ਅੰਮ੍ਰਿਤਸਰ (ਦਲਜੀਤ ਸ਼ਰਮਾ) - ਸਮਾਜ ਸੇਵਾ ਦੇ ਵੱਖ-ਵੱਖ ਖੇਤਰਾਂ ‘ਚ ਅੱਗੇ ਹੋ ਕੇ ਮਸਾਲੀ ਸੇਵਾ ਕਾਰਜ ਨਿਭਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਸਥਾਨਕ ਮੈਡੀਕਲ ਕਾਲਜ ਦੇ ਪ੍ਰਬੰਧਕਾਂ ਦੀ ਮੰਗ ’ਤੇ ਕੋਰੋਨਾ ਵੈਕਸੀਨੇਸ਼ਨ ਦੇ ਸਥਾਪਿਤ ਹੋ ਰਹੇ ਦੂਸਰੇ ਯੂਨਿਟ ਲਈ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ। ਇਸ ਦੌਰਾਨ ਡਾ.ਐੱਸ.ਪੀ. ਸਿੰਘ ਓਬਰਾਏ ਨੇ ਕਿਹਾ ਕਿ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੁੰਦੀ ਹੈ ਕਿ ਜਦ ਵੀ ਕਿਸੇ ਥਾਂ ਤੋਂ ਮੈਡੀਕਲ ਨਾਲ ਸਬੰਧਤ ਕਿਸੇ ਸਾਮਾਨ ਆਦਿ ਦੀ ਡਿਮਾਂਡ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਪੂਰਾ ਕੀਤਾ ਜਾਵੇ।
ਪੜ੍ਹੋ ਇਹ ਵੀ ਖ਼ਬਰ - ਪਾਕਿ ’ਚ ਵੱਡੀ ਵਾਰਦਾਤ : ਹਿੰਦੂ ਫਿਰਕੇ ਦੇ ਵਿਅਕਤੀ ਨੇ ਪਤਨੀ ਸਣੇ 3 ਬੱਚਿਆਂ ਦੇ ਕਤਲ ਮਗਰੋਂ ਕੀਤੀ ਖ਼ੁਦਕੁਸ਼ੀ
ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਦੇ ਪ੍ਰਬੰਧਕਾਂ ਦੀ ਮੰਗ ਨੂੰ ਤੁਰੰਤ ਪੂਰਿਆਂ ਕਰਦਿਆਂ ਉਹ ਬਹੁਤ ਜਲਦ ਮੈਡੀਕਲ ਕਾਲਜ ਅੰਦਰ 100 ਬਿਸਤਰੇ ਦਾ ਇੱਕ ਰੈਣ ਬਸੇਰਾ ਸਥਾਪਤ ਕਰਨਗੇ, ਜਿਸ ਸਦਕਾ ਇਸ ਹਸਪਤਾਲ ‘ਚ ਦਾਖਲ ਮਰੀਜਾਂ ਦੇ ਨਾਲ ਆਏ ਵਾਰਸਾਂ ਨੂੰ ਖਾਣੇ ਅਤੇ ਠਹਿਰਨ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਵੱਲੋਂ ਦਿੱਤੇ ਗਏ ਸੁਝਾਵਾਂ ਮੁਤਾਬਕ ਬਾਕੀ ਕਾਰਜ ਜਲਦ ਪੂਰੇ ਕਰ ਦਿੱਤੇ ਜਾਣਗੇ।
ਪੜ੍ਹੋ ਇਹ ਵੀ ਖ਼ਬਰ - ਦੁਬਈ ਤੋਂ ਅੰਮ੍ਰਿਤਸਰ ਪੁੱਜੀ ਫਲਾਈਟ ’ਚੋਂ ਖਿਡੌਣਿਆਂ ’ਚ ਲੁਕਾ ਕੇ ਰੱਖਿਆ 11 ਲੱਖ ਦਾ ਸੋਨਾ ਬਰਾਮਦ (ਤਸਵੀਰਾਂ)
