ਜਲੰਧਰ (ਰਾਜੂ ਅਰੋੜਾ)-ਨਵੇਂ ਸਾਲ 2024 ਨੂੰ ਖ਼ੁਸ਼ਆਮਦੀਦ ਕਹਿਣ ਅਤੇ ਲੰਘੇ ਸਾਲ 2023 ਦੇ ਸੁੱਖ-ਸਾਂਦ ਨਾਲ ਬੀਤਣ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਐਤਵਾਰ ਰਾਤ ਵੱਖ-ਵੱਖ ਗੁਰਦੁਆਰਿਆਂ ਅਰਦਾਸ ਸਮਾਗਮ ਕਰਵਾਏ ਗਏ। ਇਸ ਮੌਕੇ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਦੀ ਛਹਿਬਰ ਲਾਈ, ਜਿਸ ਦਾ ਹਾਜ਼ਰ ਵੱਡੀ ਗਿਣਤੀ ਸੰਗਤਾਂ ਨੇ ਆਨੰਦ ਮਾਣਿਆ। ਪੰਥ ਪ੍ਰਸਿੱਧ ਪ੍ਰਚਾਰਕਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਨਾਮ ਬਾਣੀ ਨਾਲ ਜੁੜਨ ਦੀ ਅਪੀਲ ਕੀਤੀ।
ਗੁ. ਨੌਵੀਂ ਪਾਤਸ਼ਾਹੀ: ਗੁਰਦੁਆਰਾ ਨੌਵੀਂ ਪਾਤਸ਼ਾਹੀ ਸ੍ਰੀ ਦੂਖਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਸ਼ਾਮ 5 ਤੋਂ ਰਾਤ ਲਗਭਗ 12.15 ਵਜੇ ਤਕ ਇਸ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਭਾਈ ਸਤਬੀਰ ਸਿੰਘ ਅਤੇ ਭਾਈ ਬਰਿੰਦਰ ਸਿੰਘ ਦੋਵੇਂ (ਹਜ਼ੂਰੀ ਰਾਗੀ ਗੁ. ਨੌਵੀਂ ਪਾਤਸ਼ਾਹੀ), ਭਾਈ ਪਰਪਾਲ ਸਿੰਘ ਯੂ. ਐੱਸ. ਏ. ਵਾਲੇ ਅਤੇ ਭਾਈ ਲਖਬੀਰ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ) ਅਤੇ ਭਾਈ ਕੁਲਬੀਰ ਸਿੰਘ ਫਾਜ਼ਿਲਕਾ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਗਿਆਨੀ ਸਰਬਜੀਤ ਸਿੰਘ ਸਫੀਰ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੁੱਖ ਜਗਜੀਤ ਸਿੰਘ ਖਾਲਸਾ ਨੇ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ।
12 ਵੱਜਦੇ ਹੀ ਜੈਕਾਰਿਆਂ ਦੀ ਗੂੰਜ ਵਿਚ ਨਵੇਂ ਸਾਲ ਨੂੰ ਜੀ ਆਇਆਂ ਕਿਹਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਕੰਵਲਜੀਤ ਸਿੰਘ ਟੋਨੀ, ਕੰਵਲਜੀਤ ਸਿੰਘ ਓਬਰਾਏ, ਮਨਪ੍ਰੀਤ ਸਿੰਘ ਗਾਬਾ, ਮਨਜੀਤ ਸਿੰਘ ਠੁਕਰਾਲ, ਗੁਰਵਿੰਦਰ ਸਿੰਘ (ਸੰਤ-ਮੋਟਰਸ), ਪਰਮਜੀਤ ਸਿੰਘ ਭਲਵਾਨ, ਜੋਗਿੰਦਰ ਸਿੰਘ ਲਾਇਲਪੁਰੀ, ਦਲਜੀਤ ਸਿੰਘ (ਲੈਂਡ-ਲਾਰਡ), ਸੁਰਜੀਤ ਸਿੰਘ ਸੇਤੀਆ, ਹਰਜਿੰਦਰ ਸਿੰਘ (ਲੈਂਡ-ਲਾਰਡ), ਦਲਜੀਤ ਸਿੰਘ ਗਾਬਾ, ਕੁਲਵਿੰਦਰ ਸਿੰਘ ਮੱਲ੍ਹੀ ਅਤੇ ਇਲਾਕੇ ਦੀਆਂ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ। ਇਸ ਦੌਰਾਨ ਗੁਰੂ ਦੇ ਲੰਗਰ ਅਤੁੱਟ ਵਰਤੇ।

