ਤਰਨਤਾਰਨ (ਰਮਨ) : ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਥਾਣਾ ਖਾਲੜਾ ਦੀ ਪੁਲਸ ਨੇ ਇਕ ਡਰੋਨ ਸਮੇਤ ਅੱਧਾ ਕਿਲੋ ਹੈਰੋਇਨ ਬਰਾਮਦ ਕਰਨ ਵਿਚ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਇਸ ਦੇ ਸੰਬੰਧ ਵਿਚ ਪੁਲਸ ਨੇ ਅਣਪਛਾਤੇ ਵਿਅਕਤੀ ਦੇ ਖਿਲਾਫ ਪਰਚਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਮੁਖੀ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਮੇਤ ਪੁਲਸ ਪਾਰਟੀ ਪਿੰਡ ਵਾਂ ਤਾਰਾ ਸਿੰਘ ਵਿਖੇ ਮੌਜੂਦ ਸਨ ਤਾਂ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਸੋਨਾ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਵਾਂ ਤਾਰਾ ਸਿੰਘ ਦੇ ਖੇਤ ਵਿਚ ਇਕ ਪੀਲੇ ਰੰਗ ਦਾ ਪੈਕਟ ਅਤੇ ਇਕ ਡਰੋਨ ਡਿੱਗਾ ਪਿਆ ਹੈ। ਜਿਸ ਦੇ ਚੱਲਦਿਆਂ ਉਸ ਸਮੇਤ ਪੁਲਸ ਪਾਰਟੀ ਅਤੇ ਬੀਐੱਸਐੱਫ ਦੀ 142 ਬਟਾਲੀਅਨ ਦੇ ਜਵਾਨਾਂ ਨਾਲ ਮੌਕੇ 'ਤੇ ਪੁੱਜੇ ਅਤੇ ਇਲਾਕੇ ਵਿਚ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ।
ਇਸ ਦੇ ਚੱਲਦਿਆਂ ਖੇਤ ਵਿਚ ਡਿੱਗੇ ਹੋਏ ਇਕ ਪੀਲੇ ਰੰਗ ਦੇ ਪੈਕਟ ਨੂੰ ਖੋਲਣ ਦੌਰਾਨ ਉਸ ਵਿਚੋਂ 501.7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਦਕਿ ਪੈਕਿੰਗ ਮਟੀਰੀਅਲ ਦਾ ਵਜਨ 67.5 ਗ੍ਰਾਮ ਪਾਇਆ ਗਿਆ। ਇਸ ਪੈਕਟ ਨਾਲ ਇਕ ਟੁੱਟਾ ਹੋਇਆ ਡਰੋਨ ਵੀ ਬਰਾਮਦ ਕੀਤਾ ਗਿਆ ਹੈ। ਥਾਣਾ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੰਜਾਬ: 10 ਸਕਿੰਟ 6 ਥੱਪੜ, ਕਲਯੁਗੀ ਮਾਂ ਨੇ ਨਿੱਕੀ ਜਿਹੀ ਧੀ 'ਤੇ ਢਾਹਿਆ ਕਹਿਰ
NEXT STORY