ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ,ਵੈੱਬ ਡੈਸਕ)—ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 551ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਅੱਜ ਮਨਾਇਆ ਗਿਆ।
ਇਹ ਵੀ ਪੜ੍ਹੋ: 551ਵੇਂ ਪ੍ਰਕਾਸ਼ ਪੁਰਬ ਮੌਕੇ ਕੈਪਟਨ ਅਮਰਿੰਦਰ ਸਿੰਘ ਤੇ ਪਰਨੀਤ ਕੌਰ ਗੁ. ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ 'ਚ ਸ਼ਰਧਾਲੂ ਨਤਮਸਤਕ ਹੋਣ ਲਈ ਅੱਜ ਪੁੱਜੇ।
ਇਹ ਵੀ ਪੜ੍ਹੋ: ਵਿਆਹ ਵਾਲੇ ਘਰ 'ਚ ਮਾਤਮ ਦਾ ਮਾਹੌਲ, ਦਰਦਨਾਕ ਹਾਦਸੇ 'ਚ ਨੌਜਵਾਨ ਦੀ ਹੋਈ ਮੌਤ
ਸੰਗਤਾਂ 'ਚ ਪ੍ਰਕਾਸ਼ ਪੁਰਬ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਜਿੱਥੇ ਸ਼ਰਧਾਲੂ ਸਵੇਰ ਤੋਂ ਹੀ ਲੰਮੀਆਂ ਲਾਈਨਾਂ 'ਚ ਲੱਗ ਕੇ ਦਰਬਾਰ ਸਾਹਿਬ ਦੇ ਦਰਸ਼ਨ ਕਰ ਰਹੀਆਂ ਹਨ ਉੱਥੇ ਹੀ ਵੱਖ-ਵੱਖ ਵੀ. ਆਈ. ਪੀਜ਼ ਵੀ ਮੱਥਾ ਟੇਕਣ ਲਈ ਆ ਰਹੇ ਹਨ। ਅੱਜ ਪੂਰਾ ਸੁਲਤਾਨਪੁਰ ਲੋਧੀ ਗੁਰੂ ਨਾਨਕ ਸਾਹਿਬ ਦੇ ਨਾਨਕ ਨਾਮ ਰੂਪੀ ਰੰਗ 'ਚ ਰੰਗਿਆ ਹੋਇਆ ਹੈ।
ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਦਿੱਲੀ ਮੋਰਚੇ 'ਚ ਸੰਘਰਸ਼ ਕਰਦਿਆਂ ਸਮਰਾਲਾ ਦੇ ਕਿਸਾਨ ਦੀ ਮੌਤ
ਸਾਰਿਆਂ ਦੇ ਚਿਹਰੇ 'ਤੇ ਆਲੌਕਿਕ ਖ਼ੁਸ਼ੀ ਵਿਖਾਈ ਦੇ ਰਹੀ ਹੈ। ਗੁਰਦੁਆਰਾ ਬੇਰ ਸਾਹਿਬ ਵਿਖੇ ਵੀ. ਆਈ. ਪੀਜ ਕਾਰਨ ਭਾਵੇਂ ਵੱਖ-ਵੱਖ ਰੋਕਾਂ ਲਗਾਈਆਂ ਹੋਈਆਂ ਹਨ ਅਤੇ ਸੰਗਤਾਂ ਨੂੰ ਪਰੇਸ਼ਾਨੀ ਵੀ ਹੋ ਰਹੀ ਹੈ ਪਰ ਫਿਰ ਵੀ ਦਰਸ਼ਨ ਕਰਕੇ ਸੰਗਤਾਂ ਧੰਨ ਗੁਰੂ ਨਾਨਕ ਧੰਨ ਗੁਰੂ ਨਾਨਕ ਪੁਕਾਰ ਰਹੀਆਂ ਹਨ। ਪ੍ਰਸ਼ਾਸਨ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਥੇ ਹੀ ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਵੀ ਪਾਲਣਾ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: 'ਬਾਬੇ ਨਾਨਕ' ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ 'ਚ ਲੱਗੀਆਂ ਰੌਣਕਾਂ, ਕੱਢਿਆ ਗਿਆ ਨਗਰ ਕੀਰਤਨ
'ਬਾਬੇ ਨਾਨਕ' ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਪੁੱਜੇ ਸਨ।
ਇਹ ਵੀ ਪੜ੍ਹੋ: ਸ਼ੂਟਿੰਗ ਕਰਦੇ ਸਮੇਂ ਪੁਲਸ ਦੀ AK-47 'ਚੋਂ ਨਿਕਲੀ ਗੋਲੀ ਡੇਢ ਕਿੱਲੋਮੀਟਰ ਦੂਰ ਕਿਸਾਨ ਦੀ ਛਾਤੀ ਤੋਂ ਹੋਈ ਆਰ-ਪਾਰ
ਇਸ ਸਮੇਂ ਉਨ੍ਹਾਂ ਨਾਲ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਹੋਰ ਵਿਧਾਇਕ ਨਤਮਸਤਕ ਹੋਏ, ਜਿਨ੍ਹਾਂ ਦਾ ਸਨਮਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ, ਜਥੇਦਾਰ ਸਰਵਣ ਸਿੰਘ ਕੁਲਾਰ, ਮੈਨੇਜਰ ਬੇਰ ਸਾਹਿਬ ਜਰਨੈਲ ਸਿੰਘ ਬੂਲੇ ਅਤੇ ਹੈੱਡ ਗ੍ਰੰਥੀ ਗਿਆਨੀ ਗੁਰਪ੍ਰੀਤ ਸਿੰਘ ਨੇ ਸਿਰੋਪਾਓ ਦੇ ਕੇ ਕੀਤਾ। ਇਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਪਾਤਸ਼ਾਹ ਦੀਆਂ ਸਾਰਿਆਂ ਨੂੰ ਸਿੱਖਿਆਵਾਂ 'ਤੇ ਅਮਲ ਕਰਨ ਦੀ ਪ੍ਰੇਰਨਾ ਕੀਤੀ ।
