ਲੁਧਿਆਣਾ (ਜੋਸ਼ੀ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਮਾਰਚ ਮਹੀਨੇ ਵਿੱਚ ਸੂਬਾ ਸਰਕਾਰ ਬਣਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਨੂੰ ਜਲਦ ਤੋਂ ਜਲਦ ਸ਼ੁਰੂ ਕਰਨ ਲਈ ਇਮਾਨਦਾਰੀ ਅਤੇ ਗੰਭਾਰਤਾ ਨਾਲ ਯਤਨ ਕੀਤੇ ਜਾ ਰਹੇ ਹਨ। ਇਸ ਮੁੱਦੇ 'ਤੇ ਸਰਕਾਰ ਪੱਧਰ 'ਤੇ ਕੁਝ ਮੀਟਿੰਗਾਂ ਵੀ ਹੋਈਆਂ ਹਨ। ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੀ ਇਸ ਮਾਮਲੇ ਨੂੰ ਲਗਾਤਾਰ ਦੇਖ ਰਹੇ ਹਨ। ਉਨ੍ਹਾਂ ਨੇ ਏਅਰਪੋਰਟ ਅਥਾਰਟੀ ਆਫ਼ ਇੰਡੀਆ (AAI) ਦੇ ਚੇਅਰਮੈਨ ਨਾਲ ਮੀਟਿੰਗ ਕਰਨ ਤੋਂ ਇਲਾਵਾ ਡਿਪਟੀ ਕਮਿਸ਼ਨਰ ਲੁਧਿਆਣਾ ਜੋ ਕਿ ਗਲਾਡਾ ਦੇ ਮੁੱਖ ਪ੍ਰਸ਼ਾਸਕ ਵੀ ਹਨ, ਨਾਲ ਵੀ ਮੀਟਿੰਗ ਕੀਤੀ ਹੈ। ਇਸ ਸਬੰਧੀ ਸੂਬਾ ਸਰਕਾਰ ਦੀਆਂ 2 ਅੰਦਰੂਨੀ ਮੀਟਿੰਗਾਂ ਵੀ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਬਾਕੀ ਖਰਚ ਸੂਬਾ ਸਰਕਾਰ ਵੱਲੋਂ ਹੀ ਚੁੱਕਣਾ ਹੋਵੇਗਾ।
ਇਹ ਵੀ ਪੜ੍ਹੋ : CM ਮਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਹੋਏ ਨਤਮਸਤਕ, ਸੂਬੇ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਕੀਤੀ ਅਰਦਾਸ
ਸੰਸਦ ਮੈਂਬਰ ਸੰਜੀਵ ਅਰੋੜਾ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਪ੍ਰਾਜੈਕਟ 'ਤੇ ਹੁਣ ਤੱਕ 52 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਇਹ ਰਕਮ ਜ਼ਮੀਨ ਐਕਵਾਇਰ ਅਤੇ ਸੜਕ ਦੇ ਨਿਰਮਾਣ 'ਤੇ ਖਰਚ ਕੀਤੀ ਗਈ ਹੈ। ਹੁਣ ਲਗਭਗ 12-15 ਕਰੋੜ ਰੁਪਏ ਦੀ ਲਾਗਤ ਨਾਲ ਇਕ ਸ਼ੁਰੂਆਤੀ ਟਰਮੀਨਲ ਸਥਾਪਤ ਕੀਤਾ ਜਾਣਾ ਹੈ। ਸੂਬਾ ਸਰਕਾਰ ਨੇ ਇਹ ਫੈਸਲਾ ਕਰਨ ਲਈ ਮੀਟਿੰਗ ਕੀਤੀ ਹੈ ਕਿ ਕਿਹੜਾ ਵਿਭਾਗ ਇਸ 'ਤੇ ਹੋਣ ਵਾਲੇ ਖਰਚੇ ਦੀ ਨਿਗਰਾਨੀ ਕਰੇਗਾ। ਬਾਕੀ ਖਰਚ ਵੀ ਸੂਬਾ ਸਰਕਾਰ ਨੇ ਹੀ ਚੁੱਕਣਾ ਹੈ।
ਖ਼ਬਰ ਇਹ ਵੀ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਉਥੇ CM ਹਾਊਸ ਦਾ ਕੱਟਿਆ ਗਿਆ ਚਲਾਨ, ਪੜ੍ਹੋ TOP 10
ਅਰੋੜਾ ਨੇ ਕਿਹਾ ਕਿ ਹਲਵਾਰਾ ਹਵਾਈ ਅੱਡਾ ਚਾਲੂ ਹੋਣ ਤੋਂ ਬਾਅਦ ਸਾਹਨੇਵਾਲ ਹਵਾਈ ਅੱਡਾ ਬੰਦ ਹੋ ਜਾਵੇਗਾ ਅਤੇ ਏ.ਏ.ਆਈ. ਇਸ ਹਵਾਈ ਅੱਡੇ ਦਾ ਵਪਾਰੀਕਰਨ ਕਰੇਗੀ। ਸਾਹਨੇਵਾਲ ਹਵਾਈ ਅੱਡੇ ਦਾ ਮੁਦਰੀਕਰਨ ਹੋਣ ਤੋਂ ਬਾਅਦ ਰਾਜ ਸਰਕਾਰ ਨੂੰ ਏ.ਏ.ਆਈ. ਤੋਂ ਆਪਣੀ ਨਿਵੇਸ਼ ਕੀਤੀ ਰਕਮ ਦਾ 51 ਫ਼ੀਸਦੀ ਵਾਪਸ ਮਿਲ ਜਾਵੇਗਾ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਾਹਨੇਵਾਲ ਹਵਾਈ ਅੱਡੇ ਦੇ ਮੁਦਰੀਕਰਨ ਦੇ ਬਦਲੇ ਅਦਾਇਗੀ ਜਾਰੀ ਕਰਨ ਲਈ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖਿਆ ਹੈ।
ਇਹ ਵੀ ਪੜ੍ਹੋ : ਠੱਗਾਂ ਨੇ ਠੱਗੀ ਦਾ ਲੱਭਿਆ ਨਵਾਂ ਰਾਹ, ਸੋਸ਼ਲ ਮੀਡੀਆ ’ਤੇ ਰੁਜ਼ਗਾਰ ਦੀ ਤਲਾਸ਼ ਕਰ ਰਹੇ ਲੋਕ ਸਾਵਧਾਨ!
ਉਨ੍ਹਾਂ ਕਿਹਾ, "ਹਾਲਾਂਕਿ, ਰਾਜ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਉਹ ਏ.ਏ.ਆਈ. ਤੋਂ ਭੁਗਤਾਨ ਜਾਰੀ ਹੋਣ ਦੀ ਉਡੀਕ ਨਹੀਂ ਕਰੇਗੀ ਅਤੇ ਆਪਣੇ ਸਰੋਤਾਂ 'ਤੇ ਹਲਵਾਰਾ ਹਵਾਈ ਅੱਡੇ ਦਾ ਸ਼ੁਰੂਆਤੀ ਟਰਮੀਨਲ ਸਥਾਪਤ ਕਰੇਗੀ।" ਅਰੋੜਾ ਨੇ ਕਿਹਾ ਕਿ ਰਾਜ ਸਭਾ ਮੈਂਬਰ ਤੇ 'ਆਪ' ਆਗੂ ਰਾਘਵ ਚੱਢਾ ਜੋ ਕਿ ਲੋਕ ਹਿੱਤ ਦੇ ਮਾਮਲਿਆਂ 'ਤੇ ਸੂਬਾ ਸਲਾਹਕਾਰ ਕਮੇਟੀ ਦੇ ਚੇਅਰਮੈਨ ਵੀ ਹਨ, ਵੀ ਇਸ ਮਾਮਲੇ 'ਚ ਨਿੱਜੀ ਦਿਲਚਸਪੀ ਲੈ ਰਹੇ ਹਨ ਤਾਂ ਜੋ ਹਲਵਾਰਾ ਹਵਾਈ ਅੱਡਾ ਜਲਦ ਤੋਂ ਜਲਦ ਚਾਲੂ ਹੋ ਸਕੇ।
ਇਹ ਵੀ ਪੜ੍ਹੋ : ਅਨਮੋਲ ਗਗਨ ਮਾਨ ਦੀ ਅਧਿਕਾਰੀਆਂ ਨੂੰ ਹਦਾਇਤ- ਭਲਾਈ ਸਕੀਮਾਂ ਨੂੰ ਹਰ ਮਜ਼ਦੂਰ ਤੱਕ ਪਹੁੰਚਾਇਆ ਜਾਵੇ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
CM ਮਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਹੋਏ ਨਤਮਸਤਕ, ਸੂਬੇ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਕੀਤੀ ਅਰਦਾਸ
NEXT STORY