ਹੁਸ਼ਿਆਰਪੁਰ(ਅਸ਼ਵਨੀ)— ਹੁਸ਼ਿਆਰਪੁਰ ਸ਼ਹਿਰ ਅਤੇ ਹਰਿਆਣਾ ਦੇ ਨੇੜਲੇ ਪਿੰਡ 'ਚ 2 ਪ੍ਰਵਾਸੀ ਔਰਤਾਂ ਦੇ ਵਾਲ ਕੱਟੇ ਜਾਣ ਦੀਆਂ ਘਟਨਾਵਾਂ 'ਤੇ ਟਿੱਪਣੀ ਕਰਦਿਆਂ ਐੱਸ. ਐੱਸ. ਪੀ. ਜੇ. ਏਲੀਚੇਲਿਅਨ ਨੇ ਕਿਹਾ ਕਿ ਪੁਲਸ ਨੇ ਦੋਹਾਂ ਘਟਨਾਵਾਂ ਦੀ ਉੱਚ ਪੱਧਰੀ ਜਾਂਚ ਕਰਵਾਈ ਹੈ। ਹੁਣ ਤੱਕ ਦੀ ਜਾਂਚ ਦੌਰਾਨ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਕਿ ਇਨ੍ਹਾਂ ਔਰਤਾਂ ਦੇ ਵਾਲ ਕਿਸੇ ਹੋਰ ਵਿਅਕਤੀ ਵੱਲੋਂ ਕੱਟੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲਾ ਪੁਲਸ ਦੇ ਸਾਰੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਇਸ ਤਰ੍ਹਾਂ ਦੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਤੁਰੰਤ ਜਾਂਚ ਸ਼ੁਰੂ ਕਰ ਦੇਣ।
ਜ਼ਿਲਾ ਪੁਲਸ ਮੁਖੀ ਨੇ ਕਿਹਾ ਕਿ ਜ਼ਿਲੇ ਵਿਚ ਕਈ ਪਿੰਡਾਂ 'ਚ ਕੁਝ ਲੋਕਾਂ ਵੱਲੋਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਵਾਲ ਕੱਟਣ ਵਾਲਾ ਕੋਈ ਗਿਰੋਹ ਸਰਗਰਮ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਤਰ੍ਹਾਂ ਦੀਆਂ ਅਫਵਾਹਾਂ 'ਤੇ ਯਕੀਨ ਨਾ ਕਰਨ ਅਤੇ ਦਹਿਸ਼ਤ 'ਚ ਨਾ ਆਉਣ, ਕਿਉਂਕਿ ਪੁਲਸ ਅਜਿਹੇ ਵਿਅਕਤੀਆਂ ਦੀ ਭਾਲ 'ਚ ਪੂਰੀ ਤਰ੍ਹਾਂ ਸਰਗਰਮ ਹੈ।
ਕਰਜ਼ਾ ਮੁਆਫੀ ਤੇ ਖੁਦਕੁਸ਼ੀਆਂ ਦੇ ਮਾਮਲੇ 'ਚ ਸੈਂਕੜੇ ਕਿਸਾਨਾਂ ਨੇ ਦਿੱਤੀਆਂ ਗ੍ਰਿਫਤਾਰੀਆਂ (ਤਸਵੀਰਾਂ)
NEXT STORY