ਇਹ ਵੀ ਪੜ੍ਹੋ: SGPC ਦੀ ਪ੍ਰਧਾਨ ਬਣਨ ਤੋਂ ਬਾਅਦ ਬੀਬੀ ਜਗੀਰ ਕੌਰ ਪਹਿਲੀ ਵਾਰ ਗੁ. ਸ੍ਰੀ ਬੇਰ ਸਾਹਿਬ ਹੋਏ ਨਤਮਸਤਕ
ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਸਾਲਾ ਪ੍ਰਕਾਸ਼ ਗੁਰਪੁਰਬ ਦੀ ਖੁਸ਼ੀ 'ਚ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਧਾਰਮਿਕ ਦੀਵਾਨ ਸਜਾਏ ਗਏ।
ਇਹ ਵੀ ਪੜ੍ਹੋ: ਖੰਨਾ 'ਚ ਪੰਜਾਬ ਐਂਡ ਸਿੰਧ ਬੈਂਕ ਦੀ ਸ਼ਾਖਾ ਨੂੰ ਲੱਗੀ ਭਿਆਨਕ ਅੱਗ
ਜਿਸ 'ਚ ਰਾਗੀ, ਢਾਡੀ, ਕਵੀਸ਼ਰੀ ਅਤੇ ਕਵੀਆਂ ਹਾਜਰੀ ਭਰੀ ਅਤੇ ਗੁਰਬਾਣੀ ਕੀਰਤਨ ਅਤੇ ਕਥਾ ਵੀਚਾਰਾਂ ਰਾਹੀਂ ਸਤਿਗੁਰੂ ਜੀ ਦਾ ਗੁਣ ਗਾਇਨ ਕੀਤਾ। ਸੰਗਤਾਂ ਨੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ ਅਤੇ ਗੁਰਬਾਣੀ ਕੀਤਾ ।
ਪ੍ਰਧਾਨ ਬਣਨ ਤੋਂ ਬਾਅਦ ਜਗੀਰ ਕੌਰ ਨੇ ਗੁ. ਸ੍ਰੀ ਬੇਰ ਸਾਹਿਬ 'ਚ ਟੇਕਿਆ ਮੱਥਾ
ਸਿੱਖਾਂ ਦੀ ਸੁਪਰੀਮ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤੀਜੀ ਵਾਰ ਪ੍ਰਧਾਨ ਚੁਣੀ ਗਈ ਬੀਬੀ ਜਗੀਰ ਕੌਰ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਨਤਮਸਤਕ ਹੋਈ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।
ਇਸ ਸਮੇਂ ਉਨ੍ਹਾਂ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਨੇ ਜਗਤ ਕਲਿਆਣ ਲਈ ਚਾਰ ਉਦਾਸੀਆਂ ਕੀਤੀਆਂ ਅਤੇ ਤਪਦੇ ਸੜਦੇ ਸੰਸਾਰ ਨੂੰ ਨਾਮ-ਗੁਰਬਾਣੀ ਦਾ ਉਪਦੇਸ਼ ਬਖਸ਼ਿਸ਼ ਕੀਤਾ।
ਲਾਈਟਾਂ ਨਾਲ ਸਜਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਖ਼ੁਸ਼ੀ ਆਰੰਭ ਜੋੜ ਮੇਲੇ 'ਚ ਹਰ ਪਾਸੇ ਧੰਨ ਗੁਰੂ ਨਾਨਕ ਸਾਹਿਬ ਦੀ ਵਡਿਆਈ ਹੋ ਰਹੀ ਹੈ। ਸ਼ਨੀਵਾਰ ਰਾਤ ਢਾਈ ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ ਹੋਏ, ਜਿਨ੍ਹਾਂ ਦਾ ਭੋਗ 30 ਨਵੰਬਰ ਯਾਨੀ ਕਿ ਅੱਜ ਦੀ ਰਾਤ ਨੂੰ ਪਾਏ ਜਾਣਗੇ।
ਪੰਜਾਬ ਸਰਕਾਰ ਦਾ ਖੇਡ ਸਟੇਡੀਅਮ ਅਤੇ ਐੱਸ. ਜੀ. ਪੀ. ਸੀ. ਦਾ ਭਾਈ ਮਰਦਾਨਾ ਦੀਵਾਨ ਹਾਲ 'ਚ ਪ੍ਰੋਗਰਾਮ ਕਰਵਾਏ ਗਏ। ਪ੍ਰਕਾਸ਼ ਦਿਹਾੜੇ ਮੌਕੇ ਇਕ ਪਾਸੇ ਜਿੱਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਲਾਈਟਾਂ ਨਾਲ ਰੁਸ਼ਨਾਇਆ ਹੋਇਆ ਹੈ, ਉਥੇ ਹੀ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਵੀ ਸਜਾਵਟ ਕੀਤੀ ਗਈ ਹੈ।
SGPC ਦੀ ਪ੍ਰਧਾਨ ਬਣਨ ਤੋਂ ਬਾਅਦ ਬੀਬੀ ਜਗੀਰ ਕੌਰ ਪਹਿਲੀ ਵਾਰ ਗੁ. ਸ੍ਰੀ ਬੇਰ ਸਾਹਿਬ ਹੋਏ ਨਤਮਸਤਕ
NEXT STORY