ਗੁਰੂਹਰਸਹਾਏ (ਆਵਲਾ): ਸ਼ਹਿਰ ਵਿਖੇ ਕੋਰੋਨਾ ਮਹਾਮਾਰੀ ਨੇ ਆਪਣੇ ਪੈਰ ਜਮਾਉਣੇ ਸ਼ੁਰੂ ਕਰ ਦਿੱਤੇ ਹਨ, ਜਿਸ ਦੀ ਤਾਜ਼ਾ ਮਿਸਾਲ ਅੱਜ ਉਦੋਂ ਦੇਖਣ ਨੂੰ ਮਿਲੀ ਜਦੋਂ ਅੱਜ ਗੁਰੂਹਰਸਹਾਏ ਦੇ ਸਿਵਲ ਹਸਪਤਾਲ 'ਚ ਤੈਨਾਤ ਆਸ਼ਾ ਵਰਕਰ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ.ਬਲਬੀਰ ਕੁਮਾਰ ਨੇ ਦੱਸਿਆ ਕਿ ਸਵਰਨਾ ਰਾਣੀ ਪਤਨੀ ਕੁਲਦੀਪ ਸਿੰਘ ਉਮਰ 47 ਸਾਲਾ ਜੋ ਕਿ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਜੀਵਾ ਰਾਈ ਵਿਖੇ ਬਤੌਰ ਆਸ਼ਾ ਵਰਕਰ ਤੈਨਾਤ ਹੈ।ਜਿਸ ਦਾ 15 ਜੁਲਾਈ ਨੂੰ ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਕੋਰੋਨਾ ਦਾ ਟੈਸਟ ਲਿਆ ਗਿਆ ਸੀ।ਜਿਸ ਦੀ ਰਿਪੋਰਟ ਅੱਜ ਕੋਰੋਨਾ ਪਾਜ਼ੇਟਿਵ ਆਈ ਹੈ।
ਇਹ ਵੀ ਪੜ੍ਹੋ: ਮਿਟ ਜਾਵੇਗਾ ਨਿਸ਼ਾਨ-ਏ-ਥਰਮਲ, ਮਿੱਟੀ 'ਚ ਮਿਲ ਜਾਵੇਗੀ ਝੀਲਾਂ ਦੇ ਸ਼ਹਿਰ ਦੀ ਵਿਰਾਸਤ
ਇਸ ਤੋਂ ਬਾਅਦ ਸਿਹਤ ਵਿਭਾਗ ਵਲੋਂ ਸਵਰਨਾ ਰਾਣੀ ਨੂੰ ਅੱਜ ਆਈਸੋਲੇਸ਼ਨ ਵਾਰਡ ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਭਰਤੀ ਕੀਤਾ ਗਿਆ ਹੈ ਅਤੇ ਉਨ੍ਹਾਂ ਵਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਦੇ ਸੰਪਰਕ 'ਚ ਆਏ ਲੋਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਪਾਜ਼ੇਟਿਵ ਆਏ ਮਰੀਜ਼ ਦੀ ਹਿਸਟਰੀ ਲਈ ਜਾ ਰਹੀ ਹੈ।ਸ਼ਹਿਰ ਅੰਦਰ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਮੈਡੀਕਲ ਬੁਲੇਟਣ ਅਨੁਸਾਰ 6 ਹੋ ਗਈ ਹੈ।
ਇਹ ਵੀ ਪੜ੍ਹੋ: ਪ੍ਰੇਮ ਵਿਆਹ ਪਿੱਛੋਂ ਹੋਇਆ ਸੀ ਤਲਾਕ ,ਹੁਣ ਸਹੁਰੇ ਘਰੋਂ ਮਿਲੀ ਕੁੜੀ ਦੀ ਲਾਸ਼
ਜਥੇਦਾਰ ਹਵਾਰਾ ਵਲੋਂ ਰਾਗੀ, ਢਾਡੀ, ਪ੍ਰਚਾਰਕਾਂ ਦੇ ਹੱਕ 'ਚ ਸਿੱਖ ਸੰਗਤਾਂ ਦੇ ਨਾਮ ਸੰਦੇਸ਼
NEXT STORY