ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਬੀਤੀ ਦਿਨੀਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਨੇ ਮੌਸਮ ਨੂੰ ਫਿਰ ਤੋਂ ਠੰਡਾ ਕਰ ਦਿੱਤਾ ਹੈ। ਤਾਪਮਾਨ 5.4 ਡਿੱਗਰੀ ਘੱਟ ਗਿਆ ਹੈ, ਜੋ ਹੁਣ ਆਮ ਨਾਲੋਂ 2.2 ਡਿੱਗਰੀ ਘੱਟ ਹੈ। ਭਾਰਤ ਮੌਸਮ ਵਿਗਿਆਨ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਮੌਸਮ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 8 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਵੱਲੋਂ ਦਿੱਤੇ ਗਏ ਅੰਕੜਿਆਂ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਇਕ ਲੱਖ ਦੇ ਲਾਲਚ ਪਿੱਛੇ 2 ਨੌਜਵਾਨਾਂ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ, ਪੁਲਸ ਹਿਰਾਸਤ 'ਚ ਹੋ ਸਕਦੇ ਵੱਡੇ ਖੁਲਾਸੇ
ਅੱਠ ਜ਼ਿਲ੍ਹਿਆਂ ‘ਚ ਗੜੇਮਾਰੀ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ ਅੱਜ 22 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਅੱਠ ਜ਼ਿਲ੍ਹਿਆਂ ਵਿੱਚ ਗੜੇਮਾਰੀ ਅਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ, ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। ਜਦੋਂ ਕਿ 14 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਬੱਦਲਬਾਹੀ ਰਹੇਗੀ। ਇਨ੍ਹਾਂ ਵਿੱਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਸ਼ਾਮਲ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਪੈਣ ਲੱਗੇ ਗੜ੍ਹੇ, ਅਚਾਨਕ ਬਦਲਿਆ ਮੌਸਮ ਦਾ ਮਿਜਾਜ਼
ਫਿਲਹਾਲ ਅੱਜ ਪੂਰਾ ਦਿਨ ਮੌਸਮ ਠੰਡਾ ਰਹੇਗਾ । ਇਸ ਦੇ ਨਾਲ ਆਉਣ ਵਾਲੇ ਦਿਨਾਂ ਲਈ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ। ਵਿਭਾਗ ਮੁਤਾਬਕ ਇਹ ਦਿਨ ਸੂਬੇ ਵਿਚ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਗੜੇਮਾਰੀ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ । ਉੱਥੇ ਹੀ ਮੌਸਮ ਦਾ 'ਯੈਲੋ' ਅਲਰਟ ਵੀ ਜਾਰੀ ਰਹੇਗਾ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਵੀ ਮਿਲੇਗੀ।
ਇਹ ਵੀ ਪੜ੍ਹੋ- ਸਿਵਲ ਹਸਪਤਾਲ 'ਚ ਖੂਨੀ ਜੰਗ, ਚੱਲੇ ਤੇਜ਼ਧਾਰ ਹਥਿਆਰ, ਐਮਰਜੈਂਸੀ ਵਾਰਡ 'ਚ ਹੋਇਆ ਖੂਨ ਨਾਲ ਲੱਥ-ਪੱਥ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੈਨਸ਼ਨ ਧਾਰਕਾਂ ਲਈ ਧਿਆਨ ਦੇਣ ਯੋਗ ਖ਼ਬਰ! ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
NEXT STORY