ਹੁਸ਼ਿਆਰਪੁਰ (ਅਮਰੀਕ) : ਹੁਸ਼ਿਆਰਪੁਰ ਦੇ ਕਸਬਾ ਹਾਜੀਪੁਰ ਵਿਖੇ ਬੀਤੀ ਰਾਤ ਕਰੀਬ 8 ਵਜੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੰਜੀਵ ਕੁਮਾਰ ਪੁੱਤਰ ਜੋਗਿੰਦਰ ਪਾਲ ਵਜੋਂ ਹੋਈ ਹੈ ਅਤੇ ਮ੍ਰਿਤਕ ਭਾਰ ਢਾਉਣ ਵਾਲਾ ਟੈਂਪੂ ਚਲਾਉਣ ਦਾ ਕੰਮ ਕਰਦਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ. ਰਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਸੰਜੀਵ ਕੁਮਾਰ ਦੀ ਪਤਨੀ ਪੂਨਮ ਵਰਮਾ ਨੇ ਦੱਸਿਆ ਕਿ ਉਸਦਾ ਪਤੀ ਸ਼ਾਮ 7 ਵਜੇ ਘਰ ਆਇਆ ਸੀ ਤੇ ਇਸ ਤੋਂ ਬਾਅਦ ਉਹ ਰੋਜ਼ਾਨਾ ਵਾਂਗ ਹਵੇਲੀ ’ਚ ਟੈਂਪੂ ਖੜ੍ਹਾ ਕਰਨ ਲਈ ਚਲਾ ਗਿਆ ਜੋ ਕਿ ਕਾਫੀ ਦੇਰ ਤੱਕ ਵਾਪਸ ਨਹੀਂ ਆਇਆ ।
ਇਹ ਵੀ ਪੜ੍ਹੋ : ਬੰਬੀਹਾ ਗੈਂਗ ਦੇ ਤਿੰਨ ਗੈਂਗਸਟਰ ਗ੍ਰਿਫ਼ਤਾਰ, ਪਰਮੀਸ਼ ਵਰਮਾ ਤੇ ਗਿੱਪੀ ਗਰੇਵਾਲ ਫਿਰੌਤੀ ਕਾਂਡ ਨਾਲ ਵੀ ਜੁੜੇ ਤਾਰ
ਪੂਨਮ ਨੇ ਦੱਸਿਆ ਕਿ ਇਸ ਤੋਂ ਬਾਅਦ ਉਸ ਨੂੰ ਆਪਣੇ ਪਤੀ ਦੇ ਡਿੱਗੇ ਹੋਣ ਦੀ ਸੂਚਨਾ ਮਿਲੀ ਅਤੇ ਜਦੋਂ ਮੌਕੇ ’ਤੇ ਜਾ ਕੇ ਵੇਖਿਆ ਤਾਂ ਉਸਦੇ ਸਿਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਦੇ ਨਿਸ਼ਾਨ ਸਨ ਅਤੇ ਉਸਦੀ ਮੌਤ ਹੋ ਚੁੱਕੀ ਸੀ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਜੋਗਿੰਦਰਪਾਲ ਨੇ ਦੱਸਿਆ ਕਿ ਮ੍ਰਿਤਕ ਦੇ 3 ਬੱਚੇ ਹਨ ਅਤੇ ਉਸਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਇਨਸਾਫ ਮਿਲ ਸਕੇ। ਜਾਣਕਾਰੀ ਦਿੰਦਿਆਂ ਥਾਣਾ ਹਾਜੀਪੁਰ ਦੇ ਐੱਸ. ਐੱਚ. ਓ. ਲੋਮੇਸ਼ ਸ਼ਰਮਾ ਨੇ ਦੱਸਿਆ ਕਿ ਪੁਲਸ ਵਲੋਂ ਮ੍ਰਿਤਕ ਦੀ ਪਤਨੀ ਪੂਨਮ ਵਰਮਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਦੋ ਬੱਚਿਆਂ ਦੇ ਪਿਓ ਵਲੋਂ 12ਵੀਂ ਦੀ ਵਿਦਿਆਰਥਣ ਨਾਲ ਜਬਰ-ਜ਼ਿਨਾਹ, ਫੜੇ ਜਾਣ ਦੇ ਡਰੋਂ 14 ਫੁੱਟ ਉੱਚੀ ਕੰਧ ਤੋਂ ਮਾਰੀ ਛਾਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਲੁਧਿਆਣਾ ਪ੍ਰਸ਼ਾਸਨ ਨੇ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਖਿੱਚੀ ਤਿਆਰੀ, ਡੀ. ਸੀ. ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
NEXT STORY