ਵੈੱਬ ਡੈਸਕ : ਦਿੱਲੀ 'ਚ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਨੇ ਪੂਰੇ ਦੇਸ਼ ਨੂੰ ਬੁਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਹੈ। ਇਸ ਦੌਰਾਨ ਜਿੱਥੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮਾਮਲੇ ਦੀ ਤੇਜ਼ ਜਾਂਚ ਦੇ ਹੁਕਮ ਦਿੱਤੇ ਗਏ ਹਨ, ਉਥੇ ਹੀ ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਵੀ ਇਸ ਹਮਲੇ ਦੌਰਾਨ ਜਾਨਾਂ ਗੁਆਉਣ ਵਾਲਿਆਂ ਪ੍ਰਤੀ ਹਮਦਰਦੀ ਪ੍ਰਗਟਾਈ ਜਾ ਰਹੀ ਹੈ। ਇਸੇ ਲੜੀ ਤਹਿਤ 'ਆਪ' ਸਰਕਾਰ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀ ਧਮਾਕੇ ਵਿਚ ਜਾਨਾਂ ਗੁਆਉਣ ਵਾਲਿਆਂ ਪ੍ਰਤੀ ਦੁੱਖ ਜਤਾਇਆ ਹੈ।
ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਦੀ ਖ਼ਬਰ ਬਹੁਤ ਦੁਖਦਾਈ ਹੈ। ਇਸ ਦੌਰਾਨ ਕਈ ਬੇਗੁਨਾਹ ਦੀਆਂ ਜਾਨਾਂ ਚਲੀਆਂ ਗਈਆਂ ਹਨ ਅਤੇ ਕਈ ਲੋਕ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਮੇਰੀਆਂ ਦੁਆਵਾਂ ਪੀੜਤ ਪਰਿਵਾਰਾਂ ਨਾਲ ਹਨ। ਉਨ੍ਹਾਂ ਕਿਹਾ ਕਿ ਆਸ ਹੈ ਕਿ ਸੁਰੱਖਿਆ ਏਜੰਸੀਆਂ ਦੋਸ਼ੀਆਂ ਨੂੰ ਜਲਦ ਹੀ ਕਾਨੂੰਨੀ ਘੇਰੇ 'ਚ ਲਿਆਉਣਗੀਆਂ। ਸਾਡੇ ਲੋਕਾਂ ਦੀ ਸੁਰੱਖਿਆ ਕੀਮਤੀ ਅਤੇ ਸਭ ਤੋਂ ਮਹੱਤਵਪੂਰਨ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਸਮਤੀ ਝੋਨੇ ਦੀ ਘੱਟ ਪੈਦਾਵਾਰ, ਕਿਸਾਨਾਂ ਵੱਲੋਂ ਭਾਅ ਵਧਾਉਣ ਦੀ ਮੰਗ
NEXT STORY