ਗੁ. ਛੇਵੀਂ ਪਾਤਸ਼ਾਹੀ : ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ 2023 ਨੂੰ ਅਲਵਿਦਾ ਅਤੇ 2024 ਨੂੰ ਖੁਸ਼ਆਮਦੀਦ ਕਹਿਣ ਲਈ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੇ ਕਾਰਜਕਾਰੀ ਪ੍ਰਧਾਨ ਗੁਰਕਿਰਪਾਲ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੋਸਾਇਟੀ ਵੱਲੋਂ ਦੇ ਮਹਿੰਦਰ ਸਿੰਘ ਲੱਕੀ ਬਵੇਜਾ, ਅਮਨਦੀਪ ਸਿੰਘ, ਰਮਨਦੀਪ ਸਿੰਘ ਭਾਟੀਆ, ਜਸਵਿੰਦਰ ਸਿੰਘ ਵਿੱਕੀ, ਅਵਨੀਤ ਸਿੰਘ ਪਾਰਸ ਅਤੇ ਹੋਰ ਮੈਂਬਰਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਹ ਸਮਾਗਮ ਕਰਵਾਇਆ ਗਿਆ। ਸ਼ਾਮ 5 ਵਜੇ ਆਰੰਭ ਹੋਏ ਦੀਵਾਨ ਵਿਚ ਹਜ਼ੂਰੀ ਰਾਗੀ ਭਾਈ ਸੀਤਲ ਸਿੰਘ, ਭਾਈ ਲਾਲ ਸਿੰਘ, ਭਾਈ ਤਰਸੇਮ ਸਿੰਘ ਅਤੇ ਭਾਈ ਗੁਰਪ੍ਰੀਤ ਸਿੰਘ ਦੇ ਜਥਿਆਂ ਤੋਂ ਇਲਾਵਾ ਭਾਈ ਹਰਜਿੰਦਰ ਸਿੰਘ ਖਾਲਸਾ ਜਥੇ ਨੇ ਗੁਰਬਾਣੀ ਕੀਰਤਨ ਦੀ ਛਹਿਬਰ ਲਾਈ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਪਹੁੰਚੇ ਵਿਸ਼ੇਸ਼ ਜਥੇ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਦੁਆਰਾ ਰਾਤ 12 ਵਜੇ ਤੱਕ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਸਕੱਤਰ ਦੀ ਸੇਵਾ ਇੰਦਰਪਾਲ ਸਿੰਘ ਨੇ ਬਾਖੂਬੀ ਨਿਭਾਈ। ਸਮਾਗਮ ਦੌਰਾਨ ਚਾਹ-ਕੌਫੀ ਤੇ ਪਕੌੜਿਆਂ ਦੇ ਲੰਗਰ ਤੋਂ ਇਲਾਵਾ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਦੀਵਾਨ ਹਾਲ ਵਿਚ ਹਾਜ਼ਰ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ, ਅਮਰੀਕ ਸਿੰਘ, ਡਾ. ਸਤਨਾਮ ਸਿੰਘ ਮੱਕੜ, ਅਮਰਜੀਤ ਸਿੰਘ ਭਾਟੀਆ ਇਲੈਕਟ੍ਰਾਨਿਕ ਮੀਡੀਆ ਇੰਚਾਰਜ, ਗੁਰਜੀਤ ਸਿੰਘ ਪੋਪਲੀ, ਗੁਰਦੀਪ ਸਿੰਘ ਬਵੇਜਾ, ਹਰਪ੍ਰੀਤ ਸਿੰਘ, ਇੰਦਰਪਾਲ ਸਿੰਘ ਅਰੋੜਾ ਆਦਿ ਪਤਵੰਤੇ ਹਾਜ਼ਰ ਸਨ।

ਗੁ. ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ : ਨਵੇਂ ਸਾਲ ਦੀ ਪੂਰਬਲੀ ਸ਼ਾਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਮਾਡਲ ਟਾਊਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਅਵਤਾਰ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਜਗਦੇਵ ਸਿੰਘ ਗੋਪਾਲ ਨਗਰ ਵਾਲੇ, ਭਾਈ ਤਜਿੰਦਰ ਸਿੰਘ ਅਤੇ ਭਾਈ ਸ਼ਮਸ਼ੇਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਬੀਬੀ ਜਸਜੀਤ ਕੌਰ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਨਾਮ ਸਿਮਰਨ ਤੇ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸਮਾਗਮ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ. ਮਹਿੰਦਰਜੀਤ ਸਿੰਘ, ਕੰਵਲਜੀਤ ਸਿੰਘ ਕੋਛੜ, ਡਾ. ਐੱਚ. ਐੱਮ. ਹੁਰੀਆ, ਮਨਮੀਤ ਸਿੰਘ ਸੋਢੀ, ਐੱਚ. ਐੱਸ. ਕਾਕਾ, ਐੱਚ. ਐੱਸ. ਭਸੀਨ, ਗਗਨਦੀਪ ਸੇਠੀ ਅਤੇ ਸ਼ਹਿਰ ਦੀਆਂ ਹੋਰ ਪ੍ਰਮੁੱਖ ਹਸਤੀਆਂ ਅਤੇ ਪਤਵੰਤੇ ਸੱਜਣਾਂ ਨੇ ਹਾਜ਼ਰੀ ਲੁਆਈ। ਇਸ ਦੌਰਾਨ ਦੁੱਧ ਅਤੇ ਹੋਰ ਪਦਾਰਥਾਂ ਦੇ ਲੰਗਰ ਅਤੁੱਟ ਵਰਤਾਏ ਗਏ।
ਗੁ. ਸਿੰਘ ਸਭਾ ਪ੍ਰੀਤ ਨਗਰ : ਨਵੇਂ ਸਾਲ ਨੂੰ ਜੀ ਆਇਆਂ ਕਹਿਣ ਤੇ ਸਤਿਗੁਰਾਂ ਦੇ ਸ਼ੁਕਰਾਨੇ ਲਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਸੋਢਲ ਰੋਡ ਵਿਖੇ ਸ਼ਾਮ 6 ਤੋਂ ਰਾਤ 12 ਵਜੇ ਤਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸਜੇ ਦੀਵਾਨ ਵਿਚ ਭਾਈ ਗੁਰਸੇਵਕ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਚਰਨਜੀਤ ਸਿੰਘ ਹਜ਼ੂਰੀ ਰਾਗੀ, ਭਾਈ ਪ੍ਰਿੰਸਪਾਲ ਸਿੰਘ, ਭਾਈ ਮਨਜੀਤ ਸਿੰਘ ਫਗਵਾੜਾ, ਬੀਬੀ ਜਸਵਿੰਦਰ ਕੌਰ ਤੇ ਬੀਬੀ ਜਸਵੀਰ ਕੌਰ ਗਾਖਲ ਵਾਲੇ ਅਤੇ ਭਾਈ ਰਣਜੀਤ ਸਿੰਘ ਕਥਾਵਾਚਕ ਨੇ ਗੁਰਬਾਣੀ ਕੀਰਤਨ, ਕਥਾ ਵਿਚਾਰਾਂ ਤੇ ਢਾਡੀ ਵਾਰਾਂ ਸਰਵਣ ਕਰਵਾਈਆਂ।

ਸਮਾਗਮ ਵਿਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਜਨ ਸਿੰਘ ਨੰਦਰਾ, ਚੇਅਰਮੈਨ ਪਰਮਜੀਤ ਸਿੰਘ ਭਾਟੀਆ, ਮੀਤ ਸਕੱਤਰ ਸੁਰਿੰਦਰ ਸਿੰਘ ਗੁਲਾਟੀ, ਗੁਰਪ੍ਰੀਤ ਸਿੰਘ ਡਿਪਟੀ, ਜਸਬੀਰ ਸਿੰਘ, ਕੰਵਲਜੀਤ ਸਿੰਘ ਗੁੱਲੂ, ਗੁਰਦੀਪ ਸਿੰਘ ਸੱਭਰਵਾਲ, ਜਗਜੀਤ ਸਿੰਘ ਜੇ. ਸੀ. ਬੀ., ਕੁਸ਼ਹਾਲ ਸਿੰਘ, ਜਸਵਿੰਦਰ ਸਿੰਘ ਚਾਵਲਾ, ਕੰਵਲਜੀਤ ਸਿੰਘ ਸੇਠੀ, ਹਰਮਿੰਦਰ ਸਿੰਘ, ਤਜਿੰਦਰ ਸਿੰਘ ਲੱਕੀ, ਤਜਿੰਦਰ ਸਿੰਘ ਸੀ. ਏ., ਗੁਨਜੀਤ ਸਿੰਘ, ਹਰਪ੍ਰੀਤ ਸਿੰਘ ਘਈ, ਦਲਬੀਰ ਸਿੰਘ ਆਦਿ ਹਾਜ਼ਰ ਸਨ।
