ਜਲੰਧਰ (ਵੈੱਬ ਡੈਸਕ)- ਜਲੰਧਰ ਜ਼ਿਲ੍ਹੇ ਵਿਚ 12 ਨਵੰਬਰ ਨੂੰ ਅੱਧੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 12 ਨਵੰਬਰ ਨੂੰ ਜਲੰਧਰ ਸ਼ਹਿਰ ਵਿਚ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।
ਪ੍ਰਕਾਸ਼ ਪੁਰਬ ਸਬੰਧੀ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ, ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ 12 ਨਵੰਬਰ 2024 ਨੂੰ ਦੁਪਹਿਰ ਵੇਲੇ ਜਲੰਧਰ ਨਗਰ ਨਿਗਮ ਦੀ ਹੱਦ ਵਿੱਚ ਪੈਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੀਟ-ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਵੀ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਹਾਦਸੇ ਨੇ ਤਬਾਹ ਕੀਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਜਵਾਨ ਪੁੱਤ ਨੂੰ ਇਸ ਹਾਲ 'ਚ ਵੇਖ ਭੁੱਬਾਂ ਮਾਰ ਰੋਏ ਮਾਪੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੇਤੀ ਕਰਨ ਲਈ ਕੰਡਿਆਲੀ ਤਾਰ ਤੋਂ ਪਾਰ ਜਾਣ ਦੇ ਢੰਗ ਤਰੀਕੇ ਨੂੰ ਸੁਖਾਲਾ ਕੀਤਾ ਜਾਵੇਗਾ : ਰਾਜਪਾਲ
NEXT STORY