ਜਲੰਧਰ- ਅੱਜ ਸਵੇਰ ਤੋਂ ਹੀ ਪੰਜਾਬ ਭਰ ਦੇ ਕਈ ਇਲਾਕਿਆਂ 'ਚ ਸੰਘਣੇ ਬੱਦਲ ਛਾਏ ਹੋਏ ਸਨ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਚਿਤਾਵਨੀ ਵੀ ਜਾਰੀ ਕੀਤੀ ਗਈ ਸੀ ਕਿ ਆਉਣ ਵਾਲੇ ਦਿਨਾਂ 'ਚ ਭਾਰੀ ਗਰਜ ਦੇ ਨਾਲ ਮੀਂਪ ਪੈਣ ਦੀ ਸੰਭਾਵਨਾ ਹੈ।
ਇਸ ਦੌਰਾਨ ਅੱਜ ਸ਼ਾਮ ਨੂੰ ਮੌਸਮ ਨੇ ਆਪਣਾ ਰੰਗ ਦਿਖਾ ਦਿੱਤਾ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਬਾਰਿਸ਼ ਹੋਈ। ਕਈ ਇਲਾਕਿਆਂ 'ਚ ਗੜ੍ਹੇਮਾਰੀ ਹੋਣ ਦੀ ਵੀ ਜਾਣਕਾਰੀ ਪ੍ਰਾਪਤ ਹੋਈ ਹੈ। ਅਚਾਨਕ ਹੋਈ ਇਸ ਗੜ੍ਹੇਮਾਰੀ ਕਾਰਨ ਮੌਸਮ ਇਕ ਵਾਰ ਫਿਰ ਤੋਂ ਮਿਜਾਜ਼ ਬਦਲ ਸਕਦਾ ਹੈ ਤੇ ਹੋ ਸਕਦਾ ਹੈ ਕਿ ਇਕ ਵਾਰ ਫਿਰ ਤੋਂ ਠੰਡ ਆਪਣਾ ਰੰਗ ਦਿਖਾਵੇ।
ਮੌਸਮ ਵਿਭਾਗ ਵੱਲੋਂ ਆਉਣ ਵਾਲੇ 2-3 ਦਿਨਾਂ ਤੱਕ ਮੌਸਮ ਇਸੇ ਤਰ੍ਹਾਂ ਰਹਿਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ, ਜਿਸ ਕਾਰਨ ਮੀਂਹ ਵਾਲਾ ਮੌਸਮ ਕਈ ਦਿਨਾਂ ਤੱਕ ਜਾਰੀ ਰਹਿ ਸਕਦਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼ੰਭੂ ਬਾਰਡਰ ਤੋਂ ਕਿਸਾਨ ਆਗੂਆਂ ਦੀ ਪ੍ਰੈੱਸ ਕਾਨਫਰੰਸ, ਬਾਰਡਰ ਵਧਾਉਣ ਬਾਰੇ ਕੀਤਾ ਵੱਡਾ ਐਲਾਨ (ਵੀਡੀਓ)
NEXT STORY