ਅੰਮ੍ਰਿਤਸਰ (ਸੰਜੀਵ) : ਜਿੰਮ ਕਰਨ ਤੋਂ ਰੋਕਣ 'ਤੇ ਨੌਜਵਾਨ ਵਲੋਂ ਸਾਥੀਆਂ ਨਾਲ ਮਿਲ ਕੇ ਟ੍ਰੇਨਰ ਨੂੰ ਗੋਲੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਜੰਡਿਆਲਾ ਦੀ ਪੁਲਸ ਨੇ ਹਰਪ੍ਰੀਤ ਸਿੰਘ, ਸਾਜਨ ਸਿੰਘ, ਗੋਵਿੰਦ ਸਿੰਘ, ਹੈਪੀ, ਦੀਪੂ ਅਤੇ ਉਨ੍ਹਾਂ ਦੇ 20 ਅਣਪਛਾਤੇ ਸਾਥੀਆਂ ਵਿਰੁਧ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕਰ ਲਿਆ ਗਿਆ ਹੈ। ਗੁਰਿੰਦਰ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ਭਰਾ ਬਲਵਿੰਦਰ ਸਿੰਘ ਜਿੰਮ ਟ੍ਰੇਨਰ ਹੈ।
ਇਹ ਵੀ ਪੜ੍ਹੋ : ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ, ਅੱਜ ਤੋਂ ਪੰਜਾਬ 'ਚ ਬਦਲੇਗਾ ਮੌਸਮ
ਕੋਰੋਨਾ ਮਹਾਮਾਰੀ ਕਾਰਣ ਉਸ ਨੇ ਉਕਤ ਮੁਲਜ਼ਮਾਂ ਨੂੰ ਜਿੰਮ ਵਿਚ ਦਾਖ਼ਲ ਹੋਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਮੁਲਜ਼ਮ ਇਕੱਠੇ ਹੋ ਕੇ ਆਏ ਅਤੇ ਬਲਵਿੰਦਰ ਸਿੰਘ ਨੂੰ ਮਾਰਨ ਦੀ ਨੀਅਤ ਨਾਲ ਉਸ 'ਤੇ ਗੋਲ਼ੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਬਲਵਿੰਦਰ ਜ਼ਖਮੀ ਹੋ ਕੇ ਜ਼ਮੀਨ 'ਤੇ ਡਿੱਗ ਗਿਆ ਅਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਬਾਅਦ 'ਚ ਬਲਵਿੰਦਰ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 7 ਨਵੇਂ ਮਰੀਜ਼ਾਂ ਦੀ ਪੁਸ਼ਟੀ
ਪੁਲਸ ਕਰਮਚਾਰੀ ਆਪਣੇ ਇਕ ਸਾਥੀ ਨਾਲ ਸ਼ਰਾਬ ਸਮੇਤ ਗ੍ਰਿਫ਼ਤਾਰ
NEXT STORY