ਜਲੰਧਰ- ਪੰਜਾਬ 'ਚ ਕੜਾਕੇ ਦੀ ਗਰਮੀ ਦਰਮਿਆਨ ਥੋੜ੍ਹੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਕਈ ਇਲਾਕਿਆਂ 'ਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਦੱਸ ਦੇਈਏ ਕਿ ਪੰਜਾਬ 'ਚ ਅੱਜ ਕਈ ਜ਼ਿਲ੍ਹਿਆਂ 'ਚ ਮੀਂਹ ਵੀ ਪਿਆ ਨਾਲ ਹੀ ਠੰਡੀਆਂ ਹਵਾਵਾਂ ਵੀ ਚੱਲੀਆਂ। ਇਸ ਵਿਚਾਲੇ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਅਗਲੇ 3 ਦਿਨ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੇਗੀ ਤੇ ਤਾਪਮਾਨ ਵਿਚ 2 ਤੋਂ 4 ਡਿਗਰੀ ਤਕ ਗਿਰਾਵਟ ਵੀ ਆ ਸਕਦੀ ਹੈ।
ਇਹ ਵੀ ਪੜ੍ਹੋ-ਪਾਕਿ ਸਰਕਾਰ ਦੀ ਵੱਡੀ ਨਾਕਾਮੀ, 18 ਘੰਟੇ ਭੁੱਖੇ-ਪਿਆਸੇ ਬੈਠੇ ਸ਼ਰਧਾਲੂਆਂ ਦੀ ਨਹੀਂ ਲਈ ਸਾਰ
ਬੀਤੇ ਕੱਲ੍ਹ ਪਟਿਆਲਾ ਦੇ ਨਾਭਾ 'ਚ ਗੜ੍ਹੇਮਾਰੀ ਹੋਣ ਨਾਲ ਮੌਸਮ ਬਹੁਤ 'ਚ ਕਾਫੀ ਤਬਦੀਲੀ ਵੇਖਣ ਨੂੰ ਮਿਲੀ ਹੈ। ਮੌਸਮ ਵਿਭਾਗ ਨੇ ਮੌਜੂਦਾ ਭਵਿੱਖਬਾਣੀ ਸੰਗਰੂਰ , ਪਟਿਆਲਾ ' ਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਦੇ ਲਈ Orange Alert ਵੀ ਜਾਰੀ ਕੀਤਾ ਹੈ। ਇਸੇ ਤਰ੍ਹਾਂ ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿਚ ਵੀ ਤੇਜ਼ ਹਵਾਵਾਂ ਦੇ ਨਾਲ-ਨਾਲ ਬਾਰਿਸ਼ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਸੀਨੀਅਰ IAS ਅਫ਼ਸਰਾਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਰੋਧੀਆਂ ਦੇ ਵਰ੍ਹੇ ਮੰਤਰੀ ਹਰਜੋਤ ਬੈਂਸ, ਕਿਹਾ- '75 ਸਾਲ ਦੇ ਰਾਜ 'ਚ ਤੁਸੀਂ ਕੀ ਕੀਤਾ'
NEXT STORY