ਇਸ ਮੌਕੇ ਬੋਲਦਿਆਂ ਸੀਨੀਅਰ ਯੂਥ ਆਗੂ ਵਿਕਾਸ ਸੋਨੀ ਨੇ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਵਲੋਂ ਕੋਵਿਡ-19 ਮਹਾਂਮਾਰੀ ਦੌਰਾਨ ਲੋੜਵੰਦਾਂ ਦੀ ਬਹੁਤ ਮਦਦ ਕੀਤੀ, ਜੋ ਬਹੁਤ ਸ਼ਲਾਘਾਯੋਗ ਹੈ। ਉਨ੍ਹਾ ਦੱਸਿਆ ਕਿ ਟਰਸੱਟ ਵਲੋਂ ਲੋੜਵੰਦ ਲੋਕਾਂ ਨੂੰ ਦਵਾਈਆਂ ਦੇ ਨਾਲ ਨਾਲ ਹੋਰ ਆਰਥਿਕ ਸਹਾਇਤਾ ਵੀ ਮੁਹੱਈਆ ਕਰਵਾਈ ਜਾਂਦੀ ਹੈ।
ਪੜ੍ਹੋ ਇਹ ਵੀ ਖ਼ਬਰ - ਨਵ ਵਿਆਹੇ ਨੌਜਵਾਨ ਦੇ ਕਤਲ ਦੀ ਸੁਲਝੀ ਗੁੱਥੀ: ਪਤਨੀ ਦੇ ਹੀ ਆਸ਼ਕ ਨੇ ਦੋਸਤਾਂ ਨਾਲ ਮਿਲ ਦਿੱਤੀ ਸੀ ਖ਼ੌਫਨਾਕ ਮੌਤ
ਇਸ ਦੌਰਾਨ ਸੀਨੀਅਰ ਯੂਥ ਆਗੂ ਵਿਕਾਸ ਸੋਨੀ, ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ.ਰਾਜੀਵ ਦੇਵਗਨ, ਵਾਈਸ ਪ੍ਰਿੰਸੀਪਲ ਡਾ.ਜੇ.ਐੱਸ. ਕੁਲਾਰ, ਮੈਡੀਕਲ ਸੁਪਰਡੈਂਟ ਡਾ.ਕੇ.ਡੀ.ਸਿੰਘ ਨੇ ਡਾ. ਓਬਰਾਏ ਦਾ ਇਸ ਉਪਰਾਲੇ ਲਈ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਡਾ.ਓਬਰਾਏ ਵੱਲੋਂ ਹਰ ਔਖੀ ਘੜੀ ਵੇਲੇ ਨਿਭਾਈਆਂ ਜਾਂਦੀਆਂ ਨਿਰਸਵਾਰਥ ਸੇਵਾਵਾਂ ਤੇ ਅੰਮ੍ਰਿਤਸਰ ਮੈਡੀਕਲ ਕਾਲਜ ਸਮੇਤ ਸਮੁੱਚਾ ਸਿਹਤ ਵਿਭਾਗ ਵੱਡਾ ਮਾਣ ਮਹਿਸੂਸ ਕਰਦਾ ਹੈ। ਇਸ ਦੌਰਾਨ ਟਰੱਸਟ ਦੇ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਪ੍ਰਧਾਨ ਸੁਖਜਿੰਦਰ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਖ਼ਜਾਨਚੀ ਨਵਜੀਤ ਘਈ ਆਦਿ ਮੌਜੂਦ ਸਨ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਚਰਚਾ ਦਾ ਵਿਸ਼ਾ ਬਣੀ ਕੌਮੀ ਪਾਰਟੀ ਦੇ ਆਗੂ ਦੀ ਅਸ਼ਲੀਲ ਆਡੀਓ, ਸੋਸ਼ਲ ਮੀਡੀਆ ’ਤੇ ਹੋਈ ਵਾਇਰਲ
ਪੜ੍ਹੋ ਇਹ ਵੀ ਖ਼ਬਰ - ਗਮ ’ਚ ਬਦਲੀਆਂ ਖੁਸ਼ੀਆਂ : ਭੈਣ ਦਾ ਸੀ ਅੱਜ ਵਿਆਹ, ਭਰਾ ਦੀ ਸੜਕ ਹਾਦਸੇ ’ਚ ਹੋਈ ਦਰਦਨਾਕ ਮੌਤ
ਭੇਦਭਰੇ ਹਾਲਤਾਂ ’ਚ ਹੋਈ ਅਮਿਤ ਕੁਮਾਰ ਦੀ ਮੌਤ, ਨਿੱਤ ਨਵੇਂ ਦਿਨ ਖੜੇ ਹੋ ਰਹੇ ਨੇ ਕਈ ਸਵਾਲ
NEXT STORY