ਫਰੀਦਕੋਟ : ਫਰੀਦਕੋਟ ਦੇ ਸੁਖਨਵਾਲਾ ਪਿੰਡ ਵਿਚ ਹੋਏ ਗੁਰਵਿੰਦਰ ਸਿੰਘ ਕਤਲ ਕਾਂਡ ਨੇ ਸਾਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਗੁਰਵਿੰਦਰ ਸਿੰਘ ਕਤਲ ਨੂੰ ਲੈ ਕੇ ਲਗਾਤਾਰ ਵੱਡੇ ਖੁਲਾਸੇ ਹੋ ਰਹੇ ਹਨ। ਗੁਰਵਿੰਦਰ ਦੀ ਪੋਸਟਮਾਰਟਮ ਦੀ ਰਿਪੋਰਟ ਵਿਚ ਪਤਾ ਲੱਗਾ ਕਿ ਗੁਰਵਿੰਦਰ ਨੂੰ ਪਹਿਲਾਂ ਜ਼ਹਿਰ ਦਿੱਤਾ ਗਿਆ ਅਤੇ ਫਿਰ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਪਤਨੀ ਰੁਪਿੰਦਰ ਕੌਰ ਨੇ ਆਪਣੇ ਪਤੀ ਦੀ ਬਾਂਹ ਫੜੀ ਹੋਈ ਸੀ, ਜਦਕਿ ਉਸਦਾ ਪ੍ਰੇਮੀ ਹਰਕੰਵਲ ਸਿੰਘ ਉਸਦੀ ਬਾਂਹ ਵਿਚੋਂ ਗਲਾ ਫੜ ਕੇ ਕਤਲ ਕਰ ਰਿਹਾ ਸੀ। ਪੋਸਟਮਾਰਟਮ ਰਿਪੋਰਟ ਮੁਤਾਬਕ ਗੁਰਵਿੰਦਰ ਦੀ ਮੌਤ ਸਾਹ ਰੁਕਣ ਕਾਰਨ ਹੋਈ ਹੈ ਅਤੇ ਉਸ ਦੇ ਸਰੀਰ 'ਤੇ 10 ਤੋਂ 12 ਜ਼ਖ਼ਮਾਂ ਦੇ ਨਿਸ਼ਾਨ ਵੀ ਮਿਲੇ ਹਨ।
ਇਹ ਵੀ ਪੜ੍ਹੋ : ਬਲਾਕ ਸੰਮਤੀ ਚੋਣਾਂ : ਕਾਂਗਰਸ ਉਮੀਦਵਾਰ ਦੇ ਚੋਣ ਪ੍ਰਚਾਰ ਪੈ ਗਿਆ ਭੜਥੂ, ਚਲੀ ਗਈ ਜਾਨ
ਇਥੇ ਹੀ ਬਸ ਨਹੀਂ ਗੁਰਵਿੰਦਰ ਨੂੰ ਕਤਲ ਕਰਨ ਤੋਂ ਬਾਅਦ ਹਰਕੰਵਲ ਸਿੰਘ ਆਪਣੇ ਦੋਸਤ ਵਿਸ਼ਵਜੀਤ ਨੂੰ ਧੋਖੇ ਨਾਲ ਚੰਡੀਗੜ੍ਹ ਲੈ ਆਇਆ। ਇੱਥੋਂ ਉਹ ਮੁੰਬਈ ਭੱਜਣ ਦੀ ਤਿਆਰੀ ਕਰ ਰਿਹਾ ਸੀ। ਜਿਵੇਂ ਹੀ ਉਸ ਨੂੰ ਘਰੋਂ ਖ਼ਬਰ ਮਿਲੀ ਕਿ ਪੁਲਸ ਉਸਦੇ ਪਿਤਾ ਨੂੰ ਪੁੱਛਗਿੱਛ ਲਈ ਨਾਲ ਲੈ ਗਈ ਹੈ, ਉਹ ਘਬਰਾਇਆ ਅਤੇ ਅਦਾਲਤ ਵਿਚ ਸਰੰਡਰ ਕਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਇਸ ਵੱਡੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਚੋਣ ਕਮਿਸ਼ਨ ਦੇ ਦਫ਼ਤਰ ਪੁੱਜਾ ਅਕਾਲੀ ਦਲ ਦਾ ਵਫ਼ਦ, 'ਆਪ' 'ਤੇ ਵਿੰਨ੍ਹਿਆ ਨਿਸ਼ਾਨਾ (ਵੀਡੀਓ)
NEXT STORY