Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    12:43:35 PM

  • migrant worker brutally murdered at bus stand in lambra

    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ...

  • jaswant singh khalra case

    ਜਸਵੰਤ ਸਿੰਘ ਖਾਲੜਾ ਕਤਲਕਾਂਡ ਦਾ ਮੁਲਜ਼ਮ ਸਾਬਕਾ DSP...

  • jail man wife 2 sons 6 people

    ਜੇਲ੍ਹ ਤੋਂ ਜ਼ਮਾਨਤ 'ਤੇ ਆਏ ਬੰਦੇ ਨੇ ਕਰ 'ਤਾ ਕਾਂਡ:...

  • petrol becomes expensive by rs 13 18 and diesel by rs 13 80 pakistan

    ਪੈਟਰੋਲ 13.18 ਰੁਪਏ ਤੇ ਡੀਜ਼ਲ 13.80 ਰੁਪਏ ਹੋਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸਮਾਗਮਾਂ ਦੀ ਹੋਈ ਸ਼ੁਰੂਆਤ (ਤਸਵੀਰਾਂ)

PUNJAB News Punjabi(ਪੰਜਾਬ)

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸਮਾਗਮਾਂ ਦੀ ਹੋਈ ਸ਼ੁਰੂਆਤ (ਤਸਵੀਰਾਂ)

  • Edited By Rajwinder Kaur,
  • Updated: 29 Apr, 2021 06:29 PM
Amritsar
guru tegh bahadur sahib  prakash purab  events
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ) - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥਕ ਰਵਾਇਤਾਂ ਅਨੁਸਾਰ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧ ਵਿੱਚ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਸ ਮਗਰੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਹੋਈ। ਪਹਿਲੇ ਦਿਨ ਦੇ ਸਮਾਗਮਾਂ ਤਹਿਤ ਸੰਗਤਾਂ ਵੱਲੋਂ ਕੀਤੇ ਗਏ 20 ਹਜ਼ਾਰ ਸਹਿਜ ਪਾਠਾਂ ਦੇ ਭੋਗ ਪਾਏ ਗਏ। ਕੋਰੋਨਾ ਦੇ ਚੱਲਦਿਆਂ ਸਮਾਗਮ ਸੰਕੇਤਕ ਰੂਪ ਵਿਚ ਹੀ ਸਜਾਏ ਗਏ। 

PunjabKesari

ਕੁਝ ਸੰਗਤਾਂ ਨੇ ਸਹਿਜਪਾਠਾਂ ਦੇ ਭੋਗ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਮੂਲੀਅਤ ਕੀਤੀ, ਜਦਕਿ ਬਾਕੀ ਸੰਗਤਾਂ ਵੱਖ-ਵੱਖ ਚੈਨਲਾਂ ਦੇ ਮਾਧਿਅਮ ਰਾਹੀਂ ਸਹਿਜ ਪਾਠਾਂ ਦੇ ਭੋਗ ਨਾਲ ਜੁੜੀਆਂ। ਸਹਿਜ ਪਾਠ ਕਰਨ ਵਾਲੀਆਂ ਇਹ 20 ਹਜ਼ਾਰ ਦੇ ਕਰੀਬ ਸੰਗਤਾਂ ਵੱਖ-ਵੱਖ ਦੇਸ਼ਾਂ ਨਾਲ ਸਬੰਧਤ ਹਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਸਹਿਜ ਪਾਠ ਸੇਵਾ ਲਹਿਰ ਸੰਸਥਾ ਦੇ ਸਹਿਯੋਗ ਨਾਲ ਪ੍ਰੇਰਿਤ ਕੀਤਾ ਗਿਆ ਸੀ। ਸਹਿਜ ਪਾਠਾਂ ਦੇ ਭੋਗ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ਸ਼ ਤੌਰ ’ਤੇ ਸ਼ਮੂਲੀਅਤ ਕੀਤੀ ਤੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ’ਤੇ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨਾਲ ਜੁੜਨ ਲਈ ਪ੍ਰੇਰਿਆ।

