ਜਲੰਧਰ (ਬਿਊਰੋ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਸ਼ਹਿਰ ’ਚ ਸਥਿਤ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ 25 ਨਵੰਬਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਜਾਰੀ ਹੁਕਮ ਅਨੁਸਾਰ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ 25 ਨਵੰਬਰ ਨੂੰ ਨਗਰ ਕੀਰਤਨ ਦੇ ਮੱਦੇਨਜ਼ਰ ਟ੍ਰੈਫਿਕ ਪੁਲਿਸ ਵੱਲੋਂ ਆਵਾਜਾਈ ਦੇ ਕਈ ਰੂਟ ਡਾਇਵਰਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ 25 ਨਵੰਬਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਜਲੰਧਰ ਤੇ ਲੁਧਿਆਣਾ ਤੋਂ ਬਾਅਦ ਹੁਣ ਅੰਮ੍ਰਿਤਸਰ ਨਗਰ ਨਿਗਮ ਦੀ ਵਾਰਡਬੰਦੀ ਦਾ ਮਾਮਲਾ ਵੀ ਹਾਈ ਕੋਰਟ ਪਹੁੰਚਿਆ
ਇੱਥੇ ਇਹ ਵੀ ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੱਢੇ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੌਰਾਨ ਮੀਟ ਅਤੇ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ। ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਸ ਸਬੰਧੀ ਫ਼ੌਜਦਾਰੀ ਜ਼ਾਬਤਾ ਸੰਘਤਾ (ਸੀ. ਆਰ. ਪੀ. ਸੀ.) 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਦੱਸਿਆ ਕਿ 25 ਨਵੰਬਰ ਨੂੰ ਨਗਰ ਕੀਰਤਨ ਦੇ ਰੂਟ ’ਚ ਆਉਣ ਵਾਲੀਆਂ ਮੀਟ ਅਤੇ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੀ ਧਾਰਮਿਕ ਮਹੱਤਤਾ ਨੂੰ ਦੇਖਦਿਆਂ ਇਹ ਫੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਮਹਾਦੇਵ ਐਪ ਮਾਮਲਾ- ਮੈਚ ਫਿਕਸਿੰਗ ਤੋਂ ਕੀਤੀ ਕਾਲੀ ਕਮਾਈ ਵਰਤੀ ਜਾ ਰਹੀ ਰੀਅਲ ਅਸਟੇਟ ਸੈਕਟਰ ''ਚ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ’ਚ ਮਾਰੀ ਟੱਕਰ, 3 ਜ਼ਖਮੀਂ
NEXT STORY