ਗੁਰੂਹਰਸਹਾਏ (ਆਵਲਾ) - ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਚੱਕ ਮਹੰਤਾਂ ਵਾਲਾ ਦੇ ਕੁਟੀ ਰੋਡ ’ਤੇ ਬੀਤੇ ਦਿਨ ਦਿਨ-ਦਿਹਾੜੇ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਲੁਟੇਰੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਤੋਂ ਡੇਢ ਲੱਖ ਰੁਪਏ ਦੀ ਨਕਦੀ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਪੀੜਤ ਵਿਜੇ ਕੁਮਾਰ ਪੁੱਤਰ ਸਰਵਣ ਲਾਲ ਪਿੰਡ ਚੱਕ ਮਹੰਤਾਂ ਵਾਲਾ ਦੇ ਪੈਟਰੋਲ ਪੰਪ ਗੁਰਪ੍ਰੀਤ ਫਿਲਿੰਗ ਸਟੇਸ਼ਨ ’ਚ ਕੰਮ ਕਰਦਾ ਹੈ। ਉਕਤ ਵਿਅਕਤੀ ਅੱਜ ਆਪਣੇ ਫਿਲਿੰਗ ਸਟੇਸ਼ਨ ਤੋਂ ਦੁਪਹਿਰ ਦੇ ਸਮੇਂ ਡੇਢ ਲੱਖ ਰੁਪਏ ਦੀ ਰਾਸ਼ੀ ਗੁਰੂਹਰਸਹਾਏ ਵਿਖੇ ਓ. ਬੀ. ਸੀ. ਬੈਂਕ ’ਚ ਜਮ੍ਹਾ ਕਰਵਾਉਣ ਲਈ ਆ ਰਿਹਾ ਸੀ।
ਮੋਟਰਸਾਈਕਲ ’ਤੇ ਸਵਾਰ ਹੋ ਕੇ ਜਦੋਂ ਉਹ ਕੱਚੇ ਕੋਲੇ ਵਾਲੀ ਭੱਠੀਆਂ ਦੇ ਕੋਲ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੇ ਤਿੰਨ ਮੋਟਰਸਾਈਕਲ ਲੁਟੇਰਿਆਂ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਲੱਗਣ ਕਾਰਨ ਉਹ ਥੱਲੇ ਡਿੱਗ ਗਿਆ। ਇਸ ਦੌਰਾਨ ਮੌਕੇ ਦੇਖ ਕੇ ਲੁਟੇਰੇ ਉਸ ਦਾ ਪੈਸਿਆਂ ਵਾਲਾ ਬੈਗ ਖੋਹ ਕੇ ਫਰਾਰ ਹੋ ਗਏ, ਜਿਸ ’ਚ ਡੇਢ ਲੱਖ ਰੁਪਏ ਦੀ ਰਾਸ਼ੀ ਸੀ। ਪੀੜਤ ਵਿਅਕਤੀ ਵਲੋਂ ਇਸ ਘਟਨਾ ਦੇ ਸਬੰਧ ’ਚ ਪੁਲਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਡੀ.ਐੱਸ.ਪੀ. ਭੁਪਿੰਦਰ ਸਿੰਘ, ਥਾਣਾ ਲੱਖੋ ਕੇ ਬਹਿਰਾਮ ਦੇ ਐੱਸ.ਐੱਚ.ਓ. ਗੁਰਤੇਜ ਸਿੰਘ, ਸਬ-ਇੰਸਪੈਕਟਰ ਮਨਜੀਤ ਸਿੰਘ, ਏ.ਐੱਸ.ਆਈ. ਅਮਰੀਕ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ।
ਪੁਲਸ ਨੇ ਵਿਅਕਤੀ ਦੇ ਬਿਆਨਾਂ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਦੱਸ ਦੇਈਏ ਕਿ ਲੁਟੇਰਿਆਂ ਨੂੰ ਕਾਬੂ ਕਰਨ ਲਈ ਪੁਲਸ ਵਲੋਂ ਸੜਕ ਅਤੇ ਉਸ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਖੰਗਾਲੀ ਜਾ ਰਹੀ। ਪੁਲਸ ਵਲੋਂ ਥਾਂ-ਥਾਂ ’ਤੇ ਨਾਕਾਬੰਦੀ ਕਰ ਕੇ ਚੈਕਿੰਗ ਕੀਤੀ ਜਾ ਰਹੀ ਹੈ।
ਪੰਜਾਬ 'ਚ 8ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਅੱਜ ਤੋਂ, ਬੋਰਡ ਭੇਜੇਗਾ 'ਫਲਾਇੰਗ ਟੀਮਾਂ' (ਵੀਡੀਓ)
NEXT STORY