ਗੁਰੂਹਰਸਹਾਏ (ਆਵਲਾ): ਸ਼ਹਿਰ ਅੰਦਰ ਪੈ ਰਹੀਆਂ ਨਗਰ ਕੌਂਸਲ ਦੀਆਂ ਵੋਟਾਂ ਦੇ ਦੌਰਾਨ ਵਾਰਡ ਨੰ 13 ਤੋਂ ਚੋਣਾਂ ਲੜ ਰਹੇ ਬੀ.ਜੇ.ਪੀ. ਦੇ ਉਮੀਦਵਾਰ ਤੇ ਉਨ੍ਹਾਂ ਦੇ ਸਾਥੀਆਂ ਤੇ ਸ਼ਰਾਰਤੀ ਅਨਸਰ ਵੱਲੋਂ ਹਮਲਾ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਬੀ.ਜੇ.ਪੀ. ਦੇ ਜਨਰਲ ਸੈਕਟਰੀ ਅਮਨਦੀਪ ਗਿਰਧਰ ਨੇ ਦੱਸਿਆ ਕਿ ਗੁਰੂਹਰਸਹਾਏ ਦੀ ਮਾਰਕੀਟ ਕਮੇਟੀ ਵਿਖੇ ਵਾਰਡ ਨੰਬਰ 13 ਸ਼ੰਕਰ ਬਸਤੀ ਦੀਆ ਵੋਟਾਂ ਪੈ ਰਹੀਆਂ ਹਨ, ਜਿਸ ਦੌਰਾਨ ਕਈ ਕਾਂਗਰਸੀ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਵਾਰਡ ਨੰਬਰ 13 ਤੋਂ ਚੋਣ ਲੜ ਰਹੀ ਬੀ.ਜੇ.ਪੀ. ਦੀ ਉਮੀਦਵਾਰ ਗੀਤਾ ਰਾਣੀ ਅਤੇ ਉਨ੍ਹਾਂ ਦੇ ਸਾਥੀਆਂ ਤੇ ਹਮਲਾ ਕੀਤਾ ਗਿਆ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਹੀ ਖ਼ੁਦ ਵੋਟਾਂ ਪਾਈਆਂ ਜਾ ਰਹੀਆਂ ਹਨ ਜੋ ਕਿ ਸ਼ਰੇਆਮ ਲੋਕਤੰਤਰ ਦਾ ਘਾਣ ਹੈ।ਇਹ ਸਭ ਪੁਲਸ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ।
ਇਹ ਵੀ ਪੜ੍ਹੋ: ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਾਂ ਪੈਣੀਆਂ ਸ਼ੁਰੂ, ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ਪੰਜਾਬ ਰਾਜ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਅਤੇ ਜ਼ਿਮਨੀ ਚੋਣਾਂ ਲਈ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ ਜੋ ਅੱਜ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਰਾਜ ਚੋਣ ਕਮਿਸ਼ਨ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਚੋਣਾਂ ਨੂੰ ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚੜਾਉਣ ਲਈ ਕੁਲ 30 ਆਈ. ਏ. ਐੱਸ./ਪੀ. ਸੀ. ਐੱਸ. ਅਫਸਰ ਬਤੌਰ ਆਬਜਰਵਰ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਤੋ ਇਲਾਵਾ ਪੰਜਾਬ ਪੁਲਸ ਦੇ ਆਈ. ਜੀ./ਡੀ. ਆਈ. ਜੀ ਰੈਂਕ ਦੇ ਪੁਲਸ ਆਬਜਰਵਰ ਵੀ ਤੈਨਾਤ ਕੀਤੇ ਹਨ, ਜਿਨ੍ਹਾਂ ’ਚ ਮੋਹਾਲੀ, ਰੋਪੜ ਅਤੇ ਫਤਿਹਗੜ੍ਹ ਸਾਹਿਬ ਲਈ ਸ੍ਰੀ ਮੁੱਖਵਿੰਦਰ ਸਿੰਘ ਛੀਨਾ, ਆਈ. ਪੀ. ਐੱਸ., ਅੰਮਿ੍ਰਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਲਈ ਸ੍ਰੀ ਸੁਰਜੀਤ ਸਿੰਘ, ਆਈ. ਪੀ. ਐੱਸ., ਬਠਿੰਡਾ, ਮਾਨਸਾ, ਫਰੀਦਕੋਟ ਲਈ ਸ੍ਰੀ ਬਲਜੋਤ ਸਿੰਘ ਰਾਠੌਰ, ਆਈ. ਪੀ.ਐੱਸ., ਹੁਸਿਆਰਪੁਰ, ਜਲੰਧਰ, ਕਪੂਰਥਲਾ, ਨਵਾਂਸ਼ਹਿਰ ਲਈ ਸ੍ਰੀ ਸੁਰਿੰਦਰ ਕੁਮਾਰ ਕਾਲੀਆ, ਆਈ. ਪੀ. ਐੱਸ., ਫਿਰੋਜ਼ਪੁਰ, ਮੁਕਤਸਰ, ਮੋਗਾ ਅਤੇ ਫਾਜ਼ਿਲਕਾ ਲਈ ਹਰਬਾਜ ਸਿੰਘ, ਆਈ.ਪੀ.ਐੱਸ. ਅਤੇ ਪਟਿਆਲਾ, ਲੁਧਿਆਣਾ, ਬਰਨਾਲਾ ਅਤੇ ਸੰਗਰੂਰ ਲਈ ਸ੍ਰੀ ਗੁਰਿੰਦਰ ਸਿੰਘ ਢਿਲੋਂ, ਆਈ. ਪੀ. ਐੱਸ. ਨੂੰ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ‘ਵਨ ਨੇਸ਼ਨ ਵਨ ਰਾਸ਼ਨ ਕਾਰਡ ਸਿਸਟਮ’ਦੇ ਸੁਧਾਰ 'ਚ ਦੇਸ਼ ਦਾ 13ਵਾਂ ਸੂਬਾ ਬਣਿਆ ਪੰਜਾਬ
ਨੋਟ - ਚੋਣਾਂ 'ਚ ਹੋ ਰਹੀਆਂ ਹਿੰਸਕ ਘਟਨਾਵਾਂ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਨਗਰ ਪੰਚਾਇਤ ਅਜਨਾਲਾ ’ਚ ਜਾਣੋ 2.35 ਵਜੇ ਤੱਕ ਕਿੰਨੇ ਫੀਸਦੀ ਹੋਈ ਵੋਟਿੰਗ
NEXT STORY