ਨਵਾਂਸ਼ਹਿਰ : ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਨਵਾਂਸ਼ਹਿਰ ਜ਼ਿਲ੍ਹੇ ਦੇ ਸ਼ਹਿਰੀ ਖੇਤਰ ਦੇ ਸਮੂਹ ਸਕੂਲਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਸ਼ੁੱਕਰਵਾਰ, 28 ਨਵੰਬਰ ਨੂੰ ਲਾਗੂ ਹੋਵੇਗੀ। ਹੁਕਮਾਂ ਅਨੁਸਾਰ, ਨਵਾਂਸ਼ਹਿਰ ਦੀ ਹਦੂਦ ਅੰਦਰ ਸ਼ਹਿਰੀ ਖੇਤਰ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ ਦੁਪਹਿਰ 12:00 ਵਜੇ ਤੋਂ ਬਾਅਦ ਛੁੱਟੀ ਰਹੇਗੀ। ਇਹ ਅੱਧੇ ਦਿਨ ਦੀ ਛੁੱਟੀ ਦਾ ਹੁਕਮ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਏ ਜਾ ਰਹੇ ਜ਼ਿਲ੍ਹਾ ਪੱਧਰੀ ਨਗਰ ਕੀਰਤਨ ਦੇ ਮੱਦੇਨਜ਼ਰ ਜਾਰੀ ਕੀਤਾ ਗਿਆ ਹੈ।
ਇਹ ਨਗਰ ਕੀਰਤਨ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਮੰਜੀ ਸਾਹਿਬ ਦੀ ਮੈਨੇਜਮੈਂਟ ਵੱਲੋਂ ਸ਼ਹਿਰ ਦੀਆਂ ਧਾਰਮਿਕ, ਸਮਾਜਿਕ, ਵਪਾਰਕ ਅਤੇ ਵਿਦਿਅਕ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਮੰਜੀ ਸਾਹਿਬ ਤੋਂ ਆਰੰਭ ਕੀਤਾ ਜਾਵੇਗਾ। ਨਗਰ ਕੀਰਤਨ ਸ਼ਾਮ ਨੂੰ ਆਈ.ਟੀ.ਆਈ. ਗਰਾਊਂਡ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਵੇਗਾ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਹ ਛੁੱਟੀ ਟ੍ਰੈਫਿਕ, ਸੁਰੱਖਿਆ ਪ੍ਰਬੰਧਾਂ ਅਤੇ ਵਿਦਿਆਰਥੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਐਲਾਨੀ ਗਈ ਹੈ।
ਪੰਜਾਬ 'ਚ ਹੜ੍ਹਾਂ ਕਾਰਨ ਝੋਨੇ ਦੀ ਫ਼ਸਲ ਨੂੰ 5,000 ਕਰੋੜ ਰੁਪਏ ਦਾ ਨੁਕਸਾਨ
NEXT STORY