ਚੰਡੀਗੜ੍ਹ : ਪੰਜਾਬ 'ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨਿਰਪੱਖ ਹੋਣਗੀਆਂ। ਇਸ ਦੇ ਵਿੱਚ ਕਿਸੇ ਵੀ ਪਾਰਟੀ ਦਾ ਕੋਈ ਵੀ ਦਬਾਅ ਨਹੀਂ ਹੋਵੇਗਾ। ਲੋਕ ਆਪਣੀ ਪਸੰਦ ਅਤੇ ਪਿੰਡ ਦੇ ਵਿਕਾਸ ਲਈ ਆਪਣੀ ਪੰਚਾਇਤ ਦੀ ਚੋਣ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ ਪੰਜਾਬ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਲੋਕ ਰਾਜ ਦੀ ਨੀਂਹ ਹਨ ਅਤੇ ਕਿਸੇ ਵੀ ਚੰਗੇ ਕੰਮ ਨੂੰ ਪੂਰਾ ਕਰਨ ਲਈ ਨੀਂਹ ਮਜ਼ਬੂਤ ਹੋਣੀ ਜ਼ਰੂਰੀ ਹੈ।
ਇਸ ਲਈ ਸਾਰਿਆਂ ਨੂੰ ਇੱਕਜੁਟ ਹੋ ਕੇ ਪਿੰਡਾਂ ਦੇ ਵਿਕਾਸ ਨੂੰ ਮੁੱਖ ਰੱਖਦੇ ਹੋਏ ਆਪਣੀ ਪੰਚਾਇਤ ਦੀ ਚੋਣ ਕਰਨੀ ਚਾਹੀਦੀ ਹੈ ਕਿਉਂਕਿ ਪਿੰਡਾਂ ਦੇ ਵਿਕਾਸ ਨਾਲ ਹੀ ਪੰਜਾਬ ਰਾਜ ਦਾ ਵਿਕਾਸ ਮੁਮਕਿਨ ਹੈ। ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਹਰ ਪੰਜ ਸਾਲ ਬਾਅਦ ਪੰਚਾਇਤੀ ਚੋਣਾਂ ਆਉਂਦੀਆਂ ਹਨ, ਜੋ ਕਿ ਪੰਜਾਬ ਦੇ ਲੋਕਾਂ ਦੀ ਆਵਾਜ਼ ਅਤੇ ਅਧਿਕਾਰਾਂ ਦੀ ਚੋਣ ਹੈ। ਜੇਕਰ ਪੰਚਾਇਤ ਚੰਗੀ ਹੈ ਤਾਂ ਪਿੰਡ ਦੀ ਤਰੱਕੀ ਹੋ ਜਾਂਦੀ ਹੈ।
ਇਸ ਲਈ ਉਨ੍ਹਾਂ ਲੋਕਾਂ ਨੂੰ ਹੀ ਅੱਗੇ ਲਿਆਉਣਾ ਚਾਹੀਦਾ ਹੈ, ਜੋ ਨਸ਼ਿਆਂ ਦੇ ਖ਼ਿਲਾਫ਼, ਪਿੰਡ ਦੇ ਵਿਕਾਸ ਲਈ, ਲੋਕਾਂ ਦੀ ਭਲਾਈ ਲਈ, ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਅਤੇ ਇੱਕ ਚੰਗੇ ਸਮਾਜ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਣ, ਤਾਂ ਜੋ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਚੰਗੇ ਢੰਗ ਨਾਲ ਚਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਲੋਕ ਬਿਨਾਂ ਕਿਸੇ ਡਰ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਆਪਣੀ ਪੰਚਾਇਤ ਦੀ ਚੋਣ ਕਰਨ।
ਕਿਸਾਨਾਂ ਦਾ ਧਰਨਾ ਖ਼ਤਮ, ਸੰਯੁਕਤ ਕਿਸਾਨ ਮੋਰਚਾ ਕੱਲ੍ਹ ਨੂੰ ਲਵੇਗਾ ਵੱਡਾ ਫੈਸਲਾ
NEXT STORY