ਅੰਮ੍ਰਿਤਸਰ (ਸਰਬਜੀਤ) : ਸੰਸਾਰ ਵਿੱਚ ਸਿੱਖ ਹੀ ਇੱਕ ਅਜਿਹੀ ਕੌਮ ਹੈ ਜਿਸ ਨੇ ਸ਼ਬਦ ਨੂੰ ਗੁਰੂ ਦਾ ਦਰਜਾ ਦਿੱਤਾ ਹੈ। ਜਿੰਨੀ ਮਾਨਤਾ, ਸਤਿਕਾਰ ਸੇਵਾ ਸੰਭਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੈ, ਸ਼ਾਇਦ ਹੀ ਕਿਸੇ ਹੋਰ ਧਰਮ ਦੇ ਗ੍ਰੰਥ ਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਹਨਾਂ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਇਨਸਾਨ ਦੇ ਵਿਕਾਸ, ਸੋਝੀ ਅਤੇ ਸੁਚੱਜੀ ਜੀਵਨ ਜਾਚ ਲਈ ਗਿਆਨ ਨੂੰ ਪ੍ਰਧਾਨਤਾ ਬਖ਼ਸ਼ੀ ਹੈ ਅਤੇ ਆਪਣੀ ਨਵੀਂ ਪੀੜ੍ਹੀ ਨੂੰ ਸੰਭਾਲਣ, ਉਨ੍ਹਾਂ ਨੂੰ ਕਰਮ ਕਾਂਡਾਂ ਤੋਂ ਦੂਰ ਕਰਕੇ ਅਤੇ ਸਿੱਖੀ ਨਾਲ ਜੋੜਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਹਿਯੋਗੀ ਸੰਸਥਾਵਾਂ ਨਾਲ ਮਿਲ ਕੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਲਈ ਵੱਖ-ਵੱਖ ਥਾਵਾਂ 'ਤੇ ਗੁਰਮਤਿ ਕੈਂਪ ਲਗਾਇਆ ਜਾ ਰਿਹਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।
ਇਹ ਵੀ ਪੜ੍ਹੋ : Punjab : ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਮੁੰਡਾ, ਮੰਜ਼ਰ ਦੇਖ ਕੰਬ ਗਏ ਲੋਕ
ਉਹਨਾਂ ਅੱਗੇ ਕਿਹਾ ਕਿ ਇਸੇ ਕੜੀ ਤਹਿਤ ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸੰਤਗੜ੍ਹ ਵਿਖੇ ਗੁਰਮਤਿ ਕੈਂਪ ਸ਼ੁਰੂ ਕੀਤਾ ਗਿਆ। ਗਰਮੀਆਂ ਦੀਆਂ ਛੁੱਟੀਆਂ ਅਤੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਮੁੱਖ ਰੱਖਦਿਆਂ ਸਾਨੂੰ ਆਪਣੇ ਜ਼ਿੰਦਗੀ ਦੇ ਅਨਮੋਲ ਪਲ ਗੁਰੂ ਸਾਹਿਬ ਨਾਲ ਜੋੜਨੇ ਚਾਹੀਦੇ ਹਨ। ਇਸ ਲਈ ਮੈਂ ਉਮੀਦ ਕਰਦੀ ਹਾਂ ਕਿ ਦਿੱਲੀ ਅਤੇ ਹੋਰ ਰਾਜਾਂ ਅੰਦਰ ਲਗਾਏ ਜਾ ਰਹੇ ਗੁਰਮਤਿ ਕੈਂਪਾ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਗੁਰਬਾਣੀ ਕੀਰਤਨ ਦੇ ਨਾਲ-ਨਾਲ ਗੁਰਮਤਿ ਗਿਆਨ ਅਤੇ ਹੋਰ ਸਿੱਖ ਸਿਧਾਂਤਾਂ ਰਾਹੀਂ ਸਿੱਖੀ ਨਾਲ ਜੋੜਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਰਿਦੁਆਰ ਜਨ ਸ਼ਤਾਬਦੀ ਐਕਸਪ੍ਰੈੱਸ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
NEXT STORY