ਜਲੰਧਰ (ਜਤਿੰਦਰ ਚੋਪੜਾ)- ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੇ ਸਬੰਧ ਵਿਚ ਜਲੰਧਰ ਵਿਚ 24 ਤਾਰੀਖ਼ ਨੂੰ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਸ਼ੋਭਾ ਯਾਤਰਾ ਦੇ ਮੱਦੇਨਜ਼ਰ 24 ਅਕਤੂਬਰ ਨੂੰ ਜਲੰਧਰ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ੋਭਾ ਯਾਤਰਾ ਵਾਲੇ ਦਿਨ ਜਲੰਧਰ ਜ਼ਿਲ੍ਹੇ ਵਿਚ ਸਕੂਲਾਂ, ਕਾਲਜਾਂ ਅਤੇ ਆਈ. ਟੀ. ਆਈਜ਼ ਵਿੱਚ ਅੱਧੇ ਦਿਨ ਦੀ ਛੁੱਟੀ ਰਹੇਗੀ। ਇਹ ਹੁਕਮ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ: LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ

ਡਿਪਟੀ ਕਮਿਸ਼ਨਰ ਵੱਲੋਂ ਜਾਰੀ ਜਾਰੀ ਹੁਕਮਾਂ ਮੁਤਾਬਕ 24 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਜਲੰਧਰ ਨਗਰ ਨਿਗਮ ਦੀ ਹੱਦ ਅਧੀਨ ਆਉਂਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਆਈ. ਟੀ. ਆਈਜ਼ 'ਚ ਅੱਧੇ ਦਿਨ ਦੀ ਛੁੱਟੀ ਰਹੇਗੀ। ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੇ ਪਵਿੱਤਰ ਮੌਕੇ ਜਲੰਧਰ ਸ਼ਹਿਰ ਵਿੱਚ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਸ ਦੌਰਾਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਇਹ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ ਵੀ...
NEXT STORY