ਗੁਰੂਹਰਸਹਾਏ (ਆਵਲਾ) - ਚੱਕ ਮਹੰਤਾਂ ਵਾਲੇ ਵਿਖੇ ਬੀਤੀ ਰਾਤ ਦੋ ਵਜੇ ਦੇ ਕਰੀਬ ਇਕ ਅਣਪਛਾਤੇ ਨੌਜਵਾਨ ਵਲੋਂ ਗੁਰਦੁਆਰਾ ਸਾਹਿਬ ’ਚ ਦਾਖਲ ਹੋ ਕੇ ਗੁਰਦੁਆਰਾ ਸਾਹਿਬ ਦੀ ਭੰਨ-ਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਉਕਤ ਵਿਅਕਤੀ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵੀ ਕੀਤੀ ਗਈ। ਇਸ ਘਟਨਾ ਦਾ ਪਤਾ ਚੱਲਦੇ ਸਾਰ ਪਿੰਡ ਦੇ ਲੋਕ ਮੌਕੇ ’ਤੇ ਇਕੱਠੇ ਹੋ ਗਏ, ਜਿਨ੍ਹਾਂ ਨੇ ਉਸ ਅਣਪਛਾਤੇ ਵਿਅਕਤੀ ਨੂੰ ਫੜ੍ਹ ਲਿਆ ਅਤੇ ਉਸ ਦੀ ਜੰਮ ਕੇ ਕੁੱਟਮਾਰ ਕੀਤੀ।
ਲੋਕਾਂ ਦੇ ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ, ਜਿਸ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਵਿਅਕਤੀ ਨੂੰ ਗਿ੍ਫਤਾਰ ਕਰਕੇ ਥਾਣੇ ਲਿਆਂਦਾ, ਜਿਥੇ ਉਸ ਤੋਂ ਇਸ ਮਾਮਲੇ ਦੇ ਸਬੰਧ ’ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਲੋਕਾਂ ਨੇ ਦੱਸਿਆ ਕਿ ਉਸ ਵਿਅਕਤੀ ਨੇ ਗੁਰਦੁਆਰਾ ਸਾਹਿਬ ਦੀ ਬੇਅਦਬੀ ਕਰਦੇ ਹੋਏ ਪਾਲਕੀ ਸਾਹਿਬ ਵੀ ਤੋੜ ਦਿੱਤੀ। ਉਸ ਨੇ 4 ਏ.ਸੀ. ਅਤੇ ਗੁਰਦੁਆਰਾ ਸਾਹਿਬ ’ਚ ਲੱਗੇ ਸ਼ੀਸ਼ੇ ਵੀ ਤੋੜ ਦਿੱਤੇ।
ਇਸ ਮੌਕੇ ਸ਼ਹਿਰ ਦੇ ਕਈ ਲੀਡਰ ਵੀ ਥਾਣੇ ਪੁੱਜੇ। ਐੱਸ.ਪੀ.ਡੀ ਅਜੇ ਰਾਜ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ’ਤੇ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਰਸ਼ਨ ਬਰਾੜ ਨੇ ਇਸ ਘਟਨਾ ਦੀ ਸਖਤ ਸਬਦਾਂ ’ਚ ਨਿੰਦਾ ਕੀਤੀ।
ਇਤਿਹਾਸ ਦੀ ਡਾਇਰੀ: ਜਾਣੋ ਨੈਲਸਨ ਮੰਡੇਲਾ ਦੇ ਕੈਦੀ ਤੋਂ ਰਾਸ਼ਟਰਪਤੀ ਬਣਨ ਤੱਕ ਦਾ ਸਫਰ (ਵੀਡੀਓ)
NEXT STORY