ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਪਿੰਡ ਖੁੱਡਾ ਵਿਖੇ ਬੀਤੇ ਦਿਨ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ ਟਾਂਡਾ ਪੁਲਸ ਨੇ ਅੱਜ ਮਾਮਲਾ ਦਰਜ ਕੀਤਾ ਹੈ। ਇਹ ਦੁਖਦ ਘਟਨਾ 12 ਦਸੰਬਰ ਦੀ ਦੱਸੀ ਜਾ ਰਹੀ ਹੈ। ਪੁਲਸ ਨੇ ਇਹ ਮਾਮਲਾ ਗੁਰਦੁਆਰਾ ਗਰਨਾ ਸਾਹਿਬ ਦੇ ਮੈਨੇਜਰ ਸਤਿੰਦਰ ਸਿੰਘ ਦੇ ਬਿਆਨ ਦੇ ਆਧਾਰ 'ਤੇ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸੂਚਨਾ ਮੁਤਾਬਕ ਮੈਨੇਜਰ ਸਤਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਰਤਨ ਸਿੰਘ , ਸੁਰਜੀਤ ਸਿੰਘ ਅਤੇ ਪਤਵੰਤਿਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਿੰਘ ਸਾਹਿਬ ਨੂੰ ਲਿਖਤੀ ਸੂਚਨਾ ਦਿੱਤੀ ਸੀ ਕਿ ਪਿੰਡ ਖੁੱਡਾ 'ਚ ਰਸਤੇ 'ਚ ਗੁਟਕਾ ਸਾਹਿਬ ਦੇ ਅੰਗ ਖਿਲਰੇ ਪਏ ਹਨ। ਜੋ ਬਾਅਦ ਵਿੱਚ ਉਨ੍ਹਾਂ ਵੱਲੋਂ ਸਤਿਕਾਰ ਸਹਿਤ ਇਕੱਠੇ ਕਰਕੇ ਗੁਰਦੁਆਰਾ ਗਰਨਾ ਸਾਹਿਬ ਭੇਜੇ ਗਏ ਹਨ। ਪੁਲਸ ਨੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਦਰਜ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਸਾਰੇ ਵਰਗਾਂ ਦੀ ਪ੍ਰਤੀਨਿਧੀ ਜਮਾਤ : ਜੰਗੀਰ ਕੌਰ
NEXT STORY