ਬਟਾਲਾ (ਗੁਰਪ੍ਰੀਤ ਚਾਵਲਾ)—ਸ੍ਰੀ ਗੁਰੂ ਨਾਨਕ ਦੇਵ ਜੀ ਦਾ 532 ਵਾਂ ਵਿਆਹ ਸਮਾਰੋਹ ਜੋ ਕਿ 3 ਤੋਂ 5 ਸਤੰਬਰ ਨੂੰ ਬਟਾਲਾ 'ਚ ਮਨਾਇਆ ਜਾਵੇਗਾ। ਜਾਣਕਾਰੀ ਮੁਤਾਬਕ ਇਥੇ ਹਰ ਸਾਲ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਪਹੁੰਚਦੀਆਂ ਹਨ। ਇੱਥੇ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਸਮਾਰੋਹ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਜੇਕਰ ਇਨੀਂ ਦਿਨੀਂ ਬਟਾਲਾ ਸ਼ਹਿਰ ਦੀ ਹਾਲਤ ਦੀ ਗੱਲ ਕੀਤੀ ਜਾਵੇ ਤਾਂ ਸ਼ਹਿਰ ਦੀਆਂ ਸੜਕਾਂ ਤੇ ਸੀਵਰੇਜ ਦੇ ਹਾਲਾਤ ਬਦਤਰ ਹਨ ਤੇ ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਹੁਣ ਤਾਂ ਕੁਝ ਹੀ ਦਿਨ ਬਾਕੀ ਹਨ ਪਰ ਇਸ ਦੇ ਬਾਵਜੂਦ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ। ਬਟਾਲਾ ਦੇ ਐੱਸ.ਡੀ.ਐੱਮ. ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਵਿਆਹ ਸਮਾਰੋਹ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਹਰ ਵਿਭਾਗ ਨੂੰ ਆਪਣੇ-ਆਪਣੇ ਵਿਭਾਗ ਦੇ ਕੰਮ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਇਸ ਮੌਕੇ ਐੱਸ.ਡੀ.ਐੱਮ ਬਟਾਲਾ ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਖੁਦ ਸ਼ਹਿਰ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਐੱਸ.ਡੀ.ਐੱਮ. ਨੇ ਕਿਹਾ ਕਿ ਜਿੱਥੋਂ ਨਗਰ ਕੀਰਤਨ ਨਿਕਲੇਗਾ ਉਹ ਸਾਰੇ ਰਸਤਿਆਂ ਨੂੰ ਸਹੀ ਕੀਤਾ ਜਾਵੇਗਾ ਅਤੇ ਸ਼ਹਿਰ 'ਚ ਸਾਫ-ਸਫਾਈ ਅਤੇ ਸੀਵਰੇਜ ਅਤੇ ਦੂਜੇ ਸਾਰੇ ਵਿਭਾਗਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਤਿਆਰੀਆਂ ਮੁਕੰਮਲ ਕਰਨ, ਜਿਸ ਨਾਲ ਕਿਸੇ ਵੀ ਸੰਗਤ ਨੂੰ ਕੋਈ ਦਿੱਕਤ ਨਾ ਆਵੇ ਅਤੇ ਉਨ੍ਹਾਂ ਨੇ ਕਿਹਾ ਕਿ ਵਿਆਹ ਸਮਾਰੋਹ ਤੋਂ ਪਹਿਲਾਂ ਜਲਦ ਹੀ ਸਾਰੇ ਕੰਮ ਮੁਕੰਮਲ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਬਟਾਲਾ 'ਚ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਸਮਾਰੋਹ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਵਾਰ ਇਹ ਸਮਾਰੋਹ 3 ਤੋਂ 5 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੁਲਤਾਨਪੁਰ ਲੋਧੀ ਤੋਂ ਬਾਰਾਤ ਰੂਪੀ ਨਗਰ ਕੀਰਤਨ ਬਟਾਲਾ ਦੀ ਧਰਤੀ 'ਤੇ ਪਹੁੰਚਦਾ ਹੈ ਅਤੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਤਦਾਦ 'ਚ ਸੰਗਤਾਂ ਇਸ ਸਮਾਰੋਹ 'ਚ ਸ਼ਾਮਲ ਹੋਣ ਲਈ ਪਹੁੰਚਦੀਆਂ ਹਨ।
'ਪਿੰਡਾਂ ਨੂੰ ਹੜ੍ਹ ਨੇ ਘੇਰ ਲਿਆ ਫੇ ਕੀ ਹੋਇਆ, ਸੱਥ 'ਚ ਰੌਣਕਾਂ ਜਾਰੀ' (ਤਸਵੀਰਾਂ)
NEXT STORY