ਚੰਡੀਗੜ੍ਹ- ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ 'ਤੇ ਡੂੰਘੀ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਬਜਟ ਵਿੱਚ ਪੰਜਾਬ ਅਤੇ ਖ਼ਾਸ ਕਰਕੇ ਇਸ ਦੇ ਸਰਹੱਦੀ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਗਿਆ ਹੈ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਦੀਆਂ ਨਾਜ਼ੁਕ ਲੋੜਾਂ ਅਤੇ ਖਾਸ ਕਰਕੇ ਇਸ ਦੇ ਸਰਹੱਦੀ ਜ਼ਿਲ੍ਹਿਆਂ, ਜਿਨ੍ਹਾਂ ਨੂੰ ਵਿਸ਼ੇਸ਼ ਧਿਆਨ ਅਤੇ ਸਹਾਇਤਾ ਦੀ ਲੋੜ ਹੈ, ਨੂੰ ਸੰਬੋਧਿਤ ਕਰਨ ਵਿੱਚ ਕੇਂਦਰੀ ਬਜਟ ਪੂਰੀ ਤਰ੍ਹਾਂ ਅਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਸਰਹੱਦੀ ਸੂਬਾ ਹੋਣ ਦੇ ਨਾਤੇ, ਪੰਜਾਬ ਨੂੰ ਵਿਲੱਖਣ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਜੋ ਕਿ ਅਨੁਕੂਲ ਹੱਲ ਦੀ ਮੰਗ ਕਰਦੇ ਹਨ। ਪਰ ਬਜਟ ਨੇ ਇਨ੍ਹਾਂ ਚਿੰਤਾਵਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਹੈ।
ਇਹ ਵੀ ਪੜ੍ਹੋ- ਸੰਘਣੀ ਧੁੰਦ ਕਾਰਨ 2 ਘਰਾਂ 'ਚ ਵਿਛ ਗਏ ਸੱਥਰ, ਜੀਜਾ-ਸਾਲੇ ਨੇ ਇਕੱਠਿਆਂ ਦੁਨੀਆ ਨੂੰ ਕਿਹਾ ਅਲਵਿਦਾ
ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀਆਂ ਮੰਗਾਂ 'ਤੇ ਬਜਟ ਦੀ ਚੁੱਪੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸੂਬੇ ਦੇ ਵਿਕਾਸ ਪ੍ਰਤੀ ਵਚਨਬੱਧਤਾ ਦੀ ਘਾਟ ਦਾ ਸਪੱਸ਼ਟ ਸੰਕੇਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲਗਾਤਾਰ ਆਪਣੀਆਂ ਚਿੰਤਾਵਾਂ ਅਤੇ ਮੰਗਾਂ ਨੂੰ ਉਠਾਉਂਦਾ ਆ ਰਿਹਾ ਹੈ ਪਰ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਹੈ।
ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਦੀ ਅਣਗਹਿਲੀ ਦੇ ਬਾਵਜੂਦ ਪੰਜਾਬ ਨੂੰ ਇੱਕ ਖੁਸ਼ਹਾਲ ਅਤੇ ਵਿਕਸਿਤ ਸੂਬੇ ਵਜੋਂ ਉਸਾਰਨ ਦੇ ਆਪਣੇ ਮਿਸ਼ਨ ਤੋਂ ਪਿੱਛੇ ਨਹੀਂ ਹਟਾਂਗੇ।
ਇਹ ਵੀ ਪੜ੍ਹੋ- ਹੁਣ ਪੰਜਾਬ ਦੇ ਇਸ ਇਸ ਇਲਾਕੇ 'ਚ ਦਿਖਿਆ ਚੀਤਾ ! ਲੋਕ ਘਰੋਂ ਨਿਕਲਣ ਤੋਂ ਵੀ ਕਰ ਰਹੇ 'ਤੌਬਾ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
35 ਗਜ਼ ਦਾ ਮਕਾਨ ਤੇ ਢਾਈ ਲੱਖ ਰੁਪਏ ਬਿੱਲ ! ਦੁਖੀ ਹੋ ਕੇ ਘਰ ਵੇਚਣ ਨੂੰ ਮਜਬੂਰ ਹੋਇਆ ਪਰਿਵਾਰ
NEXT STORY