ਚੰਡੀਗੜ੍ਹ- ਪੰਜਾਬ ਵਿਚ ਠੰਡ ਨੇ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਪਹਿਲਾਂ ਧੁੰਦ ਅਤੇ ਸੀਤ ਲਹਿਰ ਤੇ ਹੁਣ ਕੋਹਰਾ ਲੋਕਾਂ ਦਾ ਜੀਵਨ ਪ੍ਰਭਾਵਿਤ ਕਰ ਰਹੇ ਹਨ। ਇਸ ਵਿਚਾਲੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਤੇਜ਼ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਦੀ ਭਵਿੱਖਬਾਣੀ ਕਰ ਦਿੱਤੀ ਹੈ। ਮੌਸਮ ਵਿਭਾਗ ਨੇ ਕੁਝ ਰਾਜਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। 27, 28 ਅਤੇ 29 ਦਸੰਬਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਮੀਂਹ ਅਤੇ ਗੜੇਮਾਰੀ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਸੀਤ ਲਹਿਰ ਅਤੇ ਸੰਘਣੀ ਧੁੰਦ ਕਾਰਨ ਠੰਡ ਵਧੇਗੀ, ਜਦਕਿ ਹਿਮਾਲਿਆ ਖੇਤਰਾਂ ਵਿਚ ਭਾਰੀ ਬਰਫ਼ਬਾਰੀ ਦਾ ਅਨੁਮਾਨ ਹੈ।
ਇਹ ਵੀ ਪੜ੍ਹੋ- ਪੰਜਾਬ ਬੰਦ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕੀ ਖੁੱਲ੍ਹੇਗਾ ਤੇ ਕੀ ਹੋਵੇਗਾ ਬੰਦ!
ਮੌਸਮ ਵਿਭਾਗ ਨੇ ਪੰਜਾਬ ਵਿਚ 3 ਦਿਨਾਂ ਤੱਕ ਮੀਂਹ, ਗੜ੍ਹੇਮਾਰੀ, ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸਾਲ ਦੀ ਸ਼ੁਰੂਆਤ ਰਿਕਾਰਡ ਤੋੜ ਠੰਡ ਨਾਲ ਹੋਵੇਗੀ। ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਇਸ ਸਮੇਂ ਹਲਕੀ ਬਾਰਸ਼ ਹੋ ਰਹੀ ਹੈ। ਇਹ ਸਿਲਸਿਲਾ ਕੁਝ ਦਿਨ ਜਾਰੀ ਰਹੇ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ ਖਾ ਜਾਵੇਗਾ ਐਤਵਾਰ
ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੱਛਮੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਗੜੇਮਾਰੀ ਦੇ ਨਾਲ-ਨਾਲ ਤੇਜ਼ ਹਨੇਰੀ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਤੋਂ ਅੱਜ ਨਵੀਆਂ ਉਡਾਣਾਂ ਹੋਈਆਂ ਸ਼ੁਰੂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਨੇ ਘੇਰ ਲਏ ਬਾਘਾਪੁਰਾਣਾ ਦੇ ਪਿੰਡ, 4 ਦਰਜਨ ਤੋਂ ਵੱਧ ਮੁਲਾਜ਼ਮਾਂ ਨੇ ਸਾਂਭਿਆ ਮੋਰਚਾ
NEXT STORY