ਅੰਮ੍ਰਿਤਸਰ (ਸਾਗਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ’ਚੋਂ ਇਕ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ’ਚ ਕੱਢੇ ਗਏ ਨਗਰ ਕੀਰਤਨ ਵਿੱਚ ਹਜ਼ਾਰਾਂ ਦੀ ਗਿਣਤੀ ’ਚ ਸ਼ਰਧਾਲੂਆਂ ਵੱਲੋਂ ਸ਼ਿਰਕਤ ਕੀਤੀ ਗਈ।
![PunjabKesari](https://static.jagbani.com/multimedia/14_59_036679398nagar kirtan1-ll.jpg)
ਇਸ ਦੌਰਾਨ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੇ ਦਿਖਾਏ ਮਾਰਗ ’ਤੇ ਚੱਲਣ ਦੀ ਲੋੜ ਹੈ। ਨਗਰ ਕੀਰਤਨ ਅੰਮ੍ਰਿਤਸਰ ਦੇ ਅਲੱਗ-ਅਲੱਗ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰੂ ਕੇ ਮਹਿਲ ਪਹੁੰਚ ਕੇ ਸੰਪੰਨ ਹੋਵੇਗਾ।
![PunjabKesari](https://static.jagbani.com/multimedia/14_59_037616814nagar kirtan2-ll.jpg)
ਡਿਪਟੀ ਕਮਿਸ਼ਨਰ ਵੱਲੋਂ ਮੱਛਰਾਂ ਦੇ ਖ਼ਤਰੇ ਨੂੰ ਰੋਕਣ ਲਈ ਸਵੇਰੇ ਤੇ ਸ਼ਾਮ ਵੇਲੇ ਸਰਗਰਮੀ ਨਾਲ ਫੌਗਿੰਗ ਮੁਹਿੰਮ ਚਲਾਉਣ ਦੇ ਹੁਕਮ
NEXT STORY