ਸੁਲਤਾਨਪੁਰ ਲੋਧੀ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀਆਂ ਤਿਆਰੀਆਂ ਪੂਰੇ ਜ਼ੋਰਾਂ 'ਤੇ ਹਨ। ਇਸ ਦੇ ਲਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਭਾਈ ਮਰਦਾਨਾ ਜੀ ਦੀਵਾਨ ਹਾਲ ਨੂੰ 80 ਕਿਸਮ ਦੇ ਫੁੱਲਾਂ ਨਾਲ ਸਜਾਇਆ ਗਿਆ ਹੈ, ਜਿਨ੍ਹਾਂ ਦੀ ਮਹਿਕ ਦੂਰ-ਦੂਰ ਤੱਕ ਫੈਲਦੀ ਹੈ। ਸੁਲਤਾਨਪੁਰ ਲੋਧੀ ਦੀ ਇਕ ਧਾਰਮਿਕ ਸੋਸਾਇਟੀ ਵਲੋਂ ਵੱਖ-ਵੱਖ ਦੇਸ਼ਾਂ ਤੋਂ ਫੁੱਲ ਮੰਗਵਾ ਕੇ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ ਨੂੰ ਸਜਾਇਆ ਜਾ ਰਿਹਾ ਹੈ। ਇਸ ਸਜਾਵਟ ਦਾ ਕੰਮ ਵੱਖ-ਵੱਖ ਸੂਬਿਆਂ ਤੋਂ ਪੁੱਜੇ 150 ਕਾਰੀਗਰਾਂ ਵਲੋਂ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦੀ ਮਦਦ ਲਈ ਸ਼ਰਧਾਲੂ ਵੀ ਸੇਵਾ 'ਚ ਲੱਗੇ ਹੋਏ ਹਨ। ਸਾਰੇ ਸਮਾਗਮ ਦਾ ਜਾਇਜ਼ਾ ਲੈਣ ਲਈ ਐੱਸ. ਜੀ. ਪੀ. ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਪੁੱਜੇ, ਜਿਨ੍ਹਾਂ ਨੇ ਗੁਰਪੁਰਬ ਮੌਕੇ ਕਰਾਏ ਜਾਣ ਵਾਲੇ ਵੱਖ-ਵੱਖ ਪ੍ਰੋਗਰਾਮਾਂ ਦੀ ਜਾਣਕਾਰੀ ਦਿੱਤੀ। ਗੁਰਪੁਰਬ ਸਬੰਧੀ ਸਿੱਖਾਂ ਦੀ ਧਾਰਮਿਕ ਸੰਸਥਾ ਐੱਸ. ਜੀ. ਪੀ. ਸੀ. ਵਲੋਂ ਵੀ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ।
ਕੈਪਟਨ ਨੇ PM ਮੋਦੀ ਕੋਲੋਂ 550ਵੇਂ ਪ੍ਰਕਾਸ਼ ਪੁਰਬ ਲਈ 2145 ਕਰੋੜ ਦਾ ਵਿੱਤੀ ਪੈਕੇਜ ਮੰਗਿਆ
NEXT STORY