PunjabKesari

ਉਨ੍ਹਾਂ ਕਿਹਾ ਕਿ ਸ਼ਤਾਬਦੀ ਦਿਹਾੜੇ ਆਪਣੇ ਇਤਿਹਾਸ ਨਾਲ ਜੁੜਨ ਅਤੇ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਅਪਨਾਉਣ ਲਈ ਸੁਨਹਿਰਾ ਮੌਕਾ ਹੁੰਦੇ ਹਨ। ਇਸ ਲਈ ਸਾਡਾ ਸਭ ਦਾ ਫ਼ਰਜ਼ ਹੈ ਕਿ ਗੁਰਮਤਿ ਵਿਚਾਰਧਾਰਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਈਏ। ਬੀਬੀ ਜਗੀਰ ਕੌਰ ਨੇ ਕਿਹਾ ਕਿ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਵੱਡੀ ਗਿਣਤੀ ਸੰਗਤਾਂ ਨੇ ਸਹਿਜ ਪਾਠ ਕਰਕੇ ਨੌਵੇਂ ਪਾਤਸ਼ਾਹ ਜੀ ਨੂੰ ਸ਼ਰਧਾ ਅਰਪਿਤ ਕੀਤੀ ਹੈ ਅਤੇ ਇਹ ਲਹਿਰ ਘਰ-ਘਰ ਤੱਕ ਪਹੁੰਚਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਸਹਿਜ ਪਾਠ ਦੀ ਪ੍ਰੰਪਰਾ ਸਿੱਖ ਧਰਮ ਅੰਦਰ ਪੁਰਾਣੀ ਅਤੇ ਇਸ ਨਾਲ ਗੁਰਬਾਣੀ ਨੂੰ ਵਿਚਾਰਦਿਆਂ ਡੂੰਘੇ ਤੇ ਜੀਵਨ ਨੂੰ ਸੁਖਾਵਾਂ ਬਣਾਉਣ ਵਾਲੇ ਅਰਥਾਂ ਦੀ ਸਮਝ ਪੈਂਦੀ ਹੈ। ਉਨ੍ਹਾਂ ਸਹਿਜ ਪਾਠ ਲਹਿਰ ਲਈ ਸਹਿਯੋਗ ਕਰਨ ਵਾਲੀ ਸੁਸਾਇਟੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ। 

ਇਸ ਤੋਂ ਪਹਿਲਾਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਪੰਜ ਨਗਾਰਿਆਂ ਦੀ ਚੋਟ ਨਾਲ ਹੋਈ। ਇਸ ਮੌਕੇ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ, ਜਦਕਿ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਮਰਜੀਤ ਸਿੰਘ ਚਾਵਲਾ ਆਦਿ ਹਾਜ਼ਰ ਸਨ।

PunjabKesari

ਭਲਕੇ 30 ਅਪ੍ਰੈਲ ਨੂੰ ਸਜੇਗਾ ਨਗਰ ਕੀਰਤਨ, 1 ਮਈ ਨੂੰ ਹੋਵੇਗਾ ਸ਼ਤਾਬਦੀ ਸਮਾਗਮ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼ੁਰੂ ਹੋਏ ਸਮਾਗਮਾਂ ਤਹਿਤ ਭਲਕੇ 30 ਅਪ੍ਰੈਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਦੁਪਹਿਰ 12 ਵਜੇ ਆਰੰਭ ਹੋਵੇਗਾ। ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਜਾਰੀ ਰਹਿਣਗੇ। ਸ਼ਤਾਬਦੀ ਵਾਲੇ ਦਿਨ 1 ਮਈ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼ਤਾਬਦੀ ਦੇ ਸਮਾਗਮਾਂ ਨੂੰ ਕੋਰੋਨਾ ਕਾਰਨ ਸੰਖੇਪ ਰੂਪ ਵਿਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਤਾਬਦੀ ਦਿਹਾੜੇ ਮੌਕੇ ਹੋਣ ਵਾਲੇ ਸਮਾਗਮਾਂ ਨਾਲ ਸੰਗਤ ਨੂੰ ਜੋੜਨ ਲਈ ਵੱਖ-ਵੱਖ ਚੈਨਲਾਂ ’ਤੇ ਸਿੱਧੇ ਪ੍ਰਸਾਰਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਵੱਡੇ ਪੱਧਰ ’ਤੇ ਸਮਾਗਮ ਨਹੀਂ ਕੀਤੇ ਜਾ ਸਕੇ ਪਰ ਸੰਗਤਾਂ ਦੀ ਸ਼ਰਧਾ ਦਾ ਵੱਡਾ ਮਹੱਤਵ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਸੰਗਤਾਂ ਗੁਰੂ ਸਾਹਿਬ ਨੂੰ ਸ਼ਰਧਾ ਭੇਟ ਕਰਨ ਲਈ ਪੁੱਜਣਾ ਚਾਹੁੰਦੀਆਂ ਹਨ, ਉਨ੍ਹਾਂ ਨੂੰ ਰੋਕਿਆ ਨਹੀਂ ਜਾਣਾ ਚਾਹੀਦਾ। ਇਕ ਦਿਨ ਦੀ ਤਾਲਾਬੰਦੀ ਵਿਚ ਛੋਟ ਦੇਣ ਲਈ ਵੀ ਸਰਕਾਰ ਨੂੰ ਵਿਚਾਰ ਕਰਨੀ ਚਾਹੀਦੀ ਹੈ।

ਪ੍ਰਕਾਸ਼ ਅਸਥਾਨ ’ਤੇ ਕੀਤੀ ਸੁੰਦਰ ਦੀਪਮਾਲਾ ਤੇ ਫੁੱਲਾਂ ਦੀ ਸਜ਼ਾਵਟ
400 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਕੇ ਮਹਿਲ ਨੂੰ ਸੁੰਦਰ ਦੀਪਮਾਲਾ ਨਾਲ ਰੁਸ਼ਨਾਇਆ ਗਿਆ ਹੈ ਅਤੇ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਦੀ ਸਜਾਵਟ ਸੰਗਤ ਦਾ ਮਨ ਮੋਹ ਰਹੀ ਹੈ। ਇਸ ਦੇ ਨਾਲ ਹੀ ਸ਼ਹਿਰ ਅੰਦਰ ਸਜਾਵਟੀ ਗੇਟ ਅਤੇ ਕੇਸਰੀ ਝੰਡੀਆਂ ਵੀ ਲਗਾਈਆਂ ਹੋਈਆਂ ਹਨ। ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼੍ਰੋਮਣੀ ਕਮੇਟੀ ਦੇ ਨਾਲ-ਨਾਲ ਕਾਰਸੇਵਾ ਵਾਲੇ ਮਹਾਂਪੁਰਖਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਸੰਗਤ ਲਈ ਲੰਗਰ ਲਗਾਏ ਗਏ ਹਨ। ਇਸ ਇਤਿਹਾਸਕ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਭੋਰਾ ਸਾਹਿਬ ਨੂੰ ਖ਼ੂਬਸੂਰਤ ਦਿੱਖ ਦਿੱਤੀ ਗਈ ਹੈ, ਜਿਸ ਦੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ ਮਹਾਂਪੁਰਖਾਂ ਨੇ ਕਰਵਾਈ ਹੈ।

PunjabKesari

ਕਵੀ ਦਰਬਾਰ ਵਿੱਚ ਕਵੀਆਂ ਨੇ ਗੁਰੂ ਸਾਹਿਬ ਦਾ ਇਤਿਹਾਸ ਕੀਤਾ ਪੇਸ਼
ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਅੱਜ ਸ਼ੁਰੂ ਹੋਏ ਸਮਾਗਮਾਂ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਥਕ ਕਵੀਆਂ ਨੇ ਆਪਣੀਆਂ ਕਵਿਤਾਵਾਂ ਰਾਹੀਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ। ਕਵੀ ਦਰਬਾਰ ਸਾਹਿਬ ਕਵਿਤਾਵਾਂ ਪੇਸ਼ ਕਰਨ ਵਾਲੇ ਕਵੀਆਂ ਵਿੱਚ ਸ. ਬਲਬੀਰ ਸਿੰਘ ਬੱਲ, ਸ. ਗੁਰਬਚਨ ਸਿੰਘ ਖੇਮਕਰਨੀ, ਸ. ਮਲਕੀਤ ਸਿੰਘ ਨਿਮਾਣਾ, ਸ. ਸਤਬੀਰ ਸਿੰਘ ਸ਼ਾਨ, ਸ. ਅਜੀਤ ਸਿੰਘ ਫ਼ਤਹਿਪੁਰੀ, ਸ. ਸ਼ੁਕਰਗੁਜ਼ਾਰ ਸਿੰਘ, ਸ. ਜੋਗਿੰਦਰ ਸਿੰਘ ਉਮਰਾਨੰਗਲ, ਸ. ਸਤਨਾਮ ਸਿੰਘ ਕੋਮਲ, ਸ. ਕੁਲਦੀਪ ਸਿੰਘ ਦਰਾਜਕੇ, ਸ. ਸੁਖਵਿੰਦਰ ਸਿੰਘ ਰਟੌਲ ਸ਼ਾਮਲ ਸਨ।

ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਦੇ ਸਮਾਗਮਾਂ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ, ਭਾਈ ਕਾਰਜ ਸਿੰਘ, ਭਾਈ ਜਗਤਾਰ ਸਿੰਘ ਤੇ ਭਾਈ ਕਰਨੈਲ ਸਿੰਘ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।

  • Guru Tegh Bahadur Sahib
  • Prakash Purab
  • Events
  • ਸ੍ਰੀ ਗੁਰੂ ਤੇਗ ਬਹਾਦਰ ਸਾਹਿਬ
  • ਪ੍ਰਕਾਸ਼ ਪੁਰਬ
  • ਸਮਾਗਮਾਂ

ਜਲੰਧਰ ਸਿਵਲ ਸਰਜਨ ਦੇ ਹੁਕਮ, ਘਰਾਂ ’ਚ ਰੋਗੀਆਂ ਦੀ ਦੇਖਭਾਲ ਕਰ ਰਹੀਆਂ ਸੰਸਥਾਵਾਂ ਨੂੰ ਕਰਨਾ ਹੋਵੇਗਾ ਇਹ ਜ਼ਰੂਰੀ ਕੰਮ

NEXT STORY

Stories You May Like

  • birth anniversary of sri guru hargobind sahib ji
    ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ
  • function wedding anniversary of sri guru arjan dev ji and mata ganga
    ਕੋਰੈਜੋ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਮਾਤਾ ਗੰਗਾ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਮਾਗਮ 3,4 ਅਤੇ 5 ਜੁਲਾਈ ਨੂੰ
  • 300 years old sri guru granth sahib
    300 ਸਾਲ ਪੁਰਾਣੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਹੋਣਗੇ ਸੁਸ਼ੋਭਿਤ; ਸੰਗਤਾਂ ਜਲਦ ਕਰ ਸਕਣਗੀਆਂ ਦਰਸ਼ਨ-ਦੀਦਾਰੇ
  • sirjana diwas of sri akal takht sahib ji was celebrated with devotion in tanda
    ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਿਰਜਣਾ ਦਿਵਸ ਟਾਂਡਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ
  • gurmat event
    ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਇਆ ਵਿਸ਼ਾਲ ਗੁਰਮਤਿ ਸਮਾਗਮ
  • desecration of sri sukhmani sahib  s gutka sahib in verka  amritsar
    ਅੰਮ੍ਰਿਤਸਰ ਦੇ ਵੇਰਕਾ 'ਚ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਬੇਅਦਬੀ!
  • jagat jyot sri guru granth sahib satkar amendment act 2026
    ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026: ਅਕਾਲ ਤਖਤ ਨੇ ਸੋਧ ਲਈ ਸਰਕਾਰ ਨੂੰ ਪੱਤਰ ਭੇਜਿਆ
  • amarnath yatra begins first batches pilgrims base camps
    ਹਰ ਹਰ ਮਹਾਦੇਵ ਦੇ ਜੈਕਾਰਿਆਂ ਨਾਲ ਅੱਜ ਤੋਂ ਸ਼ੁਰੂ ਹੋਈ ਸ੍ਰੀ ਅਮਰਨਾਥ ਯਾਤਰਾ, ਪੈ ਰਿਹਾ ਭਾਰੀ ਮੀਂਹ (ਤਸਵੀਰਾਂ)
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
  • sukhjinder singh randhawa statement
    ਬਾਰਡਰ ਰੇਂਜ ਦੇ ਅਧਿਕਾਰੀਆਂ ਦੀ ਜਾਂਚ ਹੋਈ ਤਾਂ ਸਾਹਮਣੇ ਆਏਗਾ ਵੱਡਾ ਘਪਲਾ:...
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
Trending
Ek Nazar
famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • channi s big statement before meeting with baghel
      'ਪਹਿਲਾਂ ਤੇਲ ਦੇਖਾਂਗੇ, ਤੇਲ ਦੀ ਧਾਰ ਦੇਖਾਂਗੇ', ਬਘੇਲ ਨਾਲ ਮੀਟਿੰਗ ਤੋਂ ਪਹਿਲਾਂ...
    • fake noc scandal
      ਜਾਅਲੀ NOC ਨਾਲ ਰਜਿਸਟਰੀਆਂ ਕਰਵਾਉਣ ਵਾਲੇ ਅਫ਼ਸਰਾਂ ਖ਼ਿਲਾਫ਼ ਕਾਰਵਾਈ ਦੀ ਮੰਗ
    • sukhjinder singh randhawa statement
      ਬਾਰਡਰ ਰੇਂਜ ਦੇ ਅਧਿਕਾਰੀਆਂ ਦੀ ਜਾਂਚ ਹੋਈ ਤਾਂ ਸਾਹਮਣੇ ਆਏਗਾ ਵੱਡਾ ਘਪਲਾ:...
    • father and son die in horrific accident
      ਕਹਿਰ ਓ ਰੱਬਾ: ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਮੌਤ, ਸੜਕ 'ਤੇ ਵਿੱਛੀਆਂ ਲਾਸ਼ਾਂ
    • jathedar gargajj arrival in hong kong
      ਹਾਂਗਕਾਂਗ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ...
    • fraud case
      ਲੋਨ ਕਰਵਾ ਕੇ ਦੇਣ ਬਦਲੇ 3 ਲੱਖ ਦੀ ਮਾਰੀ ਠੱਗੀ
    • big announcement for july 14 in punjab
      ਪੰਜਾਬ 'ਚ 14 ਜੁਲਾਈ ਲਈ ਵੱਡਾ ਐਲਾਨ, ਪੂਰੇ ਸੂਬੇ ਦੇ ਟੋਲ ਪਲਾਜ਼ੇ ਹੋਣਗੇ ਮੁਫ਼ਤ
    • punjab bjp delegation meets governor
      ਪੰਜਾਬ ਭਾਜਪਾ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕੀਤੀ ਇਹ ਵੱਡੀ ਮੰਗ
    • will the punjab congress s infighting end today
      ਕੀ ਅੱਜ ਖ਼ਤਮ ਹੋਵੇਗਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼? ਪੰਜਾਬ 'ਚ ਵਧੀ ਸਿਆਸੀ ਹਲਚਲ
    • changing political equations in barnala congress
      ਬਰਨਾਲਾ ਕਾਂਗਰਸ 'ਚ ਬਦਲਦੇ ਸਿਆਸੀ ਸਮੀਕਰਨ : ਇੱਕ ਪਾਸੇ ਚੰਨੀ ਨਾਲ ਮੁਲਾਕਾਤਾਂ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +