ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਥੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਦੇ ਹੋਏ ਗੁਰਬਾਣੀ ਦਾ ਸਰਵਣ ਕੀਤਾ।
ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਇਸ ਦੌਰਾਨ ਗੁਰਦੁਆਰਾ ਬੇਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਗੁਰੂ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚ ਰਹੀਆਂ ਹਨ।
ਇਸ ਮੌਕੇ ਡਾ. ਮਨਮੋਹਨ ਸਿੰਘ ਨੇ ਇਸ ਸੁਭਾਗੀ ਘੜੀ ਦਾ ਹਿੱਸਾ ਬਣਨ ਦਾ ਮੌਕਾ ਦੇਣ ਵਾਸਤੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਫਿਰਕਾਪ੍ਰਸਤੀ ਅਤੇ ਨਫਰਤ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਇਹ ਸਮਾਰੋਹ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਾਵੇਗਾ। ਸਾਬਕਾ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਫਿਰਕੂ ਲੀਹ 'ਤੇ ਵੰਡਣ ਦੀ ਕੋਸ਼ਿਸ਼ ਵਿਰੁੱਧ ਲੋਕਾਂ ਨੂੰ ਸੁਚੇਤ ਕਰਦਿਆਂ ਜਾਤ, ਰੰਗ, ਨਸਲ, ਧਰਮ ਤੋਂ ਉਪਰ ਉਠ ਕੇ ਸਾਲ ਭਰ ਚੱਲਣ ਵਾਲੇ ਸਮਾਰੋਹਾਂ 'ਚ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।
ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫਤਾਰ
NEXT STORY