ਪਟਿਆਲਾ (ਇੰਦਰਜੀਤ ਬਖਸ਼ੀ)— ਉੱਪ ਰਾਸ਼ਟਰਪਤੀ ਦੀ ਕੁਰਸੀ ਤੋਂ ਵਿਦਾਈ ਲੈਣ ਦੌਰਾਨ ਹਾਮਿਦ ਅੰਸਾਰੀ ਨੇ ਘੱਟ ਗਿਣਤੀ ਲੋਕਾਂ ਵਿਚ ਪੈਦਾ ਹੋ ਰਹੀ ਅਸੁਰੱਖਿਆ ਦੀ ਭਾਵਨਾ ਦਾ ਮੁੱਦਾ ਚੁੱਕਿਆ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਵੀ ਉਨ੍ਹਾਂ ਦੇ ਸੁਰ ਨਾਲ ਸੁਰ ਮਿਲਾਏ। ਉਨ੍ਹਾਂ ਵੀ ਕਿਹਾ ਕਿ ਘੱਟ ਗਿਣਤੀ ਭਾਈਚਾਰਿਆਂ ਦੇ ਲੋਕ ਵਿਤਕਰੇ ਦੇ ਸ਼ਿਕਾਰ ਹੋ ਰਹੇ ਹਨ, ਜਿਸ ਕਰਕੇ ਉਨ੍ਹਾਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨਾਲ ਵਿਤਕਰਾ ਹੋ ਰਿਹਾ ਹੈ। ਉਨ੍ਹਾਂ ਨੇ ਘੱਟ ਗਿਣਤੀ ਕਮਿਸ਼ਨ ਵਿਚ ਸਿੱਖ ਆਗੂ ਨੂੰ ਨਾ ਸ਼ਾਮਲ ਕੀਤੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਕਸੂਰਵਾਰ ਦੱਸਿਆ।
ਭਰਾਤਰੀ ਜਥੇਬੰਦੀਆਂ ਦੇ ਆਗੂਆਂ 'ਤੇ ਪੁਲਸ ਨੇ ਕੀਤਾ ਲਾਠੀਚਾਰਜ, 20 ਫੱਟੜ,1 ਜ਼ਖਮੀ
NEXT STORY