ਦੇ ਮੁੱਦੇ ’ਤੇ ਭਾਜਪਾ ਬੇਨਕਾਬ :...
  • punjab govt take stern notice of lockdown rumors
    ਤਾਲਾਬੰਦੀ ਸਬੰਧੀ ਅਫ਼ਵਾਹਾਂ ਦਾ ਪੰਜਾਬ ਸਰਕਾਰ ਨੇ ਲਿਆ ਸਖ਼ਤ ਨੋਟਿਸ
  • young man burnt death closed room in jalandhar
    ਜਲੰਧਰ: ਬੰਦ ਕਮਰੇ ’ਚੋਂ ਮਿਲੀ ਨੌਜਵਾਨ ਦੀ ਸੜੀ ਹੋਈ ਲਾਸ਼, ਇਲਾਕੇ ’ਚ ਫੈਲੀ ਸਨਸਨੀ
Trending
Ek Nazar
eat spinach dumplings made with tea in the home kitchen

ਘਰ ਦੀ ਰਸੋਈ 'ਚ ਚਾਹ ਨਾਲ ਬਣਾ ਕੇ ਖਾਓ ਪਾਲਕ ਦੇ ਪਕੌਡ਼ੇ

joe biden  salman bin abdulaziz al saud

ਬਾਈਡੇਨ ਨੇ ਸਾਊਦੀ ਅਰਬ ਦੇ ਸ਼ਾਹ ਨਾਲ ਕੀਤੀ ਗੱਲਬਾਤ

foot pain  face  scars onion peel  benefits

ਪੈਰਾਂ ਦੇ ਦਰਦ ਤੇ ਚਿਹਰੇ ਦੇ ਦਾਗ-ਧੱਬੇ ਨੂੰ ਦੂਰ ਕਰਦੀਆਂ ਹਨ ‘ਗੰਢੇ ਦੀਆਂ...

britain  sardul alexander

ਬਰਤਾਨੀਆ ਦੇ ਸੰਗੀਤ ਪ੍ਰੇਮੀਆਂ ਵੱਲੋਂ ਸਰਦੂਲ ਸਿਕੰਦਰ ਦੇ ਵਿਛੋੜੇ 'ਤੇ ਦੁੱਖ ਦਾ...

singapore  indian origin woman  jail

ਸਿੰਗਾਪੁਰ : ਭਾਰਤੀ ਮੂਲ ਦੀ ਬੀਬੀ ਅਤੇ ਉਸ ਦੇ ਪਤੀ ਨੂੰ ਜੇਲ੍ਹ

money friday special measures

ਕਈ ਪਰੇਸ਼ਾਨੀਆਂ ਤੋਂ ਮੁਕਤੀ ਤੇ ਧਨ ਦੀ ਪ੍ਰਾਪਤੀ ਲਈ ਸ਼ੁੱਕਰਵਾਰ ਨੂੰ ਕਰੋ ਇਹ ਖ਼ਾਸ...

captain sir tom moore  online book

ਕਪਤਾਨ ਸਰ ਟੌਮ ਮੂਰ ਦੀ ਯਾਦ ਨਾਲ ਸੰਬੰਧਿਤ ਆਨਲਾਈਨ ਕਿਤਾਬ 'ਚ ਆਇਆ ਸੰਦੇਸ਼ਾਂ ਦਾ...

uk police  crocodile heads

ਬਰਮਿੰਘਮ 'ਚ ਪੁਲਸ ਨੇ ਜ਼ਬਤ ਕੀਤੇ 80 ਮਗਰਮੱਛਾਂ ਦੇ ਸਿਰ

uk  people of black descent  genocide

ਇੰਗਲੈਂਡ ਅਤੇ ਵੇਲਜ਼ 'ਚ 2002 ਤੋਂ ਬਾਅਦ ਕਾਲੇ ਮੂਲ ਦੇ ਲੋਕਾਂ ਦੀਆ ਹੱਤਿਆਵਾਂ...

italy  ravidas ji maharaj parkash purab

ਇਟਲੀ : 27-28 ਫ਼ਰਵਰੀ ਨੂੰ ਮਨਾਇਆ ਜਾਵੇਗਾ ਸਤਿਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ...

