ਚੰਡੀਗੜ੍ਹ : ਹਲਕਾ ਦਾਖਾ ਤੋਂ 'ਆਪ' ਦੇ ਸਾਬਕਾ ਵਿਧਾਇਕ ਅਤੇ ਪਦਮਸ਼੍ਰੀ ਐੱਚ. ਐੱਸ. ਫੂਲਕਾ ਤੇ ਕਾਂਗਰਸੀਆਂ ਵਿਚਾਲੇ ਸ਼ਬਦੀ ਜੰਗ ਤੇਜ਼ ਹੋ ਗਈ ਹੈ। ਫੂਲਕਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀਆਂ ਨੂੰ ਮੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਪਦਮਸ਼੍ਰੀ ਵਾਪਸ ਕਰਨ ਲਈ ਤਿਆਰ ਹਨ ਪਰ ਸ਼ਰਤ ਹੈ ਕਿ ਪਹਿਲਾਂ ਕੈਪਟਨ ਸਰਕਾਰ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਜੇਲ ਵਿਚ ਡੱਕੇ।
ਦਰਅਸਲ ਬੀਤੇ ਦਿਨੀਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ ਤੇ ਗੁਰਪ੍ਰੀਤ ਸਿੰਘ ਕਾਂਗੜ ਨੇ ਐੱਚ. ਐੱਸ. ਫੂਲਕਾ ਨੂੰ ਭਾਜਪਾ ਸਰਕਾਰ ਵੱਲੋਂ ਦਿੱਤਾ ਗਿਆ ਪਦਮਸ਼੍ਰੀ ਸਨਮਾਨ ਵਾਪਸ ਕਰਨ ਦੀ ਨਸੀਹਤ ਦਿੱਤੀ ਸੀ। ਉਨ੍ਹਾਂ ਫੂਲਕਾ ਵੱਲੋਂ ਬਰਗਾੜੀ ਮੁੱਦੇ 'ਤੇ ਦਿੱਤਾ ਅਸਤੀਫਾ 'ਸਿਆਸੀ ਸਟੰਟ' ਕਰਾਰ ਦਿੰਦੇ ਹੋਏ ਕਿਹਾ ਸੀ ਕਿ ਫੂਲਕਾ ਸਿਰਫ ਸੁਰਖੀਆਂ ਵਿਚ ਰਹਿਣ ਲਈ ਹੀ ਅਜਿਹੀ ਬਿਆਨਬਾਜ਼ੀ ਕਰ ਰਹੇ ਹਨ।
ਐਤਵਾਰ ਨੂੰ ਇਥੇ ਇਕ ਸਾਂਝੇ ਬਿਆਨ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ ਤੇ ਗੁਰਪ੍ਰੀਤ ਸਿੰਘ ਕਾਂਗੜ ਨੇ ਵਿਧਾਇਕਾਂ ਦੇ ਅਸਤੀਫੇ ਦੀ ਬੇਤੁਕੀ ਤੇ ਉਕਸਾਉਣ ਵਾਲੀ ਮੰਗ ਲਈ ਫੂਲਕਾ ਨੂੰ ਕਰੜੇ ਹੱਥੀਂ ਲਿਆ ਸੀ। ਮੰਤਰੀਆਂ ਨੇ ਕਿਹਾ ਕਿ ਜੇ ਫੂਲਕਾ ਸੱਚਮੁੱਚ ਇਸ ਮੁੱਦੇ 'ਤੇ ਇਸ ਦੇ ਪ੍ਰਭਾਵ ਬਾਰੇ ਚਿੰਤਤ ਸਨ ਤਾਂ ਉਨ੍ਹਾਂ ਨੂੰ ਐੱਨ. ਡੀ. ਏ. ਸਰਕਾਰ ਵੱਲੋਂ ਦਿੱਤਾ ਪਦਮਸ਼੍ਰੀ ਸਨਮਾਨ ਵੀ ਵਾਪਸ ਕਰਨਾ ਚਾਹੀਦਾ ਸੀ ਜਿਸ ਨੇ ਸੀ. ਬੀ. ਆਈ. 'ਤੇ ਸੰਵੇਦਨਸ਼ੀਲ ਬਰਗਾੜੀ ਕੇਸ ਵਿਚ ਕਲੋਜ਼ਰ ਰਿਪੋਰਟ ਦਾਇਰ ਕਰਨ ਲਈ ਦਬਾਅ ਪਾਇਆ ਸੀ। ਉਨ੍ਹਾਂ ਕਿਹਾ ਕਿ ਹੁਣ ਮਹਿਜ਼ ਫੂਲਕਾ ਲੋਕਾਂ ਦਾ ਧਿਆਨ ਭਟਕਾਉਣ ਦਾ ਯਤਨ ਕਰ ਰਹੇ ਹਨ।
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
NEXT STORY