ਗੁਰੂਹਰਸਾਏ (ਆਵਲਾ): ਬੀਤੇ ਦਿਨੀਂ ਸ਼ੋਸ਼ਲ ਮੀਡੀਆ ਤੇ ਕੁਝ ਸ਼ਰਾਰਤੀ ਲੋਕਾਂ ਨੇ ਪੋਸਟ ਪਾਈ ਸੀ ਕਿ ਆਗਰੇ ਦੀ ਟਿਕੀਆਂ ਬਣਾਉਣ ਅਤੇ ਵੇਚਣ ਵਾਲੇ ਦਾ ਕੋਰੋਨਾ ਦਾ ਟੈਸਟ ਹੋਇਆ ਹੈ ਅਤੇ ਉਸ ਦਾ ਕੋਰੋਨਾ ਟੈਸਟ ਪੋਜ਼ਟਿਵ ਆਇਆ ਹੈ।ਇਹ ਗੱਲ ਸੁਣਕੇ ਇਲਾਕੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣ ਗਿਆ ਸੀ ਪਰ ਅੱਜ ਟਿੱਕੀਆ ਬਣਾਉਣ ਅਤੇ ਵੇਚਣ ਵਾਲੇ ਦੀ ਕੋਵਿਡ 19 ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਟਿੱਕੀਆਂ ਬਣਾਉਣ ਵਾਲੇ ਦੀ ਰਿਪੋਰਟ ਨੈਗੇਟਿਵ ਆਉਣ 'ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।
ਗੁਰੂਹਰਸਹਾਏ : ਸੋਸ਼ਲ ਮੀਡੀਆ 'ਤੇ ਟਿੱਕੀਆਂ ਵਾਲੇ ਦੀ ਝੂਠੀ ਅਫਵਾਹ ਤੋਂ ਬਾਅਦ ਪੁਲਸ ਨੇ ਸੀਲ ਕੀਤਾ ਘਰ
ਜ਼ਿਕਰਯੋਗ ਹੈ ਕਿ ਵਿਸ਼ਵ ਦੇਸ਼ ਅਤੇ ਪੰਜਾਬ 'ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਮਹਾਮਾਰੀ ਦੇ ਚੱਲਦੇ ਜਿੱਥੇ ਦੇਸ਼ 'ਚ ਮੌਤਾਂ ਦਾ ਅੰਕੜਾ ਵੱਧਦਾ ਹੀ ਜਾ ਰਿਹਾ ਹੈ ਪਰ ਸਾਰੇ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ 'ਚ ਇਸ ਝੂਠੀ ਪੋਸਟ ਨੇ ਸਹਿਮ ਦਾ ਮਾਹੌਲ ਬਣਾਇਆ ਹੋਇਆ ਸੀ ਅਤੇ ਲੋਕਾਂ ਨੂੰ ਆਪਣੀ ਜਾਨ ਦੀ ਪੈ ਗਈ ਸੀ।
ਖਾਲਿਸਤਾਨ ਦੇ ਮੁੱਦੇ 'ਤੇ ਹੁਣ ਸੁਖਦੇਵ ਢੀਂਡਸਾ ਦਾ ਵੱਡਾ ਬਿਆਨ
NEXT STORY