ਪਟਿਆਲਾ (ਕਵਲਜੀਤ) : ਪਟਿਆਲਾ ਦੇ ਸਰਹੱਦੀ ਗੇਟ ਦੇ ਨਜ਼ਦੀਕ ਹਨੂੰਮਾਨ ਮੰਦਰ ਵਿਚ ਪਿਛਲੇ 15 ਤੋਂ 20 ਸਾਲ ਤੋਂ ਸੇਵਾ ਕਰ ਰਹੇ 2 ਸੰਨਿਆਸੀਆਂ ਦੀ ਅਚਾਨਕ ਮੌਤ ਹੋ ਗਈ। ਮੰਦਿਰ ਦੇ ਕਰਮਚਾਰੀਆਂ ਵਲੋਂ ਮੰਦਿਰ ਦੇ ਅੰਦਰ ਹੀ ਮਿੱਟੀ ਪੁੱਟ ਕੇ ਦੋਵਾਂ ਲਾਸ਼ਾਂ ਨੂੰ ਦੱਬਿਆ ਜਾ ਰਿਹਾ ਸੀ ਕਿ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਫੋਰੈਂਸਿਕ ਟੀਮ ਨੂੰ ਵੀ ਮੌਕੇ ’ਤੇ ਬੁਲਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਮੌਕੇ ਘਟਨਾ ਸਥਾਨ ’ਤੇ ਪਹੁੰਚੇ ਡੀ. ਐੱਸ. ਪੀ. ਮੋਹਿਤ ਅਗਰਵਾਲ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਥੇ ’ਤੇ 2 ਵਿਅਕਤੀਆਂ ਦੀ ਮੌਤ ਹੋਈ ਹੈ ਜਦੋਂ ਉਨ੍ਹਾਂ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਮਿੱਟੀ ਪੁੱਟੀ ਹੋਈ ਸੀ ਅਤੇ ਲਾਸ਼ਾਂ ਦੱਬਣ ਦੀ ਤਿਆਰੀ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ : ਨਿਜ਼ਾਮਪੁਰ ਗੁਰਦੁਆਰਾ ਸਾਹਿਬ ਕਤਲ ਕਾਂਡ ’ਚ ਨਵਾਂ ਮੋੜ, ਬਰਜਿੰਦਰ ਸਿੰਘ ਪਰਵਾਨਾ ਦਾ ਨਾਮ ਆਇਆ ਸਾਹਮਣੇ
ਇਸ ਦੌਰਾਨ ਜਦੋਂ ਪੁੱਛ-ਗਿੱਛ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ, ਜਿਸ ’ਤੇ ਪੁਲਸ ਨੇ ਬੇਨਤੀ ਕੀਤੀ ਕਿ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾਵੇ। ਇਸ ਦੌਰਾਨ ਤੁਰੰਤ ਫੋਰੈਂਸਿਕ ਟੀਮਾਂ ਨੂੰ ਜਾਂਚ ਲਈ ਬੁਲਾਇਆ ਗਿਆ। ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਮੋਰਚਰੀ ’ਚ ਰਖਵਾ ਦਿੱਤਾ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਅਜੇ ਤੱਕ ਕੁਝ ਵੀ ਨਹੀਂ ਕਿਹਾ ਜਾ ਸਕਦਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।
ਇਹ ਵੀ ਪੜ੍ਹੋ : ਜੀਜਾ-ਸਾਲੀ ’ਚ ਬਣ ਗਏ ਨਾਜਾਇਜ਼ ਸਬੰਧ, ਜਦੋਂ ਪਤਾ ਲੱਗਾ ਤਾਂ ਦੋਵਾਂ ਨੇ ਮਿਲ ਕੇ ਜੋ ਕੀਤਾ ਨਹੀਂ ਹੋਵੇਗਾ ਯਕੀਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕਸਬਾ ਭਿੱਖੀਵਿੰਡ ਵਿਖੇ ਕੱਪੜੇ ਦੀ ਦੁਕਾਨ ਨੂੰ ਲੱਗੀ ਅੱਗ, ਕਰੋੜਾਂ ਰੁਪਏ ਦਾ ਕੱਪੜਾ ਸੜ ਕੇ ਹੋਇਆ ਸੁਆਹ
NEXT STORY