ਟਾਂਡਾ ਉੜਮੁੜ (ਵਰਿੰਦਰ ਪੰਡਿਤ,ਕੁਲਦੀਸ਼,ਮੋਮੀ ): ਸ਼ਰਾਰਤੀ ਅਨਸਰਾਂ ਵੱਲੋ ਬੀਤੀ ਰਾਤ ਟਾਂਡਾ ਦੇ ਸਰਕਾਰੀ ਹਸਪਤਾਲ ਚੌਂਕ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਲਾਏ ਬੈਨਰ ਨੂੰ ਨੁਕਸਾਨ ਪਹੁੰਚਾਇਆ ਗਿਆ। ਜਿਸ ਦੀ ਖ਼ਬਰ ਮਿਲਦੇ ਹੀ ਸੰਗਤ ਦਾ ਚੌਂਕ ਵਿੱਚ ਇਕੱਠਾ ਹੋਣਾ ਸ਼ੁਰੂ ਹੋ ਗਿਆ। ਬੈਨਰ ਵਿੱਚ ਲੱਗੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਸਰੂਪ ਵਾਲੀ ਤਸਵੀਰ ਨੂੰ ਨੁਕਸਾਨ ਪਹੁੰਚਾ ਕੇ ਬੇਅਦਬੀ ਕਰਨ ਵਾਲੇ ਅਨਸਰਾਂ ਖ਼ਿਲਾਫ਼ ਜ਼ਬਰਦਸਤ ਗੁੱਸੇ ਦਾ ਇਜ਼ਹਾਰ ਕਰਦੇ ਹੋਏ ਇਕੱਠੇ ਹੋਏ ਆਗੂਆਂ ਸੁਰਜੀਤ ਲਾਲ ਪਾਲ, ਗੁਰਬਖਸ਼ ਸਿੰਘ ਮੁਲਤਾਨੀ, ਗੁਰਮੀਤ ਬਿੱਟੂ ਆਦਿ ਆਖਿਆ ਕਿ ਇਸ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਇਹ ਵੀ ਪੜ੍ਹੋ: ਗੁਰਲਾਲ ਭਲਵਾਨ ਕਤਲ ਕਾਂਡ 'ਚ ਸ਼ੂਟਰ ਸੁਖਵਿੰਦਰ ਸਣੇ 3 ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
ਉਨ੍ਹਾਂ ਮੌਕੇ ’ਤੇ ਪਹੁੰਚੇ ਡੀ.ਐੱਸ.ਪੀ. ਟਾਂਡਾ ਦਲਜੀਤ ਸਿੰਘ ਖੱਖ ਅਤੇ ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਅੱਗੇ ਏਬਾਦਬੀ ਕਰਨ ਦਾ ਗੁਨਾਹ ਕਰਨ ਵਾਲੇ ਅਨਸਰਾਂ ਦਾ ਪਤਾ ਲਗਾ ਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਟਾਂਡਾ ਪੁਲਸ ਦੀ ਟੀਮ ਨੇ ਉਨ੍ਹਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ ’ਚ ਕੋਰੋਨਾ ਨੇ ਫੜ੍ਹੀ ਰਫ਼ਤਾਰ, ਦੋ ਹੋਰ ਮਰੀਜ਼ਾਂ ਨੇ ਤੋੜਿਆ ਦਮ, 41 ਦੀ ਰਿਪੋਰਟ ਆਈ ਪਾਜ਼ੇਟਿਵ
ਚੰਗੀ ਖ਼ਬਰ : ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਪੰਜਾਬ ਸਰਕਾਰ ਮੁਫ਼ਤ ਦੇਵੇਗੀ ਇਹ ਸਹੂਲਤ, ਇੰਝ ਕਰੋ ਅਪਲਾਈ
NEXT STORY