health tips morning donot mistakes overweight

Health Tips: ਸਵੇਰੇ ਉੱਠਦੇ ਸਾਰ ਕਦੇ ਨਾ ਕਰੋ ਇਹ ਗ਼ਲਤੀਆਂ, ਨਹੀਂ ਤਾਂ ਵੱਧ ਸਕਦਾ...

sardul sikandar punjabi community

ਆਸਟ੍ਰੇਲੀਆ : ਗਾਇਕ ਸਰਦੂਲ ਸਿਕੰਦਰ ਦੀ ਬੇਵਕਤੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

imran khan  kashmir

ਕਸ਼ਮੀਰ ਤੋਂ ਪਾਕਿ ਨੂੰ ਵੱਡਾ ਨੁਕਸਾਨ

nepal  kharag prasad oli  china

ਓਲੀ ਦਾ ਜਾਣਾ ਚੀਨ ਦੇ ਲਈ ਵੱਡਾ ਝਟਕਾ

west bengal  electoral violence

'ਘਪਲਿਆਂ ਦੇ ਬੱਦਲ ਅਤੇ ਚੋਣਾਵੀ ਹਿੰਸਾ

india and pakistan control line

ਲੰਬੇ ਤਣਾਅ ਤੋਂ ਬਾਅਦ ਕੰਟਰੋਲ ਲਾਈਨ ’ਤੇ ਆਪਣੀਆਂ ਤੋਪਾਂ ਸ਼ਾਂਤ ਕਰਨਗੇ ਭਾਰਤ-ਪਾਕਿ

joe biden  postal service board  three members

ਜੋਅ ਬਾਈਡੇਨ ਨੇ ਅਮਰੀਕਾ ਦੇ ਪੋਸਟਲ ਸਰਵਿਸ ਬੋਰਡ ਲਈ ਤਿੰਨ ਮੈਂਬਰਾਂ ਨੂੰ ਕੀਤਾ...

