ਸੰਗਰੂਰ (ਕੋਹਲੀ) : ਖੁਦ ਨੂੰ ਗੁਰੂ ਸਾਹਿਬ ਦਾ ਅਵਤਾਰ ਦੱਸਣ ਵਾਲੇ ਪਾਖੰਡੀ ਮਲਕੀਤ ਸਿੰਘ ਨੂੰ ਪੁਲਸ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਗ੍ਰਿਫ਼ਤਾਰ ਕਰ ਲਿਆ ਹੈ। ਮਲਕੀਤ ਸਿੰਘ ਆਪਣੇ ਆਪ ਨੂੰ ਸਿੱਖ ਗੁਰੂ ਸਾਹਿਬ ਦਾ ਅਵਤਾਰ ਦੱਸ ਰਿਹਾ ਸੀ। ਦਰਅਸਲ ਪਿਛਲੇ ਕਾਫੀ ਸਮੇਂ ਤੋਂ ਪਿੰਡ ਹਮੀਰਗੜ੍ਹ ਦੀ ਇਕ ਕੋਠੀ ਵਿਚ ਇਕ ਡਰਾ ਚੱਲ ਰਿਹਾ ਸੀ, ਜਿਸ ਨੂੰ ਉਹ ਸੱਚਖੰਡ ਦੇ ਤੌਰ 'ਤੇ ਪੇਸ਼ ਕਰ ਰਿਹਾ ਸੀ ਅਤੇ ਆਪਣੇ ਆਪ ਨੂੰ ਗੁਰੂ ਸਾਹਿਬ ਨਾਲ ਜੋੜ ਕੇ ਸੋਸ਼ਲ ਮੀਡੀਆ 'ਤੇ ਵੀਡੀਓ ਅਪਲੋਡ ਕਰ ਰਿਹਾ ਸੀ। ਇਥੇ ਹੀ ਬਸ ਨਹੀਂ ਪਾਖੰਡੀ ਆਪਣੇ ਬੱਚਿਆਂ ਨੂੰ ਗੁਰੂ ਸਾਹਿਬਾਨ ਦੇ ਬੱਚਿਆਂ ਨਾਲ ਜੋੜ ਰਿਹਾ ਸੀ। ਉਕਤ ਇਹ ਕਹਿ ਰਿਹਾ ਸੀ ਕਿ ਇਥੇ ਗੁਰੂਆਂ ਦਾ ਦੋਬਾਰਾ ਜਨਮ ਹੋਇਆ ਹੈ।
ਇਹ ਵੀ ਪੜ੍ਹੋ : ਗਰਭਵਤੀ ਦੀ ਮੌਤ ਨੇ ਝੰਜੋੜਿਆ ਪਰਿਵਾਰ, ਸ਼ਮਸ਼ਾਨਘਾਟ ਅਸਥੀਆਂ ਚੁੱਗਣ ਸਮੇਂ ਪੈਰਾਂ ਹੇਠੋਂ ਖਿਸਕੀ ਜ਼ਮੀਨ
ਇਸ ਕਾਰਣ ਪਾਖੰਡੀ ਮਲਕੀਤ ਦੀ ਪਤਨੀ ਉਸ ਤੋਂ ਵੱਖ ਹੋ ਗਈ। ਮਲਕੀਤ ਦੀ ਪਤਨੀ ਨੇ ਇਸ ਸੰਬੰਧੀ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ। ਇਸ ਦੌਰਾਨ ਯੂ-ਟਿਊਬ 'ਤੇ ਵੀ ਇਸ ਦੀਆਂ ਵੀਡੀਓਜ਼ ਵਾਇਰਲ ਹੋ ਗਈਆਂ ਅਤੇ ਸਿੱਖ ਜਥੇਬੰਦੀਆਂ ਨੇ ਅੱਗੇ ਆ ਕੇ ਇਸ ਦਾ ਵਿਰੋਧ ਕਰਦੇ ਹੋਏ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਸ਼ੌਂਕ ਅੱਗੇ ਫਿੱਕੇ ਪਏ ਮੁੱਲ, 8 ਲੱਖ 'ਚ ਵਿਕਿਆ 0001 ਨੰਬਰ
ਡੀ. ਐੱਸ. ਪੀ. ਮੂਨਕ ਨੇ ਦੱਸਿਆ ਕਿ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਤੇ ਮਲਕੀਤ ਸਿੰਘ 'ਤੇ ਮਾਮਲਾ ਦਰਜ ਕੀਤਾ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਬੂਤ ਦੇ ਤੌਰ 'ਤੇ ਕੁਝ ਯੂ-ਟਿਊਬ ਵੀਡੀਓਜ਼ ਸਿੱਖ ਜਥੇਬੰਦੀਆਂ ਵਲੋਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪਿੰਡ ਢਿੱਲਵਾਂ 'ਚ ਅੰਮ੍ਰਿਤ ਵੇਲੇ ਵੱਡੀ ਵਾਰਦਾਤ, ਨਿਹੰਗਾਂ ਦੇ ਬਾਣੇ 'ਚ ਆਏ ਵਿਅਕਤੀ ਕਰ ਗਏ ਕਾਂਡ
ਕੀ ਕਹਿਣਾ ਹੈ ਭਾਈ ਅਮਰੀਕ ਸਿੰਘ ਅਜਨਾਲਾ ਦਾ
ਦਮਦਮੀ ਟਕਸਾਲ ਵਲੋਂ ਭਾਈ ਅਮਰੀਕ ਸਿੰਘ ਅਜਨਾਲਾ ਇਥੇ ਪਹੁੰਚੇ। ਜਿਨ੍ਹਾਂ ਨੇ ਦੱਸਿਆ ਕਿ ਮਲਕੀਤ ਸਿੰਘ ਨਾਮ ਦਾ ਸ਼ਖਸ ਯੂ-ਟਿਊਬ 'ਤੇ ਵੀਡੀਓ ਪਾ ਕੇ ਆਪਣੇ ਆਪ ਨੂੰ ਗੁਰੂ ਗੋਬਿੰਦ ਸਿੰਘ ਜੀ ਨਾਲ ਜੋੜ ਕੇ ਦੱਸ ਰਿਹਾ ਸੀ ਅਤੇ ਆਪਣੇ ਬੱਚਿਆਂ ਨੂੰ ਗੁਰੂ ਸਾਹਿਬਾਨ ਦੇ ਬੱਚੇ ਦੱਸ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮਲਕੀਤ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਪੰਜਾਬ ਸਰਕਾਰ ਦੀਆਂ ਜਨਤਾ ਨੂੰ ਜ਼ਰੂਰੀ ਹਿਦਾਇਤਾਂ
ਦੋਹਰੇ ਕਤਲ ਕਾਂਡ ਮਾਮਲੇ 'ਚ ਆਈ.ਜੀ. ਨੂੰ ਮਿਲਿਆ ਪੀੜਤ ਪਰਿਵਾਰ; ਜਲਦ ਪੁਲਸ ਸ਼ਿਕੰਜੇ 'ਚ ਹੋਣਗੇ ਫ਼ਰਾਰ ਦੋਸ਼ੀ
NEXT STORY