ਅੰਮ੍ਰਿਤਸਰ (ਜਸ਼ਨ)- ਪਿਛਲੇ ਕੁਝ ਦਿਨਾਂ ਤੋਂ ਖਰਾਬ ਮੌਸਮ ਅਤੇ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ। ਦੂਜੇ ਪਾਸੇ ਰਾਜਾਸਾਂਸੀ ਅਤੇ ਆਸ-ਪਾਸ ਦੇ ਇਲਾਕਿਆਂ ’ਚ ਬੀਤੇ ਦਿਨ ਤੇਜ਼ ਹਵਾਵਾਂ ਦੇ ਨਾਲ ਗੜ੍ਹੇਮਾਰੀ ਨੇ ਫਸਲਾਂ ਨੂੰ ਢਾਹ ਲਾ ਦਿੱਤੀ ਹੈ। ਇਸ ਤੋਂ ਸਾਫ ਹੈ ਕਿ ਇਸ ਸੀਜ਼ਨ ਦੌਰਾਨ ਹਰ ਤਰ੍ਹਾਂ ਦੀਆਂ ਫਸਲਾਂ ਦੇ ਝਾੜ ’ਚ ਕਮੀ ਆਉਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਚੰਗੀ ਧੁੱਪ ਕਾਰਨ ਕਿਸਾਨਾਂ ਦੇ ਚਿਹਰੇ ਖਿੜ ਗਏ ਸਨ ਕਿਉਂਕਿ ਧੁੱਪ ਕਾਰਨ ਉਨ੍ਹਾਂ ਨੂੰ ਉਮੀਦ ਸੀ ਕਿ ਇਸ ਵਾਰ ਫ਼ਸਲ ਬਹੁਤ ਵਧੀਆ ਹੋਵੇਗੀ ਅਤੇ ਆਮਦਨ ਵੀ ਕਾਫ਼ੀ ਚੰਗੀ ਹੋਵੇਗੀ ਪਰ ਪਿਛਲੇ ਤਿੰਨ-ਚਾਰ ਦਿਨਾਂ ਤੋਂ ਅਚਾਨਕ ਖਰਾਬ ਮੌਸਮ ਕਾਰਨ ਉਨ੍ਹਾਂ ਦੀਆਂ ਉਮੀਦਾਂ ਪੂਰੀ ਤਰ੍ਹਾਂ ਧੁੰਦਲੀਆਂ ਹੁੰਦੀਆਂ ਜਾ ਰਹੀਆਂ ਹਨ।
ਇਸ ਤੋਂ ਇਲਾਵਾ ਗੜੇਮਾਰੀ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਵਧਾ ਦਿੱਤਾ ਹੈ। ਤੇਜ਼ ਹਵਾਵਾਂ ਨੇ ਬਹੁਤ ਸਾਰੀਆਂ ਪੱਕ ਰਹੀਆਂ ਫ਼ਸਲਾਂ ਨੂੰ ਖੇਤਾਂ ਵਿਚ ਹੀ ਵਿਛਾ ਦਿੱਤਾ ਹੈ, ਜਿਸ ਕਾਰਨ ਫਸਲਾਂ ਦੀ ਗੁਣਵੱਤਾ ’ਤੇ ਕਾਫ਼ੀ ਪ੍ਰਭਾਵ ਪਵੇਗਾ। ਇਸ ਬਸੰਤ ਰੁੱਤ ’ਚ ਕਣਕ ਦੀ ਫ਼ਸਲ ਦੇ ਨਾਲ-ਨਾਲ ਸਰ੍ਹੋਂ ਅਤੇ ਪੱਠਿਆਂ ਦੀਆਂ ਫ਼ਸਲਾਂ ਵੀ ਕਾਫ਼ੀ ਪ੍ਰਭਾਵਿਤ ਹੋ ਸਕਦੀਆਂ ਹਨ। ਇਸ ਕਾਰਨ ਕਿਸਾਨਾਂ ਨੂੰ ਇਸ ਸੀਜ਼ਨ ’ਚ ਦੋਹਰੀ ਮਾਰ ਝੱਲਣੀ ਪੈ ਸਕਦੀ ਹੈ। ਦੂਜੇ ਪਾਸੇ ਗੜੇਮਾਰੀ ਕਾਰਨ ਕਈ ਪਿੰਡਾਂ ’ਚ ਕੱਚੇ ਘਰਾਂ ਦੀਆਂ ਛੱਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਅਤੇ ਕਈ ਕੱਚੇ ਘਰਾਂ ਦੀਆਂ ਛੱਤਾਂ ਡਿੱਗਣ ਦੀਆਂ ਖ਼ਬਰਾਂ ਹਨ।
