ਰੂਪਨਗਰ (ਲੋਟਾਵਾ)— ਐਮਾਜ਼ੋਨ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਦੀ ਵਿਕਰੀ 'ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦੇ ਹੋਏ ਕਿਹਾ ਕਿ ਪਹਿਲਾਂ ਵੀ ਸਿੱਖ ਧਰਮ 'ਤੇ ਅਜਿਹੀਆਂ ਵੈੱਬਸਾਈਟਾਂ ਰਾਹੀਂ ਹਮਲੇ ਹੁੰਦੇ ਰਹੇ ਹਨ, ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖਾਂ ਨੇ ਹਮੇਸ਼ਾ ਵਿਰੋਧ ਕੀਤਾ ਹੈ ਤੇ ਹੁਣ ਇਹ ਮਾਮਲਾ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਕਿ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਐਮਾਜ਼ੋਨ ਨਾਂ ਦੀ ਵੈੱਬਸਾਈਟ 'ਤੇ ਵੇਚੀਆਂ ਜਾ ਰਹੀਆਂ ਹਨ।
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਧਰਮ 'ਚ ਮੂਰਤੀ ਪੂਜਾ ਦੇ ਲਈ ਕੋਈ ਥਾਂ ਨਹੀਂ ਹੈ, ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਿਪੋਰਟ ਨੂੰ ਐਮਾਜ਼ੋਨ ਕੰਪਨੀ ਦੇ ਖਿਲਾਫ ਸਖਤ ਕਾਰਵਾਈ ਕਰਨ ਲਈ ਜਲਦ ਲਿਖਣਗੇ ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹੀ ਕੋਸ਼ਿਸ਼ ਨਾ ਕਰ ਸਕੇ।
ਨਵਜੋਤ ਸਿੱਧੂ ਖਿਲਾਫ਼ ਹੁਣ ਸਾਥੀ ਮੰਤਰੀਆਂ ਦੇ ਤੇਵਰ ਵੀ ਪਏ ਨਰਮ
NEXT STORY