usa  16 year old sister

ਬਰਫ਼ ਨਾਲ ਜੰਮੀ ਝੀਲ 'ਚ ਛੋਟੇ ਭਰਾ ਨੂੰ ਬਚਾਉਂਦਿਆਂ ਭੈਣ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • facebook  australia  3 publishers
      ਫੇਸਬੁੱਕ ਨੇ ਆਸਟ੍ਰੇਲੀਆ ਦੇ 3 ਪ੍ਰਕਾਸ਼ਕਾਂ ਨਾਲ ਕੀਤਾ ਭੁਗਤਾਨ ਸਮਝੌਤਾ
    • sachin and yuvraj were seen playing golf together after cricket
      ਕ੍ਰਿਕਟ ਤੋਂ ਬਾਅਦ ਯੁਵਰਾਜ ਨਾਲ ਗੋਲਫ ਖੇਡਦੇ ਨਜ਼ਰ ਆਏ ਸਚਿਨ, ਤਸਵੀਰ ਸਾਂਝੀ ਕਰ...
    • husband wife holy relationship special attention
      ਪਤੀ-ਪਤਨੀ ਦਾ ਪਵਿੱਤਰ ਰਿਸ਼ਤਾ ਪਹਿਲਾਂ ਨਾਲੋ ਹੋ ਜਾਵੇ ਵੱਧ ਮਜ਼ਬੂਤ ਤਾਂ ਰੱਖੋਂ...
    • navjot singh sidhu  capt  amarinder singh  lunch
      ਕੈਪਟਨ ਅਮਰਿੰਦਰ ਸਿੰਘ ਦੇ 'ਲੰਚ' 'ਚੋਂ ਨਵਜੋਤ ਸਿੱਧੂ ਦੀ ਗੈਰ-ਹਾਜ਼ਰੀ ਨੇ ਛੇੜੀ...
    • explosives found in car outside mukesh ambani s house
      ਮੁਕੇਸ਼ ਅੰਬਾਨੀ ਦੇ ਘਰ ਦੇ ਬਾਹਰ ਸ਼ੱਕੀ ਕਾਰ ’ਚ ਮਿਲੀ ਧਮਾਕਾਖੇਜ਼ ਸਮੱਗਰੀ
    • health tips morning donot mistakes overweight
      Health Tips: ਸਵੇਰੇ ਉੱਠਦੇ ਸਾਰ ਕਦੇ ਨਾ ਕਰੋ ਇਹ ਗ਼ਲਤੀਆਂ, ਨਹੀਂ ਤਾਂ ਵੱਧ ਸਕਦਾ...
    • ik gujral punjab technical university students sick
      ਕਪੂਰਥਲਾ: ਖਾਣਾ ਖਾਣ ਤੋਂ ਬਾਅਦ PTU ਦੇ 40 ਵਿਦਿਆਰਥੀਆਂ ਦੀ ਵਿਗੜੀ ਸਿਹਤ, ਹਸਪਤਾਲ...
    • canada  indian community  protest
      ਕੈਨੇਡਾ : ਸੁਰੱਖਿਆ ਨੂੰ ਲੈ ਕੇ ਭਾਰਤੀ ਭਾਈਚਾਰੇ ਵੱਲੋਂ ਜਗਮੀਤ ਸਿੰਘ ਦੇ ਦਫਤਰ...
    • assembly budget session hungama shimla
      ਹਿਮਾਚਲ: ਵਿਧਾਨ ਸਭਾ ਦੇ ਬਾਹਰ ਬਜਟ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ
    • west bengal  electoral violence
      'ਘਪਲਿਆਂ ਦੇ ਬੱਦਲ ਅਤੇ ਚੋਣਾਵੀ ਹਿੰਸਾ
    • rupee tanks 67 paise
      ਰੁਪਏ 'ਚ 67 ਪੈਸੇ ਦੀ ਗਿਰਾਵਟ, ਡਾਲਰ 73 ਰੁ: ਤੋਂ ਪਾਰ, NRIs ਨੂੰ ਫਾਇਦਾ
    • ਦਰਸ਼ਨ ਟੀ.ਵੀ. ਦੀਆਂ ਖਬਰਾਂ
    • guru gobind singh ji prakash purab
      ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼ : ਧਰਮ ਲਈ ਸਰਬੰਸ ਵਾਰਨ ਵਾਲੇ ਸਾਹਿਬ ਸ੍ਰੀ ਗੁਰੂ ਗੋਬਿੰਦ...
    • mitter piyara nu haal mureedan da kehna
      ਮਿਤ੍ਰ ਪਿਆਰੇ ਨੂੰ ਹਾਲੁ ਮੁਰੀਦਾਂ ਦਾ ਕਹਿਣਾ
    • sri guru gobind singh ji  gurdwara tahaliana sahib
      ਮੁਗਲਾਂ ਦੀ ਜੜ੍ਹ ਪੁੱਟਣ ਦਾ ਪ੍ਰਤੀਕ ‘ਗੁਰਦੁਆਰਾ ਟਾਹਲੀਆਣਾ ਸਾਹਿਬ’
    • martyr s day guru tegh bahadur ji martyrdom
      ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼: ਸਮੁੱਚੇ ਸੰਸਾਰ ਲਈ ਚਾਨਣ ਮੁਨਾਰਾ ਸ੍ਰੀ ਗੁਰੂ ਤੇਗ...
    • guru gobind singh ji gurgaddi diwas
      ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਹਾੜੇ ‘ਤੇ ਵਿਸ਼ੇਸ਼
    • sri guru nanak sahib ji world travel
      ਅਕਾਲ ਰੂਪ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਸੰਸਾਰ ਯਾਤਰਾ : ਲੜੀਵਾਰ ਬਿਰਤਾਂਤ
    • r nanak par nanak gurudham
      'ਆਰ ਨਾਨਕ ਪਾਰ ਨਾਨਕ'
    • talk to baba nanak  s jogis
      ਬਾਬੇ ਨਾਨਕ ਦੀਆਂ ਜੋਗੀਆਂ ਨਾਲ ਗੱਲਾਂ
    • baba nanak  s gurmat
      ਬਾਬੇ ਨਾਨਕ ਦੀ ਗੁਰਮਤਿ
    • message of guru nanak dev ji
      ਗੁਰੂ ਨਾਨਕ ਦੇਵ ਜੀ ਦਾ ਸੰੰਦੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ
    • ਦਰਸ਼ਨ ਟੀ.ਵੀ.

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +