ਹਾਜੀਪੁਰ (ਜੋਸ਼ੀ)- ਹਾਜੀਪੁਰ ਦੇ ਪਿੰਡ ਜੁਗਿਆਲ ਦੇ ਇਕ ਗ਼ਰੀਬ ਪਰਿਵਾਰ ਦੇ ਨੌਜਵਾਨ ਰਾਜ ਕੁਮਾਰ ਦੀ ਇਟਲੀ ਵਿਚ ਕੰਮ ਦੌਰਾਨ ਸੱਟ ਲੱਗਣ ਕਾਰਨ ਮੌਤ ਹੋ ਗਈ ਸੀ। ਰਾਜ ਕੁਮਾਰ ਸੁਨਹਿਰੀ ਭਵਿੱਖ ਦੀ ਤਲਾਸ਼ 'ਚ ਇਟਲੀ ਗਿਆ ਸੀ, ਉਸ ਦੀ ਮ੍ਰਿਤਕ ਦੇਹ ਅੱਜ 36 ਦਿਨਾਂ ਬਾਅਦ ਉਸ ਦੇ ਜੱਦੀ ਪਿੰਡ ਪਹੁੰਚੀ। ਇਲਾਕੇ ਦੇ ਮੋਹਤਵਰ ਲੋਕਾਂ ਅਤੇ ਭਾਰੀ ਇਕੱਠ ਦੀ ਮੌਜੂਦਗੀ 'ਚ ਨਮ ਅੱਖਾਂ ਨਾਲ ਰਾਜ ਕੁਮਾਰ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ ਹੋਵੇ CBI ਜਾਂਚ, ਪਰਿਵਾਰ ਦੇ ਇਨਸਾਫ਼ ਲਈ ਸੰਘਰਸ਼ ਰਹੇਗਾ ਜਾਰੀ: ਅਸ਼ਵਨੀ ਸ਼ਰਮਾ
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਮਾਲ ਵਿਭਾਗ ਦੇ ਚੌਕੀਦਾਰ ਆਤਮਾ ਰਾਮ ਦਾ ਪੁੱਤਰ ਰਾਜ ਕੁਮਾਰ ਕਰੀਬ ਡੇਢ ਸਾਲ ਪਹਿਲਾਂ ਘਰ ਦੀ ਗ਼ਰੀਬੀ ਦੂਰ ਕਰਨ ਅਤੇ ਰੋਜ਼ੀ-ਰੋਟੀ ਕਮਾਉਣ ਲਈ ਇਟਲੀ ਗਿਆ ਸੀ। ਪਰਿਵਾਰ ਨੂੰ ਉਮੀਦ ਸੀ ਕਿ ਰਾਜ ਕੁਮਾਰ ਦੇ ਵਿਦੇਸ਼ ਜਾਣ ਨਾਲ ਘਰ ਦੇ ਹਾਲਾਤ ਸੁਧਰਨਗੇ ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਦੱਸਿਆ ਜਾ ਰਿਹਾ ਹੈ ਕਿ ਰਾਜ ਕੁਮਾਰ ਦੀ ਮੌਤ ਤੋਂ ਮਹਿਜ਼ ਇਕ ਮਹੀਨਾ ਪਹਿਲਾਂ ਹੀ ਉੱਥੇ ਪੱਕਾ ਹੋਇਆ ਸੀ। ਬਦਕਿਸਮਤੀ ਨਾਲ 17 ਫਰਵਰੀ ਨੂੰ ਉਹ ਇਕ ਹਾਦਸੇ ਦਾ ਸ਼ਿਕਾਰ ਹੋ ਗਿਆ। ਹਸਪਤਾਲ 'ਚ ਜ਼ੇਰੇ ਇਲਾਜ ਦੌਰਾਨ 28 ਫਰਵਰੀ ਨੂੰ ਉਸ ਨੇ ਆਖਰੀ ਸਾਹ ਲਏ।
ਕਾਗਜ਼ੀ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ 'ਚ 36 ਦਿਨਾਂ ਦਾ ਸਮਾਂ ਲੱਗ ਗਿਆ। ਮ੍ਰਿਤਕ ਆਪਣੇ ਪਿੱਛੇ ਬੁੱਢੇ ਮਾਤਾ-ਪਿਤਾ, ਇਕ ਭਰਾ ਅਤੇ ਦੋ ਭੈਣਾਂ ਨੂੰ ਛੱਡ ਗਿਆ ਹੈ। ਨੌਜਵਾਨ ਪੁੱਤ ਦੀ ਮੌਤ ਕਾਰਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਅੱਜ ਜਦੋਂ ਰਾਜ ਕੁਮਾਰ ਦੀ ਲਾਸ਼ ਪਿੰਡ ਪਹੁੰਚੀ ਤਾਂ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ। ਅੰਤਿਮ ਸੰਸਕਾਰ ਮੌਕੇ 'ਤੇ ਬਾਬਾ ਹਰੀ ਦਾਸ ਦਰਬਾਰ ਦੇ ਸੰਚਾਲਕ ਮਹੰਤ ਮਸਤਾ ਨੰਦ, ਭਾਜਪਾ ਆਗੂ ਸੁਸ਼ੀਲ ਕੁਮਾਰ ਪਿੰਕੀ, ਯੂਥ ਆਗੂ ਅਤੇ ਸਮਾਜ ਸੇਵਕ ਅੰਕਿਤ ਰਾਣਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਨੇ ਸ਼ਮੂਲੀਅਤ ਕੀਤੀ ਅਤੇ ਪੀੜਤ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ।
ਇਹ ਵੀ ਪੜ੍ਹੋ: ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਕਾਲੀ ਦਲ ਦੀ ਰੈਲੀ 'ਚ ਪੁੱਜਿਆ 'ਡਾਇਨਾਸੋਰ'! ਵਰਕਰਾਂ ਦਾ ਪਿਆਰ ਦੇਖ ਸੁਖਬੀਰ ਬਾਦਲ ਹੋਏ ਖ਼ੁਸ਼ (ਵੀਡੀਓ)
NEXT STORY