ਮੋਹਾਲੀ (ਵੈੱਬ ਡੈਸਕ, ਬਠਲਾ) : ਇੱਥੋ ਸੋਹਾਣਾ ਸਾਹਿਬ ਗੁਰਦੁਆਰੇ ਦੇ ਨਾਲ ਏਅਰਪੋਰਟ ਰੋਡ 'ਤੇ ਦੇਰ ਰਾਤ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸੜਕ ਦੇ ਕਿਨਾਰਿਆਂ 'ਤੇ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਸੁੱਟੇ ਹੋਏ ਸਨ। ਜਦੋਂ ਲੋਕਾਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਚਾਰੇ ਪਾਸੇ ਹਫੜਾ-ਦਫੜੀ ਦਾ ਮਾਹੌਲ ਸੀ ਅਤੇ ਉੱਥੇ ਸਿੱਖ ਜੱਥੇਬੰਦੀਆਂ ਅਤੇ ਕਈ ਪਾਰਟੀਆਂ ਦੇ ਆਗੂ ਇਕੱਠੇ ਹੋਣੇ ਸ਼ੁਰੂ ਹੋ ਗਏ। ਮੌਕੇ 'ਤੇ ਡੀ. ਐੱਸ. ਪੀ. ਹਰਸਿਮਰਨ ਸਿੰਘ ਬਲ ਵੀ ਪਹੁੰਚੇ ਅਤੇ ਲੋਕਾਂ ਨੂੰ ਉੱਥੇ ਸ਼ਾਂਤ ਕੀਤਾ।
ਲੋਕਾਂ ਨੇ ਗੁਟਕਾ ਸਾਹਿਬ ਦੇ ਅੰਗ ਇਕੱਠੇ ਕੀਤੇ। ਜਿਵੇਂ ਹੀ ਇਹ ਖ਼ਬਰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਾਂ ਲੋਕ ਅੱਜ ਸਵੇਰੇ ਸਿੰਘ ਸ਼ਹੀਦਾਂ ਗੁਰਦੁਆਰੇ ਦੇ ਬਾਹਰ ਇਕੱਠੇ ਹੋ ਗਏ ਅਤੇ ਰੋਡ ਜਾਮ ਕਰ ਦਿੱਤਾ। ਲੋਕਾਂ ਦਾ ਕਹਿਣਾ ਸੀ ਕਿ ਪੁਲਸ ਬੇਅਦਬੀ ਕਰਨ ਵਾਲਿਆਂ ਨੂੰ ਜਲਦੀ ਗ੍ਰਿਫ਼ਤਾਰ ਕਰੇ ਅਤੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਦੋਸ਼ੀਆਂ ਦੀ ਪਛਾਣ ਕਰੇ। ਪੁਲਸ ਨੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਜਲਦੀ ਹੀ ਬੇਅਦਬੀ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਮੁਤਾਬਕ ਸਖ਼ਤ ਸਜ਼ਾ ਦਿੱਤੀ ਜਾਵੇਗੀ।
ਕੈਨੇਡਾ 'ਚ ਪੰਜਾਬੀ ਕਾਰੋਬਾਰੀ ਦਾ ਗੋਲ਼ੀਆਂ ਮਾਰ ਕੇ ਕਤਲ ! ਇਸ ਗੈਂਗ ਨੇ ਲਈ ਜ਼ਿੰਮੇਵਾਰੀ
NEXT STORY