ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ) – ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਅਸੀਂ ਵੱਡਭਾਗੇ ਹਾਂ ਕਿ ਇਹ ਮਹੱਤਵਪੂਰਨ 350 ਸਾਲਾ ਸ਼ਹੀਦੀ ਸਮਾਗਮ ਸਾਡੇ ਕਾਰਜਕਾਲ ਦੌਰਾਨ ਆਇਆ ਹੈ। ਇਸ ਸਬੰਧੀ ਸਮਾਗਮਾਂ ਦਾ ਬੀੜਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੁੱਕਿਆ ਗਿਆ ਹੈ ਅਤੇ ਪਿਛਲੇ 2 ਮਹੀਨਿਆਂ ਤੋਂ ਲਗਾਤਾਰ ਤਿਆਰੀਆਂ ਜਾਰੀ ਰਹੀਆਂ।
ਇਹ ਵੀ ਪੜ੍ਹੋ- ਵਿਧਾਨ ਸਭਾ ਸੈਸ਼ਨ: ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣਾ ਸ਼ਲਾਘਾਯੋਗ : ਨਛੱਤਰ ਪਾਲ
ਉਨ੍ਹਾਂ ਕਿਹਾ ਕਿ ਇਹ ਸਾਰੀਆਂ ਕੋਸ਼ਿਸ਼ਾਂ ਇਸ ਗੱਲ ਦਾ ਸੰਕੇਤ ਹਨ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਲਈ ਬਲ, ਹਿੰਮਤ ਅਤੇ ਵਿਤਕਰਿਆਂ ਨਾਲ ਨਜਿੱਠਣ ਦਾ ਬਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਹੀ ਮੁੱਖ ਮੰਤਰੀ ਮਾਨ ਨੂੰ ਦਿੱਤੀ ਹੈ। ਉਨ੍ਹਾਂ ਕਿਹਾ ਮਾਮਲਾ ਭਾਵੇਂ ਪਾਣੀ ਦਾ ਹੋਵੇ, ਸਿੱਖਿਆ ਦਾ, ਕਿਸਾਨੀ ਦਾ ਜਾਂ ਚੰਡੀਗੜ੍ਹ ਨਾਲ ਸਬੰਧਿਤ ਹੋਵੇ ਮਾਨ ਸਰਕਾਰ ਨੇ ਇਨ੍ਹਾਂ ਸਾਰੀਆਂ ਦਾ ਡੱਟ ਕੇ ਸਾਹਮਣਾ ਕੀਤਾ ਹੈ।
ਇਹ ਵੀ ਪੜ੍ਹੋ- ਸਵੇਰੇ-ਸਵੇਰੇ ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ, ਐਨਕਾਊਂਟਰ 'ਚ ਬਦਮਾਸ਼ ਢੇਰ
ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਿਨਾਂ ਕਿਸੇ ਵਿਤਕਰੇ, ਸਾਂਝੀ ਵਾਲਦਾ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦਾ ਉਪਦੇਸ਼ ਹੈ ਕਿ ਨਾ ਕਿਸੇ ਨੂੰ ਡਰਾਉਣਾ ਹੈ ਅਤੇ ਨਾ ਡਰਨਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਪਰ ਸਰਕਾਰ ਹਰ ਇਕ ਵਿਰੋਧ ਅਤੇ ਵਿਤਕਰੇ ਤੋਂ ਰਹਿਤ ਹੋ ਕੇ ਸਾਂਝੀ ਵਾਲਦਾ ਦਾ ਸੰਦੇਸ਼ ਮਜ਼ਬੂਤੀ ਨਾਲ ਅੱਗੇ ਵਧਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਦਸੰਬਰ ਦੀ ਸ਼ੁਰੂਆਤ 'ਚ...
ਵਿਸ਼ੇਸ਼ ਇਜਲਾਸ 'ਚ ਬੋਲੇ ਅਸ਼ਵਨੀ ਸ਼ਰਮਾ-ਪੰਜਾਬ ਦੇ ਭਾਈਚਾਰੇ ਨੂੰ ਕੋਈ ਲਾਂਬੂ ਨਹੀਂ ਲਾ ਸਕਦਾ
NEXT STORY