ਗੁਰਦਾਸਪੁਰ(ਹਰਮਨ)- ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਅਦਿੱਤਿਆ ਉੱਪਲ ਵਲੋਂ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸਤਿਗੁਰੂ ਸ੍ਰੀ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਮਿਤੀ 31.01.2026 (ਸ਼ਨੀਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜ, ਵਿਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਇਸ ਦਿਨ ਹੋਣ ਵਾਲੀਆਂ ਪ੍ਰੀਖਿਆਵਾਂ 'ਤੇ ਲਾਗੂ ਨਹੀਂ ਹੋਵੇਗਾ।
ਇਹ ਵੀ ਪੜ੍ਹੋ- ਪੰਜਾਬ : ਸ਼ਮਸ਼ਾਨਘਾਟ 'ਚ ਬਜ਼ੁਰਗ ਦੀਆਂ ਅਸਥੀਆਂ ਗਾਇਬ, ਪਰਿਵਾਰ ਵੱਲੋਂ ਜ਼ਬਰਦਸਤ ਹੰਗਾਮਾ
ਹੁਕਮਾਂ 'ਚ ਕਿਹਾ ਗਿਆ ਹੈ ਕਿ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਕਮੇਟੀ ਆਰੀਆ ਨਗਰ ਗੁਰਦਾਸਪੁਰ ਅਤੇ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸੰਗਠਨ ਕਮੇਟੀ ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਲੋਂ ਮੰਗ ਪੱਤਰ ਦਫਤਰ ਵਿਚ ਪੇਸ਼ ਕਰਦੇ ਹੋਏ ਬੇਨਤੀ ਕੀਤੀ ਗਈ ਸੀ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਮਿਤੀ 31.01.2026 ਨੂੰ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਣਾ ਹੈ। ਇਸ ਲਈ ਮਿਤੀ 31.01.2026 ਨੂੰ ਜ਼ਿਲ੍ਹਾ ਗੁਰਦਾਸਪੁਰ ਵਿਚ ਸਰਕਾਰੀ/ਅਰਧ ਸਰਕਾਰੀ, ਸਕੂਲਾਂ/ਕਾਲਜਾਂ ਵਿਦਿਅਕ ਸੰਸਥਾਵਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਜਾਵੇ। ਹੁਕਮਾਂ 'ਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਫਸਰ (ਸ) ਅਤੇ (ਪ) ਗੁਰਦਾਸਪੁਰ, ਜ਼ਿਲ੍ਹੇ ਦੇ ਸਕੂਲਾਂ ਵਿਚ ਇਹ ਹੁਕਮ ਤੁਰੰਤ ਲਾਗੂ ਕਰਵਾਉਣ ਦੇ ਜ਼ਿੰਮੇਵਾਰ ਦੇਣਗੇ।
ਇਹ ਵੀ ਪੜ੍ਹੋ- 1 ਤੇ 2 ਫਰਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ : ਘਰ 'ਚ ਧੀ ਨੂੰ ਪ੍ਰੇਮੀ ਨਾਲ ਦੇਖ ਆਪਾ ਖੋਹ ਬੈਠਾ ਪਿਓ, ਕੁੱਟ-ਕੁੱਟ ਮਾਰ 'ਤਾ ਮੁੰਡਾ
NEXT STORY