ਅੰਮ੍ਰਿਤਸਰ (ਵੈੱਬ ਡੈਸਕ, ਸੰਜੀਵ) : ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ ਵਿਚ ਹੈਂਡ ਗ੍ਰਨੇਡ ਮਿਲਣ ਨਾਲ ਸਨਸਨੀ ਫੈਲ ਗਈ। ਰਣਜੀਤ ਐਵੇਨਿਊ ਸਥਿਤ ਇਕ ਘਰ ਦੇ ਬਾਹਰ ਇਹ ਹੈਂਡ ਗ੍ਰਨੇਡ ਮਿਲਿਆ ਹੈ। ਜਿੱਥੇ ਇਹ ਗ੍ਰਨੇਡ ਮਿਲਿਆ ਹੈ, ਉਹ ਇਕ ਰਿਹਾਇਸ਼ੀ ਇਲਾਕਾ ਹੈ, ਜਿਸ ਤੋਂ ਬਾਅਦ ਲੋਕਾਂ ਵਿਚ ਕਾਫੀ ਦਹਿਸ਼ਤ ਪਾਈ ਜਾ ਰਹੀ ਹੈ। ਹੈਂਡ ਗ੍ਰਨੇਡ ਮਿਲਣ ਦੀ ਸੂਚਨਾ ਮਿਲਦਿਆਂ ਹੀ ਪੁਲਸ ਦੀਆਂ ਟੀਮਾਂ ਅਤੇ ਬੰਬ ਰੋਕੂ ਦਸਤੇ ਮੌਕੇ ’ਤੇ ਪਹੁੰਚ ਗਏ ਅਤੇ ਗ੍ਰਨੇਡ ਨੂੰ ਰੇਤਾਂ ਦੀ ਬੋਰੀਆਂ ਨਾਲ ਢੱਕ ਦਿੱਤਾ। ਬਾਅਦ ਵਿਚ ਮੌਕੇ ’ਤੇ ਪਹੁੰਚੇ ਸਪੈਸ਼ਲ ਬੰਬ ਰੋਕੂ ਦਸਤੇ ਨੇ ਇਸ ਨੂੰ ਡਿਫਿਊਜ਼ ਕਰ ਦਿੱਤਾ।
ਇਹ ਵੀ ਪੜ੍ਹੋ : ਇਕ ਹਫ਼ਤਾ ਪਹਿਲਾਂ ਘਰ ਜੰਮੀ ਧੀ, ਪਿਓ ਨੇ ਹੋਟਲ ’ਚ ਲਿਜਾ ਕੇ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
ਇਥੇ ਇਹ ਵੀ ਦੱਸਣਯੋਗ ਹੈ ਕਿ ਮਹਿਜ਼ ਪੰਜ ਦਿਨ ਪਹਿਲਾਂ ਹੀ ਅੰਮ੍ਰਿਤਸਰ ਦੇ ਹੀ ਸਰਹੱਦੀ ਪਿੰਡ ਬੱਚੀਵਿੰਡ ’ਚ ਡਰੋਨ ਦੇ ਰਸਤੇ ਪਾਕਿ ਵਲੋਂ ਸੁੱਟੇ ਗਏ ਆਰ. ਡੀ. ਐਕਸ. ਲੱਗੇ ਟਿਫਿਨ ਬੰਬ ਅਤੇ ਹੈਂਡ ਗ੍ਰਨੇਡ ਬਰਾਮਦ ਹੋਏ ਸਨ। ਜਿਸ ਤੋਂ ਬਾਅਦ ਪੰਜਾਬ ’ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ। ਪਾਕਿਸਤਾਨ ਵਲੋਂ ਡਰੋਨ ਦੇ ਰਸਤੇ ਭਾਰਤੀ ਸਰਹੱਦ ’ਚ ਸੁੱਟੀ ਗਈ ਹਥਿਆਰਾਂ ਦੀ ਖੇਪ ਦਾ ਇਹ ਪਹਿਲਾ ਮਾਮਲਾ ਨਹੀਂ ਹੈ ਜਦੋਂਕਿ ਸਤੰਬਰ 2019 ’ਚ ਵੀ ਆਈ. ਐੱਸ. ਆਈ. ਵਲੋਂ ਡਰੋਨ ਦੇ ਰਸਤੇ ਏ ਕੇ.-47 ਰਾਇਫਲਸ ਅਤੇ ਗੋਲੀ ਸਿੱਕਾ ਦੀ ਖੇਪ ਨੂੰ ਪੰਜਾਬ ਦੀ ਖੂਫ਼ੀਆ ਏਜੰਸੀ ਕਾਊਂਟਰ ਇੰਟੈਲੀਜੈਂਸ ਨੇ ਬੇਨਕਾਬ ਕੀਤਾ ਸੀ।
ਇਹ ਵੀ ਪੜ੍ਹੋ : ਨੂਰਮਹਿਲ ਕਤਲ ਕਾਂਡ ਦਾ ਸੱਚ ਆਇਆ ਸਾਹਮਣੇ, ਇਸ ਲਈ ਪਹਿਲਾਂ ਸੱਸ, ਫਿਰ ਪਤਨੀ ਤੇ ਫਿਰ ਨੌਜਵਾਨ ਨੂੰ ਮਾਰੀ ਗੋਲ਼ੀ
ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੁਰੱਖਿਆ ਏਜੰਸੀਆਂ ਪਾਕਿਸਤਾਨ ਦੇ ਭਾਰਤੀ ਸਰਹੱਦ ’ਚ ਘਿਣਾਉਣੇ ਇਰਾਦਿਆਂ ਨੂੰ ਬੇਨਕਾਬ ਕਰਨ ’ਚ ਲੱਗੀ ਹੋਈ ਹੈ। ਲਗਾਤਾਰ ਉਨ੍ਹਾਂ ਚਿਹਰਿਆਂ ਨੂੰ ਪਛਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਨ੍ਹਾਂ ਲਈ ਡਰੋਨ ਦੇ ਰਸਤੇ ਆਰ. ਡੀ.ਐਕਸ. ਲੱਗੇ ਟਿਫਿਨ ਬੰਬ ਅਤੇ ਹੈਂਡ ਗ੍ਰਨੇਡ ਅਤੇ ਗੋਲੀ ਸਿੱਕਾ ਸੁੱਟਿਆ ਗਿਆ ਸੀ।
ਇਹ ਵੀ ਪੜ੍ਹੋ : ਵਿੱਕੀ ਮਿੱਡੂਖੇੜਾ ਕਤਲ ਕਾਂਡ : ਬਦਲੇ ਦੇ ਐਲਾਨ ਤੋਂ ਬਾਅਦ ਐਕਸ਼ਨ ’ਚ ਸਾਈਬਰ ਸੈੱਲ
ਨੋਟ - ਕੀ ਪਾਕਿਸਤਾਨ ਵਲੋਂ ਕੀਤੀਆਂ ਜਾ ਰਹੀਆਂ ਅਜਿਹੀਆਂ ਨਾਪਾਕ ਹਰਕਤਾਂ ਦਾ ਭਾਰਤ ਨੂੰ ਜਵਾਬ ਦੇਣਾ ਚਾਹੀਦਾ ਹੈ?
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਥਰਡ ਫਰੰਟ ਦੇ ਗਠਨ ਵੱਲ ਵਧਾਇਆ ਕਦਮ
NEXT STORY