ਮੋਰਿੰਡਾ : ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਬੇਹੱਦ ਮੰਦਭਾਗੀ ਘਟਨਾ ਵਾਪਰੀ ਹੈ। ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠਾਂ ਦੀ ਲੜੀ ਚੱਲ ਰਹੀ ਸੀ ਅਤੇ ਸੰਗਤ ਗੁਰੂਘਰ 'ਚ ਨਤਮਸਤਕ ਹੋ ਰਹੀ ਸੀ। ਇਸ ਦੌਰਾਨ ਇਕ ਵਿਅਕਤੀ ਗੁਰੂਘਰ ਅੰਦਰ ਦਾਖ਼ਲ ਹੋ ਕੇ ਪਾਠੀ ਸਿੰਘ ਵੱਲ ਇਸ਼ਾਰਾ ਕਰਦਾ ਹੈ ਅਤੇ ਅੱਗੇ ਆ ਕੇ ਪਾਠੀ ਸਿੰਘ 'ਤੇ ਹਮਲਾ ਕਰ ਦਿੰਦਾ ਹੈ। ਗੁਰੂਘਰ ਅੰਦਰ ਪਾਠੀ ਸਿੰਘ ਨਾਲ ਇੰਝ ਉਲਝਣਾ ਬੇਹੱਦ ਮੰਦਭਾਗੀ ਘਟਨਾ ਹੈ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ। ਫੁਟੇਜ 'ਚ ਦਿਖਾਈ ਦੇ ਰਿਹਾ ਹੈ ਕਿ ਅੱਗਿਓਂ ਪਾਠੀ ਸਿੰਘ ਵੀ ਤਲਵਾਰ ਕੱਢ ਲੈਂਦਾ ਹੈ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਮਿਸ਼ਨ ਰੁਜ਼ਗਾਰ : ਨਵੇਂ ਨਿਯੁਕਤ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ
ਇਸ ਦਾ ਕਾਰਨ ਕੀ ਸੀ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਦੀ ਪਾਠੀ ਸਿੰਘ ਨਾਲ ਹੀ ਕੋਈ ਰੰਜਿਸ਼ ਸੀ। ਬੇਸ਼ੱਕ ਪਾਠੀ ਸਿੰਘ ਨਾਲ ਕੋਈ ਰੌਲਾ ਹੋ ਸਕਦਾ ਹੈ ਪਰ ਗੁਰੂਘਰ ਅੰਦਰ ਵਾਪਰੀ ਇਹ ਘਟਨਾ ਬੇਹੱਦ ਮੰਦਭਾਗੀ ਅਤੇ ਸ਼ਰਮਨਾਕ ਹੈ।
ਇਹ ਵੀ ਪੜ੍ਹੋ : ਗੈਂਗਸਟਰ ਅੰਸਾਰੀ ਦੇ ਮਾਮਲੇ 'ਚ ਹਾਈਕੋਰਟ ਜਾਵੇਗੀ ਪੰਜਾਬ ਸਰਕਾਰ, CM ਮਾਨ ਨੇ ਆਖੀ ਵੱਡੀ ਗੱਲ
ਇਸ ਘਟਨਾ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਕਦਮ ਚੁੱਕਿਆ ਜਾ ਸਕਦਾ ਹੈ। ਇਸ ਘਟਨਾ ਦੇ ਕਾਰਨ ਸੰਗਤਾਂ ਵਲੋਂ ਰੋਸ ਵਜੋਂ ਚੌਂਕ 'ਚ ਸ਼ਾਂਤਮਾਈ ਧਰਨਾ ਲਾਇਆ ਗਿਆ ਹੈ। ਦੱਸਣਯੋਗ ਹੈ ਕਿ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਉਨ੍ਹਾਂ ਦੇ ਮਾਤਾ ਗੁਜਰ ਕੌਰ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਹੈ, ਜਿੱਥੇ ਮੰਦਭਾਗੀ ਘਟਨਾ ਵਾਪਰੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨ ’ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਬਿਆਨ
NEXT STORY