ਬੁਢਲਾਡਾ (ਬਾਂਸਲ) : ਸਬ ਡਵੀਜਨ ਪੱਧਰ ਦਾ ਗਣਤੰਤਰ ਦਿਵਸ ਦਾ ਸਮਾਗਮ ਸਥਾਨਕ ਗੁਰੂ ਤੇਗ ਬਹਾਦਰ ਸਟੇਡੀਅਮ 'ਚ ਬੜੀ ਧੁੰਮਧਾਮ ਨਾਲ ਮਨਾਇਆ ਗਿਆ। ਝੰਡਾ ਲਹਿਰਾਉਣ ਦੀ ਰਸਮ ਐੱਸ. ਡੀ. ਐੱਮ. ਬੁਢਲਾਡਾ ਗੁਰਸਿਮਰਨ ਸਿੰਘ ਢਿੱਲੋਂ ਨੇ ਅਦਾ ਕੀਤੀ। ਇਸ ਮੌਕੇ ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਜੰਗ-ਏ- ਆਜ਼ਾਦੀ ਦੇਸ਼ ਭਗਤੀ ਅਤੇ ਸਮਾਜਿਕ ਕੁਰੀਤਿਆਂ ਦੇ ਖਿਲਾਫ ਨਾਟਕ, ਗਿੱਧਾ, ਭੰਗੜਾ ਅਤੇ ਕੋਰਿਓਗ੍ਰਾਫੀ ਪੇਸ਼ ਕੀਤੀ ਗਈ। ਇਸ ਮੌਕੇ ਬੋਲਦਿਆਂ ਢਿੱਲੋਂ ਨੇ ਕਿਹਾ ਕਿ ਅੱਜ ਸਮਾਜ 'ਚ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਜਿੱਥੇ ਨੌਜਵਾਨ ਦੇਸ਼ ਦੇ ਉੱਜਵਲ ਭਵਿੱਖ ਲਈ ਅੱਗੇ ਆਉਣ, ਉੱਥੇ ਦੇਸ਼ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਪੰਜਾਬ ਦੀ ਕਿਸਾਨੀ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਹੈ।
ਇਸ ਮੌਕੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਅੰਗਹੀਣਾ ਨੂੰ ਟ੍ਰਾਈ ਸਾਇਕਲ ਅਤੇ ਵਿਧਵਾਵਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ। ਇਸ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਮਾਰਚ ਪਾਸ ਨੂੰ ਸਲਾਮੀ ਦੇਣ ਲਈ ਪੁਲਸ ਟੁੱਕੜੀ ਤੋਂ ਇਲਾਵਾ ਡੀ.ਐੱਸ.ਪੀ. ਰਛਪਾਲ ਸਿੰਘ, ਐੱਸ.ਐੱਚ.ਓ. ਬਲਵਿੰਦਰ ਸਿੰਘ ਰੌਮਾਣਾ ਸ਼ਾਮਲ ਸਨ।
ਸਮਾਗਮ ਦੌਰਾਨ ਵੱਖ-ਵੱਖ ਵਿਭਾਗਾ 'ਚ ਕੰਮ ਕਰਨ ਵਾਲੇ ਮਿਹਨਤੀ ਕਰਮਚਾਰੀਆਂ ਪੰਜਾਬ ਪੁਲਸ ਦੇ ਕਾਂਸਟੇਬਲ ਅਮਨਪ੍ਰੀਤ ਸਿੰਘ ਦਿਆਲਪੁਰਾ, ਹੌਲਦਾਰ ਸੁਰੇਸ਼ ਕੁਮਾਰ, ਪੰਜਾਬ ਬਿਜਲੀ ਬੋਰਡ ਦੇ ਲਾਲ ਚੰਦ ਯਾਦਵ ਆਦਿ ਨੂੰ ਸਨਮਾਨਿਤ ਕੀਤਾ। ਇਸ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਨਗਰ ਕੌਂਸਲ ਦੇ ਪ੍ਰਧਾਨ ਅਤੇ ਸਮੂਹ ਕੌਂਸਲਰ ਤੋਂ ਇਲਾਵਾ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਤੀਰਥ ਸਿੰਘ ਸਵੀਟੀ, ਦਿਲਬਾਗ ਸਿੰਘ ਗੱਗੀ, ਜ਼ਿਲਾ ਪ੍ਰੀਸ਼ਦ ਮੈਬਰ ਖੇਮ ਸਿੰਘ ਜਟਾਣਾ, ਹਰਬੰਸ ਸਿੰਘ ਖਿੱਪਲ, ਵਪਾਰ ਮੰਡਲ ਦੇ ਪ੍ਰਧਾਨ ਗੁਰਿੰਦਰ ਮੋਹਨ ਆਦਿ ਹਾਜ਼ਰ ਸਨ।
ਗੌਂਡਰ ਦੀ ਮੌਤ 'ਤੇ ਪੰਜਾਬ ਸਰਕਾਰ ਪੱਬਾਂ ਭਾਰ, ਜਾਣੋ ਕੀ ਬੋਲੇ ਸੁਖਬੀਰ ਬਾਦਲ (ਵੀਡੀਓ)
NEXT STORY