ਬਠਿੰਡਾ, (ਸੁਖਵਿੰਦਰ)- ਦਰਖ਼ਤ ਨਾਲ ਲਟਕ ਕੇ ਇਕ ਨੌਜਵਾਨ ਵੱਲੋਂ ਫਾਹਾ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਚਨਾ ਮਿਲਣ 'ਤੇ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰ ਵਿੱਕੀ ਕੁਮਾਰ ਅਤੇ ਸ਼ਿੰਦਾ ਮੌਕੇ 'ਤੇ ਪਹੁੰਚੇ ਤਾਂ ਲਾਸ਼ ਦਰਖ਼ਤ ਨਾਲ ਲਟਕ ਰਹੀ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ।
ਸੰਸਥਾ ਵਰਕਰਾਂ ਵੱਲੋਂ ਥਾਣਾ ਕੈਨਾਲ ਕਾਲੋਨੀ ਪੁਲਸ ਦੀ ਮੌਜੂਦਗੀ ਵਿਚ ਨੌਜਵਾਨ ਦੀ ਲਾਸ਼ ਨੂੰ ਥੱਲੇ ਉਤਾਰਿਆ। ਪੁਲਸ ਦੀ ਮੁੱਢਲੀ ਕਾਰਵਾਈ ਤੋਂ ਬਾਅਦ ਸੰਸਥਾ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕ ਦੀ ਪਛਾਣ ਸ਼ਿੰਗਾਰਾ ਸਿੰਘ ਵਾਸੀ ਦਸਮੇਸ਼ ਨਗਰ ਵਜੋਂ ਹੋਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
ਹਰਿਆਣਾ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਬਿੱਟਾ ਨੇ ਤਰਨਤਾਰਨ ਦੇ ਸ਼ਹੀਦ ਪਰਿਵਾਰ ਦੇ ਬੱਚਿਆਂ ਨੂੰ ਕੀਤਾ ਪੇਸ਼
NEXT STORY