ਜਲੰਧਰ (ਵੈੱਬ ਡੈਸਕ): ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਦੌਰੇ 'ਤੇ ਹਨ। ਇੱਥੇ ਉਹ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦੇ ਨਾਲ-ਨਾਲ ਦੇਸ਼ ਭਰ ਦੇ 75 ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕਰਨਗੇ। ਇਸ ਮੌਕੇ ਭਾਜਪਾ ਦੇ ਵੱਡੇ ਲੀਡਰ ਜਲੰਧਰ ਪਹੁੰਚੇ ਹੋਏ ਹਨ। ਇਸੇ ਤਹਿਤ ਰਾਜ ਸਭਾ ਮੈਂਬਰ ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੀ ਇਸ ਸਮਾਗਮ ਵਿਚ ਪਹੁੰਚੇ ਤੇ ਜਨਤਾ ਨੂੰ ਸੰਬੋਧਨ ਕੀਤਾ।
ਹਰਭਜਨ ਸਿੰਘ ਨੇ ਕਿਹਾ ਕਿ ਉਹ ਜਲੰਧਰ ਦੇ ਜੰਮਪਲ ਹਨ। ਉਨ੍ਹਾਂ ਕਿਹਾ ਕਿ ਉਹ ਖੇਡਣ ਵੇਲੇ ਜਲੰਧਰ ਛਾਉਣੀ ਸਟੇਸ਼ਨ ਤੋਂ ਹੀ ਟ੍ਰੇਨ ਫੜ ਕੇ ਦਿੱਲੀ ਜਾਇਆ ਕਰਦੇ ਸੀ ਤੇ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਸਭ ਤੋਂ ਵਧੀਆ ਸਟੇਸ਼ਨ ਜਲੰਧਰ ਨੂੰ ਮਿਲਿਆ ਹੈ। ਇਸ ਮੌਕੇ ਉਨ੍ਹਾਂ ਇਹ ਵੀ ਆਖਿਆ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ, ਆਉਣ ਵਾਲੇ ਸਮੇਂ ਵਿਚ ਹੋਰ ਬਹੁਤ ਕੁਝ ਹੋਵੇਗਾ। ਇਸ ਮੌਕੇ ਹਰਭਜਨ ਸਿੰਘ ਨੇ ਲੋਕਾਂ ਨੂੰ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਤੁਹਾਡੇ ਸਾਰਿਆਂ ਦੀ ਸਾਥ ਦੀ ਬਹੁਤ ਲੋੜ ਪਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸਭ ਨੇ ਰਲ਼ ਕੇ ਇਕੱਠਿਆਂ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਰਲ਼ ਕੇ ਪੰਜਾਬ ਨੂੰ ਨਸ਼ਾ ਮੁਕਤ ਅਤੇ ਖੇਡਾਂ ਵਿਚ ਨੰਬਰ 1 ਸੂਬਾ ਬਣਾਵਾਂਗੇ।
ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
NEXT STORY