ਗੁ. ਗੁਰੂ ਤੇਗ ਬਹਾਦਰ ਸੈਂਟਰਲ ਟਾਊਨ : ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾੳੂਨ ਵਿਖੇ ਨਵੇਂ ਸਾਲ ਨੂੰ ਖੁਸ਼ਆਮਦੀਦ ਕਹਿਣ ਲਈ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼ਾਮ 6 ਤੋਂ ਰਾਤ 9.30 ਵਜੇ ਤਕ ਕਰਵਾਏ ਗਏ ਸਮਾਗਮ ਵਿਚ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਭਾਈ ਕੁਲਵਿੰਦਰ ਸਿੰਘ ਮਾਹਲ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਗਿਆਨੀ ਸਰਬਜੀਤ ਸਿੰਘ ਸਫੀਰ ਨੇ ਸੰਗਤਾਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਗੁਰਮਤਿ ਅਨੁਸਾਰ ਆਪਣਾ ਜੀਵਨ ਬਿਤਾਉਣ ਦੀ ਪ੍ਰੇਰਨਾ ਦਿੱਤੀ। ਸਟੇਜ ਸਕੱਤਰ ਦੀ ਸੇਵਾ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਬਾਖੂਬੀ ਨਿਭਾਈ।

ਉਨ੍ਹਾਂ ਹਾਜ਼ਰ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਨਵਾਂ ਸਾਲ ਗੁਰੂ ਦੇ ਨਾਲ ਬਿਤਾਉਣ ਦੀ ਅਪੀਲ ਕੀਤੀ ਅਤੇ ਖੁਦ ਨੂੰ ਨਾਮ ਬਾਣੀ ਦੇ ਰੰਗ ਵਿਚ ਰੰਗਣ ਲਈ ਕਿਹਾ। ਦੀਵਾਨ ਦੀ ਸਮਾਪਤੀ ਉਪਰੰਤ ਚਾਹ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਦੀਵਾਨ ਵਿਚ ਪ੍ਰਧਾਨ ਚਰਨਜੀਤ ਸਿੰਘ (ਡੀ. ਸੀ. ਟਾਇਰ), ਜਤਿੰਦਰ ਸਿੰਘ ਖਾਲਸਾ, ਗੁਰਚਰਨ ਸਿੰਘ ਬਾਗਾਂ ਵਾਲੇ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਬਲਬੀਰ ਸਿੰਘ, ਰਵਿੰਦਰ ਸਿੰਘ ਰੀਹਲ, ਦਵਿੰਦਰ ਸਿੰਘ, ਸਰਦੂਲ ਸਿੰਘ, ਜਸਵਿੰਦਰ ਸਿੰਘ, ਸਰਬਜੀਤ ਸਿੰਘ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਸੁਖਦੇਵ ਸਿੰਘ ਸਹਿਗਲ, ਮਨਵਿੰਦਰ ਸਿੰਘ ਸਹਿਗਲ, ਹਰਜਿੰਦਰ ਸਿੰਘ, ਗੁਰਮਿੰਦਰ ਸਿੰਘ ਗੋਮਾ, ਗੁਰਜੀਤ ਸਿੰਘ ਪਰੀਮਹਿਲ, ਗੁਰਿੰਦਰ ਸਿਘ ਮਝੈਲ, ਹਰਵਿੰਦਰ ਸਿੰਘ ਸੱਗੂ, ਚਰਨਜੀਤ ਸਿੰਘ ਮੱਕੜ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਨਵੇਂ ਸਾਲ ਦੇ ਜਸ਼ਨਾਂ ਦੌਰਾਨ ਜਲੰਧਰ ਸ਼ਹਿਰ 'ਚ ਪੁਲਸ ਦੇ ਸਖ਼ਤ ਪ੍ਰਬੰਧ, ਕਮਿਸ਼ਨਰੇਟ ਪੁਲਸ ਨੇ ਦਿੱਤੇ ਇਹ ਨਿਰਦੇਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਮੰਤਰੀ ਹਰਜੋਤ ਬੈਂਸ ਨੇ ਦਿੱਤੀ ਨਵੇਂ ਸਾਲ ਦੀ ਵਧਾਈ, ਕੀਤਾ ਟਵੀਟ
NEXT STORY