ਇਹ ਵੀ ਪੜ੍ਹੋ- ਡੱਲੇਵਾਲ ਦੇ ਮਰਨ ਵਰਤ ਦੇ 100ਵੇਂ ਦਿਨ ਦੇ ਮੱਦੇਨਜ਼ਰ ਕਿਸਾਨਾਂ ਨੇ 5 ਮਾਰਚ ਨੂੰ ਲੈ ਕੇ ਕਰ'ਤਾ ਵੱਡਾ ਐਲਾਨ
ਬੀਮਾਰੀਆਂ ਫੈਲਣ ਦਾ ਡਰ
ਕੁਝ ਦਿਨ ਪਹਿਲਾਂ ਮੌਸਮ ਦੇ ਬਦਲਣ ਕਾਰਨ ਗਰਮੀ ਹੋ ਗਈ ਸੀ, ਜਿਸ ਕਾਰਨ ਲੋਕਾਂ ਦੇ ਪਹਿਰਾਵੇ ’ਚ ਵੀ ਬਦਲਾਅ ਆਇਆ ਸੀ ਪਰ ਅਚਾਨਕ ਮੌਸਮ ਫਿਰ ਬਦਲਣ, ਤੇਜ਼ ਹਵਾਵਾਂ ਤੇ ਬੇਮੌਸਮੀ ਬਾਰਿਸ਼ ਨੇ ਅਚਾਨਕ ਦਸਤਕ ਦੇ ਦਿੱਤੀ। ਮੌਸਮ ’ਚ ਇਸ ਅਚਾਨਕ ਬਦਲਾਅ ਦਾ ਅਸਰ ਆਉਣ ਵਾਲੇ ਦਿਨਾਂ ’ਚ ਦੇਖਣ ਨੂੰ ਮਿਲੇਗਾ। ਮਾਹਿਰਾਂ ਦਾ ਕਹਿਣਾ ਹੈ ਕਿ ਮੌਸਮ ’ਚ ਇਸ ਬਦਲਾਅ ਕਾਰਨ ਕਈ ਤਰ੍ਹਾਂ ਦੀਆਂ ਬੀਮਾਰੀਆਂ ਫੈਲਣ ਦਾ ਡਰ ਹੈ।
ਮਾਹਿਰਾਂ ਦਾ ਕਹਿਣਾ ਹੈ ਕਿ ਲੋਕਾਂ ਨੂੰ ਆਪਣੀ ਸਿਹਤ ਅਤੇ ਖਾਣ-ਪੀਣ ਦੀਆਂ ਆਦਤਾਂ ਵੱਲ ਵਿਸ਼ੇਸ਼ ਧਿਆਨ ਦੇਣਾ ਹੋਵੇਗਾ। ਲੋਕਾਂ ਨੂੰ ਬਾਹਰੀ ਅਤੇ ਤੇਲਯੁਕਤ ਭੋਜਨ ਖਾਣ ਤੋਂ ਪ੍ਰਹੇਜ਼ ਕਰਨਾ ਪਵੇਗਾ। ਦੂਜੇ ਪਾਸੇ ਮੌਸਮ ’ਚ ਇਸ ਤਬਦੀਲੀ ਕਾਰਨ ਲੋਕਾਂ ਨੂੰ ਦੁਬਾਰਾ ਗਰਮ ਕੱਪੜੇ ਕੱਢਣੇ ਪਏ। ਕੁੱਲ ਮਿਲਾ ਕੇ ਇਸ ਬੇਮੌਸਮੀ ਬਾਰਿਸ਼, ਗੜੇਮਾਰੀ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਅਤੇ ਲੋਕਾਂ ਨੂੰ ਢਾਹ ਲਾ ਦਿੱਤੀ ਹੈ।
ਇਹ ਵੀ ਪੜ੍ਹੋ- ਸੱਜਰੀ ਵਿਆਹੀ ਨੇ ਸਹੁਰੇ ਘਰ ਆਉਣ ਦੇ ਹਫ਼ਤੇ ਬਾਅਦ ਹੀ ਚਾੜ੍ਹ'ਤਾ ਚੰਨ, ਜਾਣ ਤੁਸੀਂ ਵੀ ਕਰੋਗੇ 'ਤੌਬਾ-ਤੌਬਾ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਇਸ ਇਲਾਕੇ 'ਚ ਲੋਕਾਂ ਦੇ ਮਨਾਂ 'ਚ ਛਾਇਆ 'ਆਤੰਕ', ਘਰੋਂ ਨਿਕਲਣ ਤੋਂ ਵੀ ਕਰਨ ਲੱਗੇ 'ਤੌਬਾ'
NEXT STORY