ਪਠਾਨਕੋਟ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ 10 ਫਰਵਰੀ (ਅੱਜ) ਪਠਾਨਕੋਟ ਸ਼ਹਿਰ ਵਿਚ ਵਿਸ਼ਾਲ ਸੋਭਾ ਯਾਤਰਾ ਕੱਢੀ ਜਾ ਰਹੀ ਹੈ। ਇਸ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਸ਼ਹਿਰ ਦੇ ਕਈ ਟਰੈਫਿਕ ਰੂਟਾਂ ਨੂੰ ਬਦਲਿਆ ਗਿਆ ਹੈ। ਇਸ ਲਈ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ, ਕਾਲਜਾਂ ਵਿਚ 10 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸੂਬੇ ਦੀ ਔਰਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
ਡਿਪਟੀ ਕਮਿਸ਼ਨਰ, ਪਠਾਨਕੋਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਛੁੱਟੀ ਦੁਪਹਰਿ ਤੋਂ ਬਾਅਦ ਹੋਵੇਗੀ। ਹਾਲਾਂਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ/ਯੂਨੀਵਰਸਿਟੀਆਂ ਦੀਆਂ ਪ੍ਰੀਖਿਆਵਾਂ ਨਿਰਧਾਰਤ ਹਨ, ਉਨ੍ਹਾਂ ਸਕੂਲਾਂ/ਕਾਲਜਾਂ ਵਿਚ ਛੁੱਟੀ ਨਹੀਂ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵੱਡਾ ਹਾਦਸਾ, ਉੱਡ ਗਏ ਪਰਖੱਚੇ
ਇਸ ਸੰਬੰਧੀ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਸਮੇਤ ਸੰਬੰਧਤ ਵਿਭਾਗਾਂ ਨੂੰ ਭੇਜ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਸ਼ੋਭਾ ਯਾਤਰਾ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ ਅਤੇ ਸ਼ਹਿਰ ਵਾਸੀਆਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਸਾਖੀ 'ਤੇ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂ ਦੇਣ ਧਿਆਨ, ਪੜ੍ਹ ਲੈਣ ਇਹ ਜ਼ਰੂਰੀ ਖ਼ਬਰ